ਆਈ ਤਾਜ਼ਾ ਵੱਡੀ ਖਬਰ
ਸੜਕੀ ਆਵਾਜਾਈ ਮੰਤਰਾਲੇ ਵੱਲੋਂ ਜਿੱਥੇ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾਂਦੇ ਹਨ ਜਿਸ ਨਾਲ ਲੋਕਾਂ ਨਾਲ ਵਾਪਰਨ ਵਾਲੇ ਹਾਦਸਿਆਂ ਨੂੰ ਰੋਕਿਆ ਜਾ ਸਕੇ। ਉਥੇ ਹੀ ਲੋਕਾਂ ਵੱਲੋਂ ਵਰਤੀ ਜਾਂਦੀ ਅਣਗਹਿਲੀ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਸੜਕ ਹਾਦਸੇ ਵਾਪਰ ਜਾਂਦੇ ਹਨ ਜਿਨ੍ਹਾਂ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਦੇ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ ਇਸ ਦੁਨੀਆਂ ਤੋਂ ਜਾਣ ਵਾਲੇ ਇਨ੍ਹਾਂ ਲੋਕਾਂ ਦੀ ਕਮੀ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਪੰਜਾਬ ਅੰਦਰ ਜਿਥੇ ਵਾਪਰਨ ਵਾਲੇ ਸੜਕ ਹਾਦਸਿਆਂ ਨੂੰ ਰੋਕਣ ਵਾਸਤੇ ਪੰਜਾਬ ਸਰਕਾਰ ਵੱਲੋਂ ਬਹੁਤ ਸਾਰੇ ਪੁਖ਼ਤਾ ਕਦਮ ਚੁੱਕੇ ਜਾ ਰਹੇ ਹਨ।
ਜਿੱਥੇ ਬਹੁਤ ਸਾਰੇ ਸੀਸੀਟੀਵੀ ਕੈਮਰੇ ਵੀ ਲਗਾਏ ਜਾ ਰਹੇ ਹਨ। ਉਥੇ ਵੀ ਸੜਕੀ ਆਵਾਜਾਈ ਮੰਤਰਾਲੇ ਵੱਲੋਂ ਵੀ ਲੋਕਾਂ ਨੂੰ ਬਾਰ-ਬਾਰ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨ ਅਤੇ ਗੱਡੀ ਚਲਾਉਂਦੇ ਸਮੇਂ ਇਹਤਿਆਤ ਵਰਤਣ ਦੀ ਅਪੀਲ ਕੀਤੀ ਜਾਂਦੀ ਹੈ। ਹੁਣ ਪੰਜਾਬ ਵਿੱਚ ਕਹਿਰ ਵਾਪਰਿਆ ਹੈ ਜਿਥੇ ਗੁਰਦੁਆਰੇ ਵਿਚ ਮੱਥਾ ਟੇਕ ਕੇ ਆ ਰਹੇ ਮਾਂ ਅਤੇ ਦੋ ਬੱਚਿਆਂ ਦੀ ਦਰਦਨਾਕ ਮੌਤ ਹੋਈ ਹੈ ਜਿਸ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਖੰਨਾ ਤੋਂ ਸਾਹਮਣੇ ਆਈ ਹੈ। ਜਿਥੇ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ ਇਕ ਔਰਤ ਅਤੇ ਉਸ ਦੇ ਦੋ ਬੱਚਿਆਂ ਦੀ ਮੌਤ ਹੋਣ ਦਾ ਦਰਦਨਾਕ ਹਾਦਸਾ ਸਾਹਮਣੇ ਆਉਂਦੇ ਹੀ ਸੋਗ ਦੀ ਲਹਿਰ ਫੈਲ ਗਈ।
ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਔਰਤ ਆਪਣੇ ਦੋ ਬੱਚਿਆਂ ਦੇ ਨਾਲ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਮੱਥਾ ਟੇਕ ਕੇ ਆਪਣੇ ਪਿੰਡ ਨਸਰਾਲੀ ਵਿਖੇ ਜਾ ਰਹੀ ਸੀ। ਉਸ ਸਮੇਂ ਹੀ ਇਹ ਰਸਤੇ ਵਿੱਚ ਕੰਟੇਨਰ ਦੀ ਚਪੇਟ ਵਿੱਚ ਆਉਣ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਏ। ਜਿੱਥੇ ਉਨ੍ਹਾਂ ਦੀ ਕਾਰ ਉਪਰ ਕੰਟੇਨਰ ਆਕੇ ਡਿੱਗਿਆ, ਜਿਸ ਨਾਲ ਮਾਂ ਅਤੇ ਦੋ ਬੱਚਿਆਂ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ, ਦੱਸਿਆ ਗਿਆ ਹੈ ਕਿ ਇਸ ਔਰਤ ਦੇ ਜੁੜਵਾ ਬੱਚਿਆਂ ਦੇ ਵਿੱਚ ਭੈਣ-ਭਰਾ ਦੀ ਮੌਤ ਹੋਈ ਹੈ।
ਜਦਕਿ ਇਸ ਔਰਤ ਦਾ ਪਤੀ ਅਤੇ ਸੱਸ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ। ਪੁਲੀਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਲਾਸ਼ਾ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Previous Postਚੋਟੀ ਦੇ ਮਸ਼ਹੂਰ ਬੋਲੀਵੁਡ ਐਕਟਰ ਸ਼ਾਹਰੁਖ ਖਾਨ ਦੇ ਪੁੱਤਰ ਆਰੀਅਨ ਮਾਮਲੇ ਚ ਕੋਰਟ ਚੋ ਆ ਗਈ ਵੱਡੀ ਤਾਜਾ ਖ਼ਬਰ
Next Postਪੰਜਾਬ ਦੇ ਸਾਬਕਾ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਇਹ ਵੱਡਾ ਬਿਆਨ, ਹੋ ਰਹੀ ਸਾਰੇ ਪਾਸੇ ਚਰਚਾ