ਆਈ ਤਾਜਾ ਵੱਡੀ ਖਬਰ
ਦੇਸ਼ ਅੰਦਰ ਜਿੱਥੇ ਸਰਕਾਰ ਵੱਲੋਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਵਾਸਤੇ ਬਹੁਤ ਸਾਰੇ ਪੁਖ਼ਤਾ ਕਦਮ ਚੁੱਕੇ ਜਾ ਰਹੇ ਹਨ। ਸਰਕਾਰ ਵੱਲੋਂ ਜਿਥੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਕਰਨ ਵਾਸਤੇ ਨਸ਼ਾ ਛੁਡਾਊ ਕੇਂਦਰ ਚਲਾਏ ਜਾ ਰਹੇ ਹਨ। ਉਥੇ ਹੀ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਕੁੱਝ ਘੱਟ ਸਮੇਂ ਦੇ ਵਿੱਚ ਜਲਦ ਅਮੀਰ ਬਣਨ ਦੇ ਚੱਕਰ ਵਿਚ ਬਹੁਤ ਸਾਰੇ ਨੌਜਵਾਨਾਂ ਦੀ ਜ਼ਿੰਦਗੀ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਨਸ਼ਿਆਂ ਨੂੰ ਵੇਚਣ ਦਾ ਕਾਰੋਬਾਰ ਕੀਤਾ ਜਾਂਦਾ ਹੈ ਜਿਸ ਨਾਲ ਬਹੁਤ ਜ਼ਿੰਦਗੀਆਂ ਤਬਾਹ ਹੋ ਜਾਂਦੀਆਂ ਹਨ। ਉਥੇ ਹੀ ਸਰਕਾਰ ਵੱਲੋਂ ਅਜਿਹੇ ਲੋਕਾਂ ਨੂੰ ਠੱਲ ਪਾਉਣ ਵਾਸਤੇ ਪੁਲਿਸ ਪ੍ਰਸ਼ਾਸਨ ਨੂੰ ਚੌਕਸੀ ਵਰਤਣ ਦੇ ਆਦੇਸ਼ ਜਾਰੀ ਕੀਤੇ ਜਾਂਦੇ ਹਨ।
ਜਿਸ ਸਦਕਾ ਪੰਜਾਬ ਵਿੱਚ ਨਸ਼ੇ ਨੂੰ ਰੋਕਣ ਲਈ ਜਗਾ ਜਗਾ ਤੇ ਪੁਲੀਸ ਵੱਲੋਂ ਨਾਕੇਬੰਦੀ ਵੀ ਕੀਤੀ ਜਾ ਰਹੀ ਹੈ। ਪੁਲਿਸ ਨੂੰ ਹੁਣ ਤਲਾਸ਼ੀ ਲੈਂਦੇ ਸਮੇਂ ਐਂਬੂਲੈਂਸ ਵਿੱਚੋਂ ਜੋ ਮਿਲਿਆ ਹੈ ਉਸ ਨੂੰ ਦੇਖ ਕੇ ਸਭ ਦੇ ਹੋਸ਼ ਉੱਡ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਤਲਵੰਡੀ ਸਾਬੋ ਤੋਂ ਸਾਹਮਣੇ ਆਇਆ ਹੈ। ਜਿੱਥੇ ਪੁਲਿਸ ਵੱਲੋਂ ਮਿਲੀ ਗੁਪਤ ਸੂਚਨਾ ਦੇ ਅਧਾਰ ਤੇ ਨਸ਼ਿਆਂ ਦੇ ਕਾਰੋਬਾਰ ਨੂੰ ਠੱਲ ਪਾਉਣ ਵਾਸਤੇ ਚਲਾਈ ਗਈ ਮੁਹਿੰਮ ਦੇ ਤਹਿਤ ਇਕ ਐਂਬੂਲੈਂਸ ਸਮੇਤ ਦੋ ਦੋਸ਼ੀਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ।
ਜਿੱਥੇ ਪ੍ਰਾਪਤ ਹੋਈ ਜਾਣਕਾਰੀ ਦੇ ਅਨੁਸਾਰ ਪੁਲਿਸ ਵੱਲੋਂ ਇੱਕ ਐਂਬੂਲੈਂਸ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ ਤਾਂ ਸਭ ਵੇਖ ਕੇ ਹੈਰਾਨ ਰਹਿ ਗਏ ਕਿ ਇਸ ਐਬੂਲੈਸ ਦੇ ਜ਼ਰੀਏ ਹੀ ਦੋਸ਼ੀਆਂ ਵੱਲੋਂ ਹੈਰੋਇਨ ਵੇਚਣ ਦਾ ਕਾਰੋਬਾਰ ਕੀਤਾ ਜਾ ਰਿਹਾ ਸੀ। ਦੋ ਨੌਜਵਾਨਾਂ ਵੱਲੋਂ ਐਂਬੂਲੈਂਸ ਦੇ ਸਮੇਤ 5 ਗ੍ਰਾਮ ਹੈਰੋਇਨ ਵੀ ਪੁਲਿਸ ਵੱਲੋਂ ਬਰਾਮਦ ਕੀਤੀ ਗਈ ਹੈ।
ਉਥੇ ਹੀ ਪੁਲਸ ਵੱਲੋਂ ਇਸ ਮਾਮਲੇ ਨਾਲ ਜੁੜੀ ਹੋਈ ਹੋਰ ਜਾਣਕਾਰੀ ਇਕੱਤਰ ਕੀਤੀ ਜਾ ਰਹੀ ਹੈ ਕਿ ਇਨ੍ਹਾਂ ਲੋਕਾਂ ਵੱਲੋਂ ਕਿੱਥੋਂ ਲਿਆ ਕੇ ਇਸ ਵਰਤੋਂ ਕੀਤੀ ਜਾਂਦੀ ਸੀ ਅਤੇ ਅੱਗੇ ਇਸ ਨੂੰ ਵੇਚਿਆ ਜਾਂਦਾ ਸੀ। ਇਨ੍ਹਾਂ ਨੌਜਵਾਨਾਂ ਵੱਲੋਂ ਐਂਬੂਲੈਂਸ ਦੀ ਆੜ ਵਿੱਚ ਚਿੱਟਾ ਵੇਚਣ ਦਾ ਕੰਮ ਕੀਤਾ ਜਾ ਰਿਹਾ ਸੀ। ਉਥੇ ਹੀ ਦੱਸਿਆ ਗਿਆ ਹੈ ਕਿ ਕਾਬੂ ਕੀਤੇ ਗਏ ਦੋ ਨੌਜਵਾਨ ਵੀ ਚਿੱਟਾ ਪੀਣ ਦੇ ਆਦੀ ਸਨ।\
Previous Postਰਾਜ਼ੀਨਾਮਾ ਕਰਵਾਉਣ ਲਈ ਲੈ ਕੇ ਗਏ 18 ਸਾਲਾਂ ਦੇ ਮੁੰਡੇ ਦੀ ਮਿਲੀ ਇਸ ਹਾਲਤ ਚ ਲਾਸ਼ ਦੇਖ ਪ੍ਰੀਵਾਰ ਦੇ ਉਡੇ ਹੋਸ਼ਆਈ ਤਾਜਾ ਵੱਡੀ ਖਬਰ
Next Postਲੰਬੀ ਖਾਮੋਸ਼ੀ ਤੋਂ ਬਾਅਦ ਹੁਣ ਮਸ਼ਹੂਰ ਅਦਾਕਾਰ ਅਤੇ ਸਾਂਸਦ ਸੰਨੀ ਦਿਓਲ ਬਾਰੇ ਆਈ ਇਹ ਵੱਡੀ ਤਾਜਾ ਖਬਰ