ਪੰਜਾਬ ਚ ਬਿਜਲੀ ਵਰਤਣ ਵਾਲਿਆਂ ਲਈ ਆ ਰਹੀ ਇਹ ਵੱਡੀ ਖਬਰ – ਹੋਣ ਲੱਗਾ ਇਹ ਕੰਮ

ਆਈ ਤਾਜ਼ਾ ਵੱਡੀ ਖਬਰ 

ਜਿਸ ਸਮੇਂ ਤੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁਖ ਮੰਤਰੀ ਨਿਯੁਕਤ ਕੀਤਾ ਗਿਆ ਹੈ ਉਨ੍ਹਾਂ ਵੱਲੋਂ ਬਹੁਤ ਸਾਰੇ ਐਲਾਨ ਕੀਤੇ ਗਏ ਹਨ। ਜਿੱਥੇ ਉਨ੍ਹਾਂ ਵੱਲੋਂ ਵੱਖ-ਵੱਖ ਜਗ੍ਹਾ ਤੇ ਜਾ ਕੇ ਗੁਰੂ ਦਾ ਸ਼ੁਕਰਾਨਾ ਕੀਤਾ ਗਿਆ ਹੈ ਅਤੇ ਨਤਮਸਤਕ ਹੋਇਆ ਗਿਆ ਹੈ। ਉਥੇ ਹੀ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਮਿਲਣ ਦੀ ਕੋਸ਼ਿਸ਼ ਵੀ ਕੀਤੀ ਗਈ ਹੈ। ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਆਏ ਦਿਨ ਕੋਈ ਨਾ ਕੋਈ ਨਵਾਂ ਐਲਾਨ ਕੀਤਾ ਜਾ ਰਿਹਾ ਹੈ ਉਸ ਨੂੰ ਦੇਖਦੇ ਹੋਏ ਲੋਕਾਂ ਵੱਲੋਂ ਉਨ੍ਹਾਂ ਨੂੰ ਆਪਣਾ ਮਨਪਸੰਦ ਮੁੱਖ ਮੰਤਰੀ ਵੀ ਆਖਿਆ ਜਾ ਰਿਹਾ ਹੈ।

ਜਿੱਥੇ ਉਨ੍ਹਾਂ ਵੱਲੋਂ ਧਰਨਾ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਵੀ ਉਨ੍ਹਾਂ ਦੀਆਂ ਮੰਗਾਂ ਜਲਦ ਮੰਨੇ ਜਾਣ ਦਾ ਭਰੋਸਾ ਦੁਆਇਆ ਗਿਆ ਹੈ। ਉਥੇ ਹੀ ਵੱਖ ਵੱਖ ਵਿਭਾਗਾਂ ਦੇ ਮੰਤਰੀਆਂ ਨੂੰ ਵੀ ਲੋਕਾਂ ਦੀਆਂ ਮੁਸ਼ਕਲਾਂ ਦਾ ਨਿਪਟਾਰਾ ਸਮੇਂ ਸਿਰ ਕੀਤੇ ਜਾਣ ਦੇ ਆਦੇਸ਼ ਦਿੱਤੇ ਗਏ ਹਨ। ਹੁਣ ਪੰਜਾਬ ਵਿੱਚ ਬਿਜਲੀ ਵਰਤਣ ਵਾਲਿਆਂ ਲਈ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਹੁਣ ਇਹ ਕੰਮ ਹੋਣ ਲੱਗਾ ਹੈ। ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪਿਛਲੇ ਦਿਨੀਂ ਜਿੱਥੇ ਬਿਜਲੀ ਦੇ ਬਿੱਲਾਂ ਨੂੰ ਮਾਫ ਕਰਨ ਦਾ ਐਲਾਨ ਕੀਤਾ ਗਿਆ ਸੀ।

ਉਸ ਵਿਚ ਆਖਿਆ ਗਿਆ ਸੀ ਕਿ ਜਿਨ੍ਹਾਂ ਦੇ ਦੋ ਕਿਲੋ ਵਾਟ ਤੱਕ ਦੇ ਸਾਰੇ ਘਰੇਲੂ ਕੁਨੈਕਸ਼ਨਾਂ ਦੇ ਬਕਾਏ ਰਹਿੰਦੇ ਹਨ ਉਨ੍ਹਾਂ ਨੂੰ ਮਾਫ ਕੀਤਾ ਜਾਵੇਗਾ। ਉੱਥੇ ਹੀ ਸਰਕਾਰ ਵੱਲੋਂ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਵੀ ਕਾਂਗਰਸ ਪਾਰਟੀ ਵੱਲੋਂ ਸਸਤੀ ਬਿਜਲੀ ਦੇਣ ਦਾ ਵਾਅਦਾ ਕੀਤਾ ਗਿਆ ਸੀ। ਪਰ ਸਰਕਾਰ ਵੱਲੋਂ ਫਸੇ ਬਿਜਲੀ ਤੇ ਇਸ ਸਮਝੌਤੇ ਨੂੰ ਰੱਦ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ। ਉਥੇ ਹੀ ਨਵਜੋਤ ਸਿੱਧੂ ਵੱਲੋਂ ਇਸ ਬਾਰੇ ਆਖਿਆ ਗਿਆ ਸੀ ਕਿ ਇਸ ਨੂੰ ਲਾਗੂ ਕਰਨ ਵਿੱਚ ਕੁਝ ਸਮਾਂ ਲੱਗ ਸਕਦਾ ਹੈ।

ਕਿਉਂਕਿ ਇਸ ਮੁੱਦੇ ਉਪਰ ਵਿੱਤ ਮੰਤਰੀ ਮਨਪ੍ਰੀਤ ਬਾਦਲ ਨਾਲ ਵਿਧਾਇਕ ਸੰਜੇ ਤਲਵਾੜ ਵੱਲੋਂ ਵਿਚਾਰ ਵਟਾਂਦਰਾ ਵੀ ਕੀਤਾ ਗਿਆ ਹੈ ਅਤੇ ਬਿਜਲੀ ਦੇ ਰੇਟ ਦੀ ਕੈਟਾਗਿਰੀ ਦੇ ਹਿਸਾਬ ਨਾਲ ਕੀਤੇ ਜਾਣ ਦੀ ਯੋਜਨਾ ਬਣਾਈ ਗਈ ਹੈ। ਤੇ ਹੁਣ ਬਿਜਲੀ ਵਿਭਾਗ ਵੱਲੋਂ ਇਸ ਬਾਰੇ ਐਲਾਨ ਵੀ ਛੇਤੀ ਕੀਤਾ ਜਾ ਸਕਦਾ ਹੈ।