ਆਈ ਤਾਜਾ ਵੱਡੀ ਖਬਰ
ਪਿਛਲੇ ਸਾਲ ਕਰੋਨਾ ਦੇ ਵਧ ਰਹੇ ਪ੍ਰਸਾਰ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਤਾਲਾਬੰਦੀ ਕੀਤੀ ਗਈ ਸੀ। ਜਿਸ ਕਾਰਨ ਬਹੁਤ ਸਾਰੇ ਕੰਮ ਪ੍ਰਭਾਵਿਤ ਹੋਏ। ਲੋਕਾਂ ਨੂੰ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜਰਨਾ ਪਿਆ। ਮੁੜ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਲੋਕਾਂ ਵੱਲੋਂ ਕੀਤੀਆਂ ਜਾ ਰਹੀਆਂ ਸਨ, ਕਿ ਹੁਣ ਫਿਰ ਤੋਂ ਕਰੋਨਾ ਦੀ ਅਗਲੀ ਲਹਿਰ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਾ ਦਿੱਤੀਆਂ ਗਈਆਂ ਹਨ। ਜਿਸ ਨਾਲ ਫਿਰ ਤੋਂ ਬਹੁਤ ਸਾਰੇ ਕਾਰੋਬਾਰ ਪ੍ਰਭਾਵਤ ਹੋ ਰਹੇ ਹਨ। ਸਰਕਾਰ ਵੱਲੋਂ ਲਗਾਈਆਂ ਪਾਬੰਦੀਆਂ ਦਾ ਵਿਰੋਧ ਹੁਣ ਵਿਦਿਅਕ ਅਦਾਰਿਆਂ ਵੱਲੋਂ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ।
ਕਿਉਂਕਿ ਬੱਚਿਆਂ ਦੀ ਪੜ੍ਹਾਈ ਦਾ ਬਹੁਤ ਨੁ-ਕ-ਸਾ-ਨ ਹੋ ਰਿਹਾ ਹੈ। ਪੰਜਾਬ ਵਿੱਚ ਕਰੋਨਾ ਕਰਕੇ ਵਿਆਹ ਚ ਲੱਗੀ ਪਾਬੰਦੀ ਤੋਂ ਬਾਅਦ ਹੁਣ ਏਥੋਂ ਇਹ ਵੱਡੀ ਖਬਰ ਸਾਹਮਣੇ ਆਈ ਹੈ। ਸੂਬਾ ਸਰਕਾਰ ਵੱਲੋਂ ਪਾਬੰਦੀਆਂ ਲਗਾਉਂਦੇ ਹੋਏ ਵਿਆਹ ਅਤੇ ਸੰਸਕਾਰ ਵਿਚ ਲੋਕਾਂ ਦੀ ਗਿਣਤੀ 20 ਕੀਤੀ ਗਈ ਹੈ। ਉੱਥੇ ਹੀ ਮੈਰਿਜ ਪੈਲੇਸਾਂ ਨੂੰ ਇਸ ਪਾਬੰਦੀ ਦੇ ਕਾਰਨ ਨੁ-ਕ-ਸਾ-ਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੂਬੇ ਅੰਦਰ ਜਿੱਥੇ ਦੀ ਆੜ ਵਿੱਚ ਲਗਾਈਆਂ ਗਈਆਂ ਪਾਬੰਦੀਆਂ ਤੋਂ ਗੁੱਸੇ ਵਿੱਚ ਆ ਕੇ ਸਟਾਫ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਵਿਰੋਧ ਕੀਤਾ ਜਾ ਰਿਹਾ ਹੈ।
ਉੱਥੇ ਹੀ ਹੁਣ ਨਡਾਲਾ ਤੋਂ ਮੈਰਿਜ ਪੈਲੇਸ ਐਸੋਸੀਏਸ਼ਨ ਵੱਲੋਂ ਵੀ ਸੂਬਾ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਕਰੋਨਾ ਸਬੰਧੀ ਪਾਬੰਦੀਆਂ ਲਾਗੂ ਕਰਕੇ ਲੋਕਾਂ ਨਾਲ ਧੱਕਾ ਨਾ ਕਰੇ। ਮੈਰਿਜ ਪੈਲੇਸ ਵਾਲਿਆਂ ਨੂੰ ਵੀ ਨਿਯਮਾਂ ਦੇ ਅਨੁਸਾਰ ਕੰਮ ਕਰਨ ਦੀ ਇਜਾਜ਼ਤ ਦੇਣੀ ਚਾਹੀਦੀ ਹੈ। ਐਸੋਸੀਏਸ਼ਨ ਦੇ ਮੈਂਬਰਾਂ ਵੱਲੋਂ ਸਰਕਾਰ ਉੱਪਰ ਆ-ਰੋ-ਪ ਲਗਾਇਆ ਗਿਆ ਹੈ ਕਿ ਸਰਕਾਰੀ ਅਦਾਰੇ ਖੁੱਲੇ ਹੋਏ ਹਨ ਉਥੇ ਹੀ ਸੂਬੇ ਅੰਦਰ ਸਰਕਾਰੀ ਸਕੂਲਾਂ ਅਤੇ ਮੈਰਿਜ ਪੈਲਸਾਂ ਨੂੰ ਬੰਦ ਕੀਤਾ ਗਿਆ ਹੈ। ਸਰਕਾਰ ਦੇ ਇਸ ਕਦਮ ਨਾਲ ਮੈਰਿਜ ਪੈਲਸਾਂ ਨੂੰ ਹਰ ਮਹੀਨੇ 60 ਤੋਂ 70 ਹਜ਼ਾਰ ਰੁਪਏ ਦਾ ਖਰਚਾ ਪੈ ਰਿਹਾ ਹੈ।
ਕਿਉਂਕਿ ਬਿਜਲੀ ਦੇ ਬਿਲ ਅਤੇ ਮੁਲਾਜ਼ਮਾਂ ਨੂੰ ਤਨਖਾਹਾਂ ਅਤੇ ਸਰਕਾਰ ਦਾ ਅੱਧਾ ਟੈਕਸ ਮੈਰਿਜ ਪੈਲਸਾਂ ਦੇ ਮਾਲਕਾਂ ਨੂੰ ਆਪਣੇ ਕੋਲੋਂ ਹੀ ਦੇਣਾ ਪੈ ਰਿਹਾ ਹੈ। ਉੱਥੇ ਹੀ ਜਿੱਥੇ ਸਭ ਸਰਕਾਰੀ ਕੰਮ ਹੋ ਰਹੇ ਹਨ ਉੱਥੇ ਹੀ ਕਈ ਸੂਬਿਆਂ ਅੰਦਰ ਚੌਣਾ ਵੀ ਕਰਵਾਈਆਂ ਜਾ ਰਹੀਆਂ ਹਨ। ਇਸ ਸਭ ਨੂੰ ਦੇਖਦੇ ਹੋਏ ਅਧਿਆਪਕ ਅਤੇ ਮੈਰਿਜ ਪੈਲਸਾਂ ਦੇ ਮਾਲਕਾਂ ਵੱਲੋਂ ਸੂਬਾ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ।
Previous Postਹੁਣੇ ਹੁਣੇ ਅੰਮ੍ਰਿਤਸਰ ਦੇ ਸਰੋਵਰ ਚ ਵਾਪਰਿਆ ਇਹ ਭਾਣਾ, ਛਾਈ ਸੋਗ ਦੀ ਲਹਿਰ
Next Postਕੋਰੋਨਾ ਸੰਕਟ : ਹੁਣੇ ਹੁਣੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਬਾਰੇ ਕਰਤਾ ਇਹ ਐਲਾਨ