ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਸੱਤਾ ਵਿਚ ਆਉਂਦੇ ਹੀ ਜਿਥੇ ਬਹੁਤ ਸਾਰੇ ਬਦਲਾਅ ਕੀਤੇ ਗਏ ਹਨ ਅਤੇ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਨੂੰ ਵੀ ਲਗਾਤਾਰ ਸਰਕਾਰ ਵੱਲੋਂ ਪੂਰਾ ਕੀਤਾ ਜਾ ਰਿਹਾ ਹੈ। ਸਾਰੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਸਰਕਾਰ ਵੱਲੋਂ ਕਈ ਅਜਿਹੇ ਅਹਿਮ ਫੈਸਲੇ ਲਏ ਗਏ ਹਨ ਜਿਨ੍ਹਾਂ ਦੀ ਲਗਾਤਾਰ ਲੋਕਾਂ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ। ਪੰਜਾਬ ਦੀਆਂ ਜੇਲ੍ਹਾਂ ਦਾ ਜਿਥੇ ਨਵੀਨੀਕਰਨ ਕੀਤਾ ਜਾ ਰਿਹਾ ਹੈ ਅਤੇ ਕੈਦੀਆਂ ਵਾਸਤੇ ਬਹੁਤ ਸਾਰੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਉੱਥੇ ਹੀ ਨਸ਼ਿਆਂ ਨੂੰ ਠੱਲ ਪਾਉਣ ਵਾਸਤੇ ਵੀ ਸਖ਼ਤੀ ਵਧਾ ਦਿੱਤਾ ਗਿਆ ਹੈ।
ਉਥੇ ਹੀ ਜੇਲ੍ਹ ਵਿੱਚ ਬੰਦ ਕੈਦੀਆਂ ਨੂੰ ਦੇਖਦੇ ਹੋਏ ਕਈ ਤਰਾਂ ਦੀਆਂ ਯੋਜਨਾਵਾਂ ਵੀ ਲਾਗੂ ਕੀਤੀਆਂ ਜਾ ਰਹੀਆਂ ਹਨ। ਹੁਣ ਪੰਜਾਬ ਵਿੱਚ ਜੇਲ ਵਿੱਚ ਬੰਦ ਕੈਦੀਆਂ ਨੂੰ ਆਪਣੇ ਜੀਵਨ ਸਾਥੀ ਨਾਲ ਮਿਲਣ ਲਈ 2 ਘੰਟੇ ਦਾ ਸਮਾਂ ਬਤੀਤ ਕਰਨ ਦਾ ਸਮਾਂ ਦਿੱਤਾ ਜਾਵੇਗਾ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਪੰਜਾਬ ਦੀਆਂ ਜੇਲ੍ਹਾਂ ਵਿੱਚ ਕੈਦ ਉਨ੍ਹਾਂ ਚੰਗੇ ਵਿਵਹਾਰ ਵਾਲੇ ਕੈਦੀਆਂ ਵਾਸਤੇ ਸਰਕਾਰ ਵੱਲੋਂ ਇਕ ਨਵੀਂ ਪਹਿਲਕਦਮੀ ਦੀ ਸ਼ੁਰੂਆਤ ਕੀਤੀ ਗਈ ਹੈ।
ਜਿੱਥੇ ਚੰਗੇ ਵਿਵਹਾਰ ਵਾਲੇ ਕੈਦੀਆਂ ਨੂੰ ਆਪਣੇ ਪਰਿਵਾਰ ਨਾਲ ਕੁਝ ਸਮਾਂ ਬਤੀਤ ਕਰਨ ਦਾ ਸਮਾਂ ਦਿੱਤਾ ਜਾ ਰਿਹਾ ਹੈ ਜਿੱਥੇ ਉਹ ਆਪਣੇ ਜੀਵਨ ਸਾਥੀ ਨਾਲ ਦੋ ਘੰਟੇ ਸਮਾਂ ਬਤੀਤ ਕਰ ਸਕਦੇ ਹਨ। ਜਿੱਥੇ ਇਹ ਸਹੂਲਤ ਦੇਣ ਵਾਲਾ ਪੰਜਾਬ ਦੇਸ਼ ਅੰਦਰ ਪਹਿਲਾ ਸੂਬਾ ਬਣ ਗਿਆ ਹੈ। ਉਥੇ ਹੀ ਚੰਗੇ ਆਚਰਣ ਵਾਲੇ ਕੈਦੀਆਂ ਨੂੰ ਜਿੱਥੇ ਆਪਣੇ ਜੀਵਨ ਸਾਥੀ ਨਾਲ ਮਿਲਣ ਵਾਸਤੇ ਵੱਖਰਾ ਕਮਰਾ ਅਤੇ ਬਾਥਰੂਮ ਦਿੱਤਾ ਜਾਵੇਗਾ ਉਥੇ ਹੀ ਤਿੰਨ ਮਹੀਨਿਆਂ ਵਿੱਚ ਇਕ ਵਾਰ ਦਿੱਤਾ ਜਾਵੇਗਾ ਅਤੇ ਉਨ੍ਹਾਂ ਨੂੰ ਆਪਣੇ ਵਿਆਹੁਤਾ ਬੰਧਨ ਨੂੰ ਮਜ਼ਬੂਤ ਰੱਖਣ ਵਾਸਤੇ ਸਮਾਂ ਦਿੱਤਾ ਜਾ ਰਿਹਾ ਹੈ।
ਮਿਲਣ ਵਾਲੇ ਪਤੀ ਪਤਨੀ ਨੂੰ ਆਪਣੇ ਕਰੋਨਾ ਜਾਂ ਕਿਸੇ ਛੂਤ ਦੀ ਬਿਮਾਰੀ ਤੋਂ ਮੁਕਤ ਹੋਣ ਦਾ ਸਰਟੀਫਿਕੇਟ ਵਿਖਾਉਣਾ ਵੀ ਲਾਜ਼ਮੀ ਕੀਤਾ ਗਿਆ ਹੈ। ਜਿੱਥੇ ਬਹੁਤ ਸਾਰੇ ਕੈਦੀ ਸਰੀਰਕ ਸ਼ੋਸ਼ਣ, ਉਚ ਜੋਖਮ ਵਾਲੇ ਕੈਦੀ, ਗੈਂਗਸਟਰ ਅਤੇ ਕੱਟੜ ਅਪਰਾਧੀਆਂ ਨੂੰ ਇਹ ਸਹੂਲਤ ਨਹੀਂ ਦਿੱਤੀ ਜਾਵੇਗੀ। ਜੇਲ੍ਹ ਵਿਭਾਗ ਵੱਲੋਂ ਕੈਦੀਆਂ ਲਈ ਇਕ ਵੱਖਰਾ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਸੀ। ਜਿਸ ਦੇ ਅਧਾਰ ਤੇ ਇਹ ਸਹੂਲਤ ਦੇ ਦਿੱਤੀ ਗਈ ਹੈ।
Previous Postਪੰਜਾਬ ਚ ਇਥੇ ਗੰਨੇ ਦੇ ਖੇਤਾਂ ਚ ਹੋਇਆ ਖੌਫਨਾਕ ਕਾਂਡ, ਇਲਾਕੇ ਚ ਪਈ ਦਹਿਸ਼ਤ
Next Postਪੰਜਾਬ: ਦਿਨ ਦਿਹਾੜੇ ਨੌਜਵਾਨ ਦਾ ਇਸ ਕਾਰਨ ਤੇਜਧਾਰ ਹਥਿਆਰਾਂ ਨਾਲ ਕੀਤਾ ਕਤਲ, ਕੁਝ ਦਿਨ ਬਾਅਦ ਹੋਣਾ ਸੀ ਵਿਆਹ