ਪੰਜਾਬ ਚ ਕਾਂਗਰਸ ਚਲ ਰਹੀ ਕਲੇਸ਼ ਦੌਰਾਨ ਹੁਣ ਨਵਜੋਤ ਸਿੱਧੂ ਬਾਰੇ ਆ ਗਈ ਇਹ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਹਨ । ਹਰ ਸਿਆਸੀ ਪਾਰਟੀ ਦੇ ਵੱਲੋਂ ਜ਼ੋਰ ਲਗਾਇਆ ਜਾ ਰਿਹਾ ਹੈ ਕਿ ਕਿਸੇ ਨਾ ਕਿਸੇ ਤਰੀਕੇ ਦੇ ਨਾਲ ਵੀਹ ਸੌ ਬਾਈ ਦੀਆਂ ਚੋਣਾਂ ਜਿੱਤ ਕੇ ਪੰਜਾਬ ਦੀ ਸੱਤਾ ਹਾਸਲ ਕੀਤੀ ਜਾਵੇ । ਪੰਜਾਬ ਦੀ ਹਰੇਕ ਸਿਆਸੀ ਪਾਰਟੀ ਇਸ ਸਮੇਂ ਸਰਗਰਮ ਨਜ਼ਰ ਆ ਰਹੀ ਹੈ । ਸਿਆਸੀ ਪਾਰਟੀਆਂ ਦੇ ਵੱਲੋਂ ਇਕ ਦੂਜੇ ਨੂੰ ਘੇਰਨ ਦੀਆਂ ਕੋਸ਼ਿਸ਼ਾਂ ਵੀ ਕੀਤੀਆਂ ਜਾ ਰਹੀਆਂ ਹਨ । ਗੱਲ ਕੀਤੀ ਜਾਵੇ ਜੇਕਰ ਪੰਜਾਬ ਦੀ ਸੱਤਾਧਾਰੀ ਪਾਰਟੀ ਯਾਨੀ ਕਾਂਗਰਸ ਪਾਰਟੀ ਦੀ ਤਾਂ, ਕਾਂਗਰਸ ਪਾਰਟੀ ਦੇ ਵਿਚ ਕਾਫੀ ਲੰਬੇ ਸਮੇਂ ਤੋਂ ਕਾਟੋ ਕਲੇਸ਼ ਚੱਲ ਰਿਹਾ ਹੈ । ਇਸ ਪਾਰਟੀ ਦੇ ਮੰਤਰੀ ਦੂਜੀਆਂ ਪਾਰਟੀਆਂ ਦੇ ਮੰਤਰੀਆਂ ਨੂੰ ਨਹੀਂ , ਸਗੋਂ ਆਪਣੀ ਹੀ ਪਾਰਟੀ ਦੇ ਮੰਤਰੀਆਂ ਨੂੰ ਘੇਰਨ ਦੇ ਵਿੱਚ ਲੱਗੇ ਹੋਏ ਹਨ ।

ਇਸੇ ਕਾਟੋ ਕਲੇਸ਼ ਸਦਕਾ ਹੀ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਆਪਣੇ ਮੁੱਖ ਮੰਤਰੀ ਦੇ ਅਹੁਦੇ ਤੋਂ ਵੀ ਅਸਤੀਫ਼ਾ ਦੇ ਦਿੱਤਾ ਗਿਆ ਸੀ । ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ਾ ਦੇਣ ਤੋਂ ਕੁਝ ਹੀ ਦਿਨਾਂ ਬਾਅਦ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ । ਇਨ੍ਹਾਂ ਦੋਵੇਂ ਵੱਡੇ ਲੀਡਰਾਂ ਦੇ ਅਸਤੀਫ਼ੇ ਦੇਣ ਤੋਂ ਬਾਅਦ ਪੰਜਾਬ ਦੀ ਸਿਆਸਤ ਤੇ ਫਿੱਚ ਕਾਫ਼ੀ ਹਲਚਲ ਮੱਚ ਗਈ ਸੀ । ਕਾਂਗਰਸ ਪਾਰਟੀ ਦੇ ਕਈ ਮੰਤਰੀਆਂ ਦੇ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ ।

ਇਸੇ ਵਿਚਕਾਰ ਹੁਣ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਇਕ ਵੱਡੀ ਖਬਰ ਸਾਹਮਣੇ ਆ ਗਈ ਹੈ । ਨਵਜੋਤ ਸਿੰਘ ਸਿੱਧੂ ਦੇ ਵੱਲੋਂ ਜੋ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ। ਕਾਂਗਰਸ ਹਾਈਕਮਾਨ ਦੇ ਵੱਲੋਂ ਉਸ ਅਸਤੀਫ਼ੇ ਨੂੰ ਨਾਮਨਜ਼ੂਰ ਕਰ ਦਿੱਤਾ ਗਿਆ ਹੈ । ਜੀ ਹਾਂ ਹੁਣ ਨਵਜੋਤ ਸਿੰਘ ਸਿੱਧੂ ਮੁੜ ਤੋਂ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਵਜੋਂ ਅਹੁਦੇ ਤੇ ਕੰਮ ਕਰਨਗੇ, ਕਿਉਂਕਿ ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਮਨਸੂਰ ਨਹੀਂ ਕੀਤਾ ਗਿਆ ।

ਬੇਸ਼ੱਕ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਤੇ ਕਾਂਗਰਸ ਹਾਈਕਮਾਨ ਦੇ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਐਲਾਨਿਆ ਗਿਆ, ਪਰ ਇਸ ਦੇ ਬਾਵਜੂਦ ਵੀ ਅਜੇ ਵੀ ਪੰਜਾਬ ਕਾਂਗਰਸ ਪਾਰਟੀ ਦੀ ਕਾਟੋ ਕਲੇਸ਼ ਜਾਰੀ ਹੈ । ਅਜੇ ਵੀ ਇਸ ਪਾਰਟੀ ਦੇ ਮੰਤਰੀ ਇੱਕ ਦੂਜੇ ਨੂੰ ਘੇਰਨ ਦੀਆਂ ਕੋਸ਼ਿਸ਼ਾਂ ਦੇ ਵਿੱਚ ਲੱਗੇ ਹੋਏ ਹਨ । ਤੇ ਇਸੇ ਕਾਟੋ ਕਲੇਸ਼ ਵਿਚਕਾਰ ਹੁਣ ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਨੂੰ ਕਾਂਗਰਸ ਹਾਈਕਮਾਨ ਦੇ ਵੱਲੋਂ ਨਾ ਮਨਜ਼ੂਰ ਕੀਤਾ ਗਿਆ ਹੈ ਤੇ ਹੁਣ ਨਵਜੋਤ ਸਿੰਘ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੇ ਹੀ ਰਹਿਣਗੇ ।