ਪੰਜਾਬ ਚ ਲੱਗੇ ਰਾਤ ਦੇ ਕਰਫਿਊ ਦੇ ਬਾਰੇ ਚ ਇਥੋਂ ਆਈ ਇਹ ਵੱਡੀ ਤਾਜਾ ਖਬਰ

ਆਈ ਤਾਜਾ ਵੱਡੀ ਖਬਰ 

ਸੂਬੇ ਅੰਦਰ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਕਈ ਵਿਸ਼ੇਸ਼ ਆਦੇਸ਼ ਲਾਗੂ ਕੀਤੇ ਗਏ ਹਨ। ਜਿਸ ਨਾਲ ਸੂਬੇ ਅੰਦਰ ਕਰੋਨਾ ਦੇ ਕੇਸਾਂ ਵਿੱਚ ਕਮੀ ਲਿਆਂਦੀ ਜਾ ਸਕੇ। ਕਰੋਨਾ ਦੀ ਅਗਲੀ ਲਹਿਰ ਦੇ ਮੱਦੇਨਜ਼ਰ ਹੀ ਸਰਕਾਰ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਕੂਲ ਵੀ ਬੰਦ ਕੀਤੇ ਗਏ ਹਨ। ਕਰੋਨਾ ਤੋਂ ਬਚਾਅ ਲਈ 9 ਜ਼ਿਲ੍ਹਿਆਂ ਵਿੱਚ ਰਾਤ ਦਾ ਕਰਫਿਊ ਵੀ ਲਾਗੂ ਕੀਤਾ ਗਿਆ ਹੈ। ਸੂਬਾ ਸਰਕਾਰ ਵੱਲੋਂ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਲੋਕਾਂ ਖਿਲਾਫ ਵੀ ਸ-ਖ-ਤ ਕਾਰਵਾਈ ਕਰਨ ਦੇ ਆਦੇਸ਼ ਪੁਲਿਸ ਪ੍ਰਸ਼ਾਸਨ ਨੂੰ ਦਿੱਤੇ ਗਏ ਹਨ।

ਪੰਜਾਬ ਚ ਲੱਗੇ ਰਾਤ ਦੇ ਕਰਫਿਊ ਦੇ ਬਾਰੇ ਚ ਇਥੋਂ ਆਈ ਇਹ ਵੱਡੀ ਤਾਜਾ ਖਬਰ । ਪੰਜਾਬ ਵਿੱਚ 9 ਜਿਲ੍ਹਿਆਂ ਵਿੱਚ ਰਾਤ ਦਾ ਕਰਫ਼ਿਊ ਲਾਗੂ ਕੀਤਾ ਗਿਆ ਹੈ। ਉੱਥੇ ਹੀ ਹੁਣ ਸਾਹਮਣੇ ਆਈ ਜਾਣਕਾਰੀ ਅਨੁਸਾਰ ਲੁਧਿਆਣਾ ਜ਼ਿਲੇ ਵਿਚ ਨਾਈਟ ਕਰਫਿਊ ਦੀ ਉਲੰਘਣਾ ਕਰਨ ‘ਤੇ ਥਾਣਾ ਡਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਢਾਬਾ ਸੰਚਾਲਕ ਅਤੇ ਰੈਸਟੋਰੈਂਟ ਦੇ ਮਾਲਕ ਦੇ ਖਿਲਾਫ ਮੁਕੱਦਮੇ ਦਰਜ ਕੀਤੇ ਹਨ। ਸਰਕਾਰ ਵੱਲੋਂ ਪਹਿਲਾਂ ਹੀ ਇਹ ਆਦੇਸ਼ ਦਿੱਤੇ ਗਏ ਹਨ ਕਿ ਅਗਰ ਕੋਈ ਵੀ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਉਲੰਘਣਾ ਕਰਦਾ ਹੈ ਤਾਂ ਉਸਦੇ ਖਿਲਾਫ ਸ-ਖ-ਤ ਕਾਰਵਾਈ ਕੀਤੀ ਜਾਵੇਗੀ।

ਅੱਜ ਮੁਕਦਮਾ ਦਰਜ ਕੀਤੇ ਜਾਣ ਦੀ ਜਾਣਕਾਰੀ ਦਿੰਦਿਆਂ ਏ ਐੱਸ ਆਈ ਮਲਕੀਤ ਰਾਮ ਨੇ ਦੱਸਿਆ ਕਿ ਪੁਲਿਸ ਪਾਰਟੀ ਭਾਈ ਬਾਲਾ ਚੌਕ ਵਿੱਚ ਗਸ਼ਤ ਕਰ ਰਹੀ ਸੀ ,ਇਸੇ ਦੌਰਾਨ ਜਾਣਕਾਰੀ ਮਿਲੀ ਕਿ ਗੁਰਦੇਵ ਨਗਰ ਇਲਾਕੇ ਵਿਚ ਪੁਨੀਤ ਨਗਰ ਦਾ ਵਾਸੀ ਰਾਜਨ ਕੁਮਾਰ ਨਾਈਟ ਕਰਫਿਊ ਦੇ ਬਾਵਜੂਦ ਆਪਣਾ ਰੈਸਟੋਰੈਂਟ ਖੋਲ੍ਹ ਕੇ ਬੈਠਾ ਹੈ । ਜਦਕਿ ਰਾਤ ਦਾ ਕਰਫ਼ਿਊ ਲਾਗੂ ਹੋਣ ਤੱਕ ਕੋਈ ਵੀ ਦੁਕਾਨ ਖੁੱਲੀ ਨਹੀਂ ਰਹਿ ਸਕਦੀ। ਪੁਲਿਸ ਨੂੰ ਪ੍ਰਾਪਤ ਹੋਈ

ਸੂਚਨਾ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਦੇ ਖਿਲਾਫ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿ-ਫ-ਤਾ-ਰ ਕੀਤਾ । ਆਰਤੀ ਚੌਂਕ ਤੋਂ ਵੀ ਇੱਕ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਜਿੱਥੇ ਪੁਲਿਸ ਵਲੋ ਆਰਤੀ ਚੌਕ ਵਿੱਚ ਪੈਂਦੇ ਪ੍ਰਧਾਨ ਢਾਬੇ ਦੇ ਮੁਲਾਜ਼ਮ ਜਨਕਪੁਰੀ ਦੇ ਵਾਸੀ ਰਾਮ ਸੇਵਕ ਦੇ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਪੁਲਿਸ ਵੱਲੋਂ ਉਸ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ। ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਪੁਲਿਸ ਵੱਲੋਂ ਪੂਰੀ ਚੌਕਸੀ ਵਰਤੀ ਜਾ ਰਹੀ ਹੈ।