ਪੰਜਾਬ ਚ ਭਲਕੇ ਪੈ ਸਕਦਾ ਮੀਂਹ , ਠੰਡ ਨੇ ਫੜੀ ਰਫ਼ਤਾਰ ਜਾਰੀ ਹੋਇਆ ਅਲਰਟ

ਦੇਸ਼ ਅੰਦਰ ਠੰਡ ਹੁਣ ਲਗਾਤਾਰ ਵੱਧ ਰਹੀ ਹੈ। ਧੁੰਦ ਦਾ ਕਹਿਰ ਵੀ ਲਗਾਤਾਰ ਵਧ ਰਿਹਾ ਹੈ । ਜਿਸ ਕਾਰਨ ਲੋਕਾਂ ਨੂੰ ਖਾਸੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਮੌਸਮ ਵਿਭਾਗ ਦੇ ਵੱਲੋਂ ਵੀ ਲਗਾਤਾਰ ਦੇਸ਼ ਭਰ ਦੇ ਮੌਸਮ ਨੂੰ ਲੈ ਕੇ ਅਲਰਟ ਜਾਰੀ ਕੀਤਾ ਜਾ ਰਿਹਾ ਹੈ। ਇਸੇ ਵਿਚਾਲੇ ਹੁਣ ਮੌਸਮ ਵਿਭਾਗ ਦੇ ਵੱਲੋਂ ਤਾਜ਼ਾ ਅਪਡੇਟ ਸਾਂਝੀ ਕੀਤੀ ਗਈ ਹੈ ਕਿ ਪੰਜਾਬ ਸਮੇਤ ਦੇਸ਼ ਦੇ ਵਿੱਚ ਭਲਕੇ ਮੀਹ ਪੈ ਸਕਦਾ ਹੈ । ਜਿਸ ਕਾਰਨ ਹੁਣ ਕੜਾਕੇ ਦੀ ਠੰਡ ਪਵੇਗੀ । ਜ਼ਿਕਰਯੋਗ ਹੈ ਕਿ ਪੰਜਾਬ ਦੇ ਲੋਕ ਇਸ ਵੇਲੇ ਕੜਾਕੇ ਦੀ ਠੰਡ ਦਾ ਸਾਹਮਣਾ ਕਰ ਰਹੇ ਹਨ ਤੇ ਧੁੰਦ-ਕੋਹਰੇ ਕਾਰਨ ਸੜਕਾਂ ‘ਤੇ ਵਾਹਨਾਂ ਦੀ ਰਫ਼ਤਾਰ ਮੱਠੀ ਪੈ ਗਈ ਹੈ। ਦੂਜੇ ਪਾਸੇ ਮੌਸਮ ਵਿਭਾਗ ਦੇ ਵੱਲੋਂ ਵੀ ਦੇਸ਼ ਭਰ ਦੇ ਮੌਸਮ ਨੂੰ ਲੈ ਕੇ ਅਪਡੇਟ ਸਾਂਝੇ ਕੀਤੇ ਜਾ ਰਹੇ ਹਨ। ਇਸੇ ਵਿਚਾਲੇ ਮੌਸਮ ਵਿਭਾਗ ਵੱਲੋਂ ਹੁਣ ਅਗਲੇ 24 ਤੋਂ 48 ਘੰਟਿਆਂ ‘ਚ ਦਿੱਲੀ ਐਨਸੀਆਰ ਸਮੇਤ ਦੇਸ਼ ਦੇ ਵੱਖ-ਵੱਖ ਇਲਾਕਿਆਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ । ਮੌਸਮ ਵਿਭਾਗ ਵੱਲੋਂ ਜਾਰੀ ਕੀਤੇ ਗਏ ਅਲਰਟ ਵਿੱਚ ਆਖਿਆ ਗਿਆ ਹੈ ਕਿ ਉੱਤਰ-ਪੱਛਮੀ ਭਾਰਤ ਵਿੱਚ 10 ਤੋਂ 12 ਜਨਵਰੀ ਦਰਮਿਆਨ ਇੱਕ ਨਵੀਂ ਪੱਛਮੀ ਗੜਬੜੀ ਬਣ ਰਹੀ , ਜਿਸ ਕਾਰਨ ਦੇਸ਼ ਦੇ ਕਈ ਇਲਾਕਿਆਂ ਦੇ ਵਿੱਚ ਮੀਂਹ ਪਵੇਗਾ। ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ 10 ਤੇ 11 ਤਰੀਕ ਨੂੰ ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਚੰਡੀਗੜ੍ਹ, ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਦਿੱਲੀ ਦੇ ਕਈ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ। ਜ਼ਿਕਰਯੋਗ ਹੈ ਕਿ ਜਿਸ ਤਰੀਕੇ ਦੇ ਨਾਲ ਦੇਸ਼ ਦੇ ਵੱਖ-ਵੱਖ ਇਲਾਕਿਆਂ ਦੇ ਵਿੱਚ ਠੰਡ ਲਗਾਤਾਰ ਜ਼ੋਰ ਫੜਦੀ ਪਈ ਹੈ, ਦੂਜੇ ਪਾਸੇ ਦੇਸ਼ ਵਾਸੀ ਵੀ ਕਾਫੀ ਖੱਜਲ ਖੁਆਰ ਨਜ਼ਰ ਆਉਂਦੇ ਪਏ ਹਨ । ਪਹਾੜੀ ਇਲਾਕਿਆਂ ਦੇ ਵਿੱਚ ਬਰਫਬਾਰੀ ਲਗਾਤਾਰ ਹੋ ਰਹੀ ਹੈ ਤੇ ਮੈਦਾਨੀ ਇਲਾਕਿਆਂ ਦੇ ਵਿੱਚ ਇਸ ਦਾ ਅਸਰ ਵੇਖਣ ਨੂੰ ਮਿਲਦਾ ਪਿਆ ਹੈ, ਕਿਉਂਕਿ ਪਹਾੜੀ ਇਲਾਕਿਆਂ ਦੇ ਵਿੱਚ ਹੁਣ ਲਗਾਤਾਰ ਠੰਡ ਤੇ ਧੁੰਦ ਵੱਧ ਰਹੀ ਹੈ । ਇਸੇ ਵਿਚਾਲੇ ਮੌਸਮ ਵਿਭਾਗ ਦੇ ਵੱਲੋਂ ਦੇਸ਼ ਦੇ ਵੱਖ-ਵੱਖ ਇਲਾਕਿਆਂ ਦੇ ਵਿੱਚ ਮੀਂਹ ਦੇ ਅਲਰਟ ਤੋਂ ਬਾਅਦ ਦੇਸ਼ ਭਰ ਵਿੱਚ ਹੁਣ ਵੱਧ ਰਹੀ ਠੰਡ ਦੇ ਕਾਰਨ ਦੇਸ਼ਵਾਸੀ ਖਾਸੇ ਪਰੇਸ਼ਾਨ ਤੇ ਖੁਦ ਨੂੰ ਇਸ ਠੰਡ ਤੋਂ ਬਚਾਉਣ ਦੀਆਂ ਕੋਸ਼ਿਸ਼ਾਂ ਦੇ ਵਿੱਚ ਲੱਗੇ ਹੋਏ ਹਨ।