ਚੰਡੀਗੜ੍ਹ/ਲੁਧਿਆਣਾ – ਪੰਜਾਬ ਵਿਚ ਪੈ ਰਹੀ ਭਿਆਨਕ ਗਰਮੀ ਕਾਰਨ ਲੋਕ ਬੇਹਾਲ ਹਨ। ਤਾਪਮਾਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਕਈ ਇਲਾਕਿਆਂ ਵਿਚ ਪਾਰਾ 45 ਡਿਗਰੀ ਤੋਂ ਉੱਪਰ ਚਲਾ ਗਿਆ ਹੈ। ਮੌਸਮ ਵਿਭਾਗ ਨੇ ਅਗਾਹੀ ਦਿੱਤੀ ਹੈ ਕਿ ਅਗਲੇ 5-6 ਦਿਨਾਂ ਵਿਚ ਤਾਪਮਾਨ ਵਿਚ ਹੋਰ 2 ਤੋਂ 3 ਡਿਗਰੀ ਵਾਧਾ ਹੋ ਸਕਦਾ ਹੈ।
ਫਰੀਦਕੋਟ ਸਭ ਤੋਂ ਗਰਮ:
ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ ਵਿੱਚ 0.7 ਡਿਗਰੀ ਦੀ ਵਾਧਾ ਦਰਜ ਹੋਈ ਹੈ। ਫਰੀਦਕੋਟ ‘ਚ ਸਭ ਤੋਂ ਵੱਧ 45.2 ਡਿਗਰੀ ਤਾਪਮਾਨ ਦਰਜ ਕੀਤਾ ਗਿਆ, ਜੋ ਕਿ ਸੂਬੇ ਭਰ ਵਿੱਚ ਸਭ ਤੋਂ ਉੱਚਾ ਸੀ।
ਯੈਲੋ ਅਲਰਟ ਜਾਰੀ
ਮੌਸਮ ਵਿਭਾਗ ਨੇ 25 ਤੋਂ 29 ਅਪ੍ਰੈਲ ਤੱਕ ਪੰਜਾਬ ਵਿੱਚ ਲੂ ਚੱਲਣ ਦੀ ਚੇਤਾਵਨੀ ਜਾਰੀ ਕਰ ਦਿੱਤੀ ਹੈ। ਖਾਸ ਕਰਕੇ ਮਾਲਵੇ ਦੇ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਲੋਕਾਂ ਨੂੰ ਲੂ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ।
30 ਅਪ੍ਰੈਲ ਨੂੰ ਮੀਂਹ ਦੀ ਆਸ
ਭਾਰਤੀ ਮੌਸਮ ਵਿਗਿਆਨ ਕੇਂਦਰ ਮੁਤਾਬਕ 30 ਅਪ੍ਰੈਲ ਨੂੰ ਇਕ ਨਵਾਂ ਪੱਛਮੀ ਪ੍ਰਭਾਵ ਸਰਗਰਮ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਪੰਜਾਬ ਦੇ ਕਈ ਇਲਾਕਿਆਂ ਵਿਚ ਹਲਕੀ ਬਾਰਿਸ਼ ਹੋ ਸਕਦੀ ਹੈ। ਇਹ ਬਾਰਿਸ਼ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਦੇ ਸਕਦੀ ਹੈ।
📌 ਨੋਟ: ਮੌਸਮ ਬਾਰੇ ਹੋਰ ਅਪਡੇਟ ਲਈ ਸਾਡੀ ਨਿਊਜ਼ ਨੂੰ ਫੋਲੋ ਕਰੋ।