ਪੰਜਾਬ ਚ ਕੈਪਟਨ ਸਰਕਾਰ ਵਲੋਂ ਸਕੂਲਾਂ ਨੂੰ ਬੰਦ ਕਰਨ ਤੋਂ ਬਾਅਦ ਹੁਣ ਇਥੋਂ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਕਰੋਨਾ ਦੇ ਕ-ਹਿ-ਰ ਨੂੰ ਦੇਖਦੇ ਹੋਏ ਪਿਛਲੇ ਸਾਲ ਮਾਰਚ ਤੋਂ ਹੀ ਵਿੱਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ। ਕਿਉਂਕਿ ਤਾਲਾਬੰਦੀ ਦੌਰਾਨ ਸੁਰੱਖਿਆ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਸਨ। ਉਸ ਸਮੇਂ ਵੀ ਕੁਝ ਬੱਚਿਆਂ ਦੀਆਂ ਪਰੀਖਿਆਵਾਂ ਹੋਈਆਂ ਸਨ ਤੇ ਬਾਕੀ ਪ੍ਰੀਖਿਆਵਾਂ ਨਹੀਂ ਲਈਆਂ ਗਈਆਂ ਸਨ। ਮੁੜ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਵਿੱਦਿਅਕ ਅਦਾਰਿਆਂ ਨੂੰ ਖੋਲਣਾ ਸ਼ੁਰੂ ਕੀਤਾ ਗਿਆ ਸੀ। ਉਥੇ ਹੀ ਫਿਰ ਕਰੋਨਾ ਦੇ ਪਰਸਾਰ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ 31 ਮਾਰਚ ਤੱਕ ਬੰਦ ਕਰ ਦਿੱਤਾ ਗਿਆ ਹੈ।

ਤੇ ਹੋਣ ਵਾਲੀਆਂ ਪ੍ਰੀਖਿਆਵਾਂ ਇਕ ਮਹੀਨੇ ਲਈ ਮੁਲਤਵੀ ਕੀਤੀਆਂ ਗਈਆਂ ਹਨ। ਪੰਜਾਬ ਵਿੱਚ ਕੈਪਟਨ ਸਰਕਾਰ ਵੱਲੋਂ ਸਕੂਲਾਂ ਨੂੰ ਬੰਦ ਕਰਨ ਤੋਂ ਬਾਅਦ ਹੁਣ ਏਥੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਬਹੁਤ ਸਾਰੇ ਸਕੂਲਾਂ ਵੱਲੋਂ ਪੰਜਾਬ ਵਿੱਚ ਸੂਬਾ ਸਰਕਾਰ ਦੇ ਖਿਲਾਫ਼ ਸਕੂਲਾਂ ਨੂੰ ਬੰਦ ਕਰਨ ਦੇ ਮੁੱਦੇ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਹੁਣ ਸ਼ਹੀਦ ਬਾਬਾ ਦੀਪ ਸਿੰਘ ਜੀ ਸੀਨੀਅਰ ਸਕੈਂਡਰੀ ਸਕੂਲ ਕੰਗ ਦੇ ਸਟਾਫ਼ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਕੈਪਟਨ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਰੋਨਾ ਦੀ ਆੜ ਵਿੱਚ ਬੱਚਿਆਂ ਦੀ ਪੜ੍ਹਾਈ ਦਾ ਨੁ-ਕ-ਸਾ-ਨ ਕੀਤਾ ਜਾ ਰਿਹਾ ਹੈ। ਇੱਕ ਸਾਲ ਤੋਂ ਬੱਚਿਆਂ ਦੇ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ। ਜਿਸ ਨਾਲ ਬੱਚਿਆਂ ਦੀ ਪੜ੍ਹਾਈ ਦਾ ਬਹੁਤ ਜ਼ਿਆਦਾ ਨੁ-ਕ-ਸਾ-ਨ ਹੋਇਆ ਹੈ। ਉੱਥੇ ਹੀ ਪ੍ਰੀਖਿਆਵਾਂ ਨੂੰ ਲੇਟ ਕਰਨ ਕਾਰਨ ਬੱਚਿਆਂ ਦਾ ਭਵਿੱਖ ਧੁੰਦਲਾ ਹੁੰਦਾ ਜਾ ਰਿਹਾ ਹੈ। ਉੱਥੇ ਹੀ ਬਹੁਤ ਸਾਰੇ ਸਕੂਲਾਂ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਮੰਗ ਕੀਤੀ ਗਈ ਹੈ ਸੂਬੇ ਦੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲ ਖੋਲ੍ਹੇ ਜਾਣ ਦੇ ਆਦੇਸ਼ ਲਾਗੂ ਕੀਤੇ ਜਾਣ।

ਇਸ ਮੌਕੇ ਹਰਭਜਨ ਸਿੰਘ ਕੰਗ, ਮੈਨੇਜਿੰਗ ਡਾਇਰੈਕਟਰ ਅਮਨਦੀਪ ਸਿੰਘ ਕੰਗ ,ਪ੍ਰਿੰਸੀਪਲ ਅਮਨਦੀਪ ਕੌਰ ਕੰਗ, ਬੱਚਿਆਂ ਦੇ ਮਾਪੇ ਅਤੇ ਵਿਦਿਆਰਥੀ ਵੀ ਮੌਜੂਦ ਸਨ। ਉਨ੍ਹਾਂ ਸਭ ਵੱਲੋਂ ਸੂਬਾ ਸਰਕਾਰ ਕੋਲੋਂ ਪੁੱਛਿਆ ਗਿਆ ਹੈ ਕਿ ਸੂਬੇ ਅੰਦਰ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਦਫਤਰ ਖੁਲ੍ਹ ਸਕਦੇ ਹਨ , ਤੇ ਜਾਰੀ ਕੀਤੀਆਂ ਗਈਆਂ ਕਰੋਨਾ ਸਬੰਧੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸਕੂਲਾਂ ਨੂੰ ਕਿਉਂ ਨਹੀਂ ਖੋਲ੍ਹਿਆ ਜਾ ਸਕਦਾ।