ਪੰਜਾਬ ਚ ਕੋਰੋਨਾ ਕਾਰਨ ਬੰਦ ਕੀਤੇ ਸਕੂਲਾਂ ਤੋਂ ਬਾਅਦ ਹੁਣ ਸਕੂਲਾਂ ਬਾਰੇ ਲਿਆ ਗਿਆ ਇਹ ਫੈਸਲਾ

ਤਾਜਾ ਵੱਡੀ ਖਬਰ

ਸੂਬੇ ਅੰਦਰ ਕਰੋਨਾ ਦਾ ਕਹਿਰ ਵਧਦਾ ਹੀ ਜਾ ਰਿਹਾ ਹੈ। ਜਿਸ ਨੂੰ ਲੈ ਕੇ ਸੂਬਾ ਸਰਕਾਰ ਵੱਲੋਂ ਕਈ ਤਰ੍ਹਾਂ ਦੇ ਅਹਿਮ ਫੈਸਲੇ ਲਏ ਜਾ ਰਹੇ ਹਨ। ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਚ ਅਧਿਕਾਰੀਆਂ ਨਾਲ ਕੀਤੀ ਬੈਠਕ ਤੋਂ ਬਾਅਦ ਕਈ ਅਹਿਮ ਫੈਸਲੇ ਲਏ ਗਏ ਹਨ। ਸਕੂਲਾਂ ਲਈ ਇਹ ਫੈਸਲਾ ਲੈਂਦੇ ਹੋਏ ਵਿਦਿਅਕ ਅਦਾਰਿਆਂ ਨੂੰ 31 ਮਾਰਚ ਤੱਕ ਲਈ ਬੰਦ ਕਰ ਦਿੱਤਾ ਗਿਆ ਹੈ। ਉਥੇ ਹੀ ਪਰੀਖਿਆਵਾਂ ਨੂੰ ਵੀ ਮੁਲਤਵੀ ਕੀਤਾ ਗਿਆ ਹੈ। ਪੰਜਾਬ ਦੇ ਹਾਈ ਰਿਸਕ ਜਿਲਿਆਂ ਵਿਚ ਰਾਹਤ ਦਾ ਕਰਫਿਊ ਵੀ ਲਾਗੂ ਕੀਤਾ ਗਿਆ ਹੈ।

ਜਿਸ ਸਦਕਾ ਕਰੋਨਾ ਦੇ ਵਾਧੇ ਨੂੰ ਰੋਕਿਆ ਜਾ ਸਕੇ। ਪੰਜਾਬ ਚ ਕੋਰੋਨਾ ਕਾਰਨ ਬੰਦ ਕੀਤੇ ਸਕੂਲਾਂ ਤੋਂ ਬਾਅਦ ਹੁਣ ਸਕੂਲਾਂ ਬਾਰੇ ਲਿਆ ਗਿਆ ਇਹ ਫੈਸਲਾ । ਸਕੂਲਾਂ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ 31 ਮਾਰਚ ਤੱਕ ਲਈ ਬੰਦ ਕੀਤਾ ਗਿਆ ਹੈ। ਜਿੱਥੇ ਪਹਿਲਾਂ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਾਬ ਦੇ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ 26 ਮਾਰਚ ਤੋਂ ਲੈ ਕੇ 31 ਮਾਰਚ ਤੱਕ ‘ਬਾਲ ਪ੍ਰਤਿਭਾ ਮੇਲਿਆਂ’ ਦਾ ਆਯੋਜਨ ਕਰਵਾਇਆ ਜਾਣਾ ਸੀ। ਜਿਸ ਲਈ ਪਹਿਲਾਂ ਹੀ ਸਾਰੇ ਸਕੂਲਾਂ ਵਿੱਚ ਅਧਿਆਪਕਾਂ ਵੱਲੋਂ ਮਾਡਲ ਅਤੇ ਹੋਰ ਗਤੀਵਿਧੀਆਂ ਦੀ ਤਿਆਰੀ ਕੀਤੀ ਜਾ ਰਹੀ ਸੀ।

ਉੱਥੇ ਹੀ ਸਰਕਾਰ ਵੱਲੋਂ 31 ਮਾਰਚ ਤੱਕ ਸਕੂਲਾਂ ਨੂੰ ਬੰਦ ਕਰਨ ਦੇ ਆਦੇਸ਼ ਦੇ ਦਿੱਤੇ ਗਏ ਸਨ। ਉਥੇ ਹੀ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸਾਰੇ ਅਧਿਆਪਕਾਂ ਨੂੰ ਇਸ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਉਹ ਇਸ ਸਬੰਧੀ ਤਿਆਰੀਆਂ ਨੂੰ ਜਾਰੀ ਰੱਖਣ। ਕਰੋਨਾ ਦੇ ਕੇਸਾਂ ਵਿੱਚ ਆਉਣ ਤੇ ਜਲਦੀ ਹੀ ਇਹ ਪ੍ਰਤਿਭਾ ਮੇਲਿਆਂ ਦਾ ਆਯੋਜਨ ਕੀਤਾ ਜਾਵੇਗਾ।

ਉਥੇ ਹੀ ਪੰਜਾਬ ਦੇ ਸਾਰੇ ਸਕੂਲ ਪ੍ਰਮੁੱਖ ਅਤੇ ਅਧਿਆਪਕਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਉਹ ਪ੍ਰਤਿਭਾ ਮੇਲਿਆਂ ਲਈ ਜ਼ਰੂਰੀ ਮਾਡਲਾਂ ਦੀ ਤਿਆਰੀ ਜਾਰੀ ਰੱਖਣ। ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਤੇ ਕਰੋਨਾ ਦੇ ਵਧ ਰਹੇ ਕੇਸਾਂ ਦੇ ਕਾਰਨ ਹਾਲਾਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਸਿੱਖਿਆ ਵਿਭਾਗ ਵੱਲੋਂ ਅਗਲੇ ਆਦੇਸ਼ਾਂ ਤੱਕ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਬਾਲ ਪ੍ਰਤਿਭਾ ਮੇਲਿਆਂ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸਰਕਾਰ ਵੱਲੋਂ ਲਈਆਂ ਜਾਣ ਵਾਲੀਆਂ ਪ੍ਰੀਖਿਆਵਾਂ ਨੂੰ ਵੀ ਇੱਕ ਮਹੀਨੇ ਲਈ ਮੁਲਤਵੀ ਕੀਤਾ ਗਿਆ ਹੈ।