ਆਈ ਤਾਜਾ ਵੱਡੀ ਖਬਰ
ਦੇਸ਼ ਅੰਦਰ ਜਿਥੇ ਕੋਰੋਨਾ ਕੇਸਾਂ ਦੀ ਗਿਣਤੀ ਵਧੀ ਹੈ, ਉੱਥੇ ਹੀ ਬਹੁਤ ਸਾਰੇ ਸੂਬਿਆਂ ਵਿੱਚ ਕਰੋਨਾ ਕੇਸ ਤੇਜ਼ੀ ਨਾਲ ਵਧ ਰਹੇ ਹਨ। ਇਸ ਲਈ ਕੇਂਦਰ ਸਰਕਾਰ ਵੱਲੋਂ ਸਾਰੇ ਸੂਬਿਆਂ ਨੂੰ ਕਰੋਨਾ ਸਥਿਤੀ ਦੇ ਅਨੁਸਾਰ ਸਖ਼ਤ ਪਾਬੰਦੀਆਂ ਅਤੇ ਤਾਲਾਬੰਦੀ ਕਰਨ ਦੇ ਅਧਿਕਾਰ ਦਿੱਤੇ ਗਏ ਹਨ। ਇਸੇ ਤਹਿਤ ਹੀ ਪੰਜਾਬ ਵਿਚ ਵਧੇ ਕਰੋਨਾ ਕੇਸਾਂ ਦੇ ਕਾਰਨ ਸੂਬਾ ਸਰਕਾਰ ਵੱਲੋਂ 15 ਮਈ ਤੱਕ ਲਈ ਮਿੰਨੀ ਤਾਲਾਬੰਦੀ ਕੀਤੀ ਗਈ ਹੈ। ਉਥੇ ਹੀ ਸੂਬਾ ਸਰਕਾਰ ਵੱਲੋਂ ਜਿਥੇ ਜ਼ਰੂਰਤ ਦੀਆਂ ਦੁਕਾਨਾਂ ਨੂੰ ਖੋਲ੍ਹੇ ਜਾਣ ਦੇ ਆਦੇਸ਼ ਦਿੱਤੇ ਗਏ ਹਨ। ਉਥੇ ਹੀ ਸਾਰੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ।
ਸੂਬੇ ਵਿੱਚ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਦੀ ਉਲੰਘਣਾ ਕਰਨ ਤੇ ਪੁਲਸ ਪ੍ਰਸ਼ਾਸਨ ਨੂੰ ਵੀ ਸਖਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ। ਪੰਜਾਬ ਚ ਮੁਕੰਮਲ ਤਾਲਾਬੰਦੀ ਦੇ ਬਾਰੇ ਕੈਪਟਨ ਸਰਕਾਰ ਵੱਲੋਂ ਇਕ ਵੱਡਾ ਬਿਆਨ ਸਾਹਮਣੇ ਆਇਆ ਹੈ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਉੱਚ ਅਧਿਕਾਰੀਆਂ ਨਾਲ ਸਮੇਂ-ਸਮੇਂ ਤੇ ਕਰੋਨਾ ਸਥਿਤੀ ਬਾਰੇ ਵਿਚਾਰ ਚਰਚਾ ਕੀਤੀ ਜਾ ਰਹੀ ਹੈ। ਸੂਬੇ ਵਿੱਚ ਕਰੋਨਾ ਦੀ ਸਥਿਤੀ ਦੇ ਅਨੁਸਾਰ ਹੀ ਸੂਬਾ ਸਰਕਾਰ ਵੱਲੋਂ ਫੈਸਲੇ ਲਏ ਜਾ ਰਹੇ ਹਨ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਖਿਆ ਗਿਆ ਹੈ ਕਿ ਅਜੇ ਪੰਜਾਬ ਵਿੱਚ ਪੂਰੀ ਤਾਲਾਬੰਦੀ ਨਹੀਂ ਕੀਤੀ ਜਾਵੇਗੀ।
ਕਿਉਂਕਿ ਇਸ ਤਰ੍ਹਾਂ ਕਰਨ ਨਾਲ ਲੋਕਾਂ ਨੂੰ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜਰਨਾ ਪੈ ਸਕਦਾ ਹੈ। ਪਹਿਲਾਂ ਹੀ ਬਹੁਤ ਸਾਰੀਆਂ ਸਖਤ ਹਦਾਇਤਾਂ ਲਾਗੂ ਕੀਤੀਆਂ ਗਈਆਂ ਹਨ। ਜਿੱਥੇ ਵਿੱਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ, ਓੱਥੇ 50 ਫੀਸਦੀ ਅਧਿਆਪਕਾਂ ਨੂੰ ਵੀ ਸਕੂਲ ਆਉਣ ਦੀ ਇਜਾਜ਼ਤ ਦਿੱਤੀ ਗਈ ਹੈ ਅਤੇ 50 ਫੀਸਦੀ ਅਧਿਆਪਕ ਆਨਲਾਈਨ ਕਲਾਸਾਂ ਰਾਹੀਂ ਆਪਣਾ ਕੰਮ ਜਾਰੀ ਰੱਖਣਗੇ। ਪੰਜਾਬ ਦੇ ਬਹੁਤ ਸਾਰੇ ਹਸਪਤਾਲਾਂ ਵੱਲੋਂ ਕਰੋਨਾ ਮਰੀਜ਼ਾਂ ਨੂੰ ਲੈ ਕੇ ਭਾਰੀ ਫੀਸਾਂ ਵਸੂਲੀਆਂ ਜਾ ਰਹੀਆਂ ਹਨ।
ਉਨ੍ਹਾਂ ਖਿਲਾਫ ਸਖਤ ਕਾਰਵਾਈ ਕਰਨ ਦੇ ਆਦੇਸ਼ ਵੀ ਦਿੱਤੇ ਹਨ। ਉੱਥੇ ਹੀ ਬਹੁਤ ਸਾਰੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਦੇਖਦੇ ਹੋਏ ਸਮਾਰਟ ਕਾਰਡ ਲਾਭਪਾਤਰੀਆਂ ਨੂੰ ਖੁਰਾਕ ਵਿਭਾਗ ਵੱਲੋਂ 10 ਕਿੱਲੋ ਵਾਧੂ ਆਟਾ ਦੇਣ ਦੀ ਹਦਾਇਤ ਤੇ ਕਰੋਨਾ ਸੰਕਰਮਿਤ ਮਰੀਜ਼ਾਂ ਲਈ 5 ਲੱਖ ਫੂਡ ਕਿੱਟ ਮੁਹਇਆ ਕਰਵਾਉਣ ਦਾ ਐਲਾਨ ਵੀ ਕੀਤਾ ਗਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰੋਨਾ ਦੇ ਵਧਦੇ ਕੇਸਾਂ ਨੂੰ ਦੇਖਦੇ ਹੋਏ ਸੂਬੇ ਦੇ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।
Previous Postਹੁਣੇ ਹੁਣੇ ਭਰ ਜਵਾਨੀ ਚ ਹੋਈ ਇਸ ਚੋਟੀ ਦੀ ਮਸ਼ਹੂਰ ਅਦਾਕਾਰਾ ਦੀ ਅਚਾਨਕ ਮੌਤ , ਬੋਲੀਵੁਡ ਨੂੰ ਲੱਗਾ ਵੱਡਾ ਝੱਟਕਾ
Next Postਆਸਟ੍ਰੇਲੀਆ ਤੋਂ ਆਈ ਮਾੜੀ ਖਬਰ ਪੰਜਾਬ ਚ ਛਾਈ ਸੋਗ ਦੀ ਲਹਿਰ – ਤਾਜਾ ਵੱਡੀ ਖਬਰ