ਪੰਜਾਬ ਚ ਵਾਪਰੀ ਵੱਡੀ ਵਾਰਦਾਤ , ਸ਼ੋਭਾ ਯਾਤਰਾ ਦੌਰਾਨ ਹੋਇਆ ਜ਼ਬਰਦਸਤ ਧਮਾਕਾ

ਆਈ ਤਾਜਾ ਵੱਡੀ ਖਬਰ

ਤਿਉਹਾਰਾਂ ਦੇ ਸੀਜ਼ਨ ਕਾਰਨ ਦੇਸ਼ ਭਰ ਵਿੱਚ ਜਸ਼ਨ ਮਨਾਏ ਜਾ ਰਹੇ ਹਨ, ਪਰ ਦੂਜੇ ਪਾਸੇ ਪੂਰੇ ਦੇਸ਼ ਤੋਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਪਈਆਂ ਹਨ, ਜਿੱਥੇ ਵਾਪਰੇ ਵੱਡੇ ਹਾਦਸਿਆਂ ਦੇ ਵਿੱਚ ਕਈ ਪ੍ਰਕਾਰ ਦਾ ਜਾਨੀ ਮਾਲੀ ਨੁਕਸਾਨ ਹੋ ਰਿਹਾ ਹੈ। ਤਾਜ਼ਾ ਮਾਮਲਾ ਪੰਜਾਬ ਦੇ ਨਾਲ ਜੁੜਿਆ ਹੋਇਆ ਸਾਂਝਾ ਕਰਾਂਗੇ, ਜਿੱਥੇ ਪੰਜਾਬ ਦੇ ਵਿੱਚ ਇੱਕ ਵੱਡੀ ਵਾਰਦਾਤ ਵਾਪਰੀ ਤੇ ਸ਼ੋਭਾ ਯਾਤਰਾ ਦੌਰਾਨ ਇੱਕ ਜਬਰਦਸਤ ਧਮਾਕਾ ਹੋਇਆ l ਜਿਸ ਕਾਰਨ ਲੋਕਾਂ ਦੇ ਵਿੱਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ । ਮਾਮਲਾ ਦੁਆਬਾ ਦੇ ਹੁਸ਼ਿਆਰਪੁਰ ਤੋਂ ਸਾਹਮਣੇ ਆਇਆ, ਜਿੱਥੇ ਹੁਸ਼ਿਆਰਪੁਰ ਦੇ ਮੁਹੱਲਾ ਪਰਲਾਦ ਵਿਚ ਅੱਜ ਸਵੇਰੇ ਉਸ ਵੇਲੇ ਹਫ਼ੜਾ-ਦਫ਼ੜੀ ਮਚ ਗਈ l ਇਹ ਹਫੜਾ ਦਫੜੀ ਦਾ ਮਾਹੌਲ ਉਸ ਵੇਲੇ ਬਣਿਆ ਜਦੋਂ ਸ਼੍ਰੀ ਹਨੂੰਮਾਨ ਜੀ ਸਰੂਪ ਕੱਢੇ ਜਾ ਰਹੇ ਸਨ ਕਿ ਇਸੇ ਦੌਰਾਨ ਇਕ ਨੌਜਵਾਨ ਵੱਲੋਂ ਪਟਾਕੇ ਨੂੰ ਅੱਗ ਲਗਾਈ ਗਈ । ਇਸ ਦੌਰਾਨ ਧਮਾਕਾ ਹੋਣ ਮਗਰੋਂ ਬਾਅਦ ਚੰਗਿਆੜੀ ਨੇੜੇ ਰੱਖੀ ਪਟਾਕਿਆਂ ਦੀ ਬੋਰੀ ਨੂੰ ਪੈ ਗਈ ਤੇ ਜ਼ੋਰਦਾਰ ਧਮਾਕਾ ਹੋ ਗਿਆ। ਜਿਸ ਕਾਰਨ ਹਫੜਾ ਦਫੜੀ ਦਾ ਮਾਹੌਲ ਬਣ ਗਿਆ ਤੇ ਲੋਕਾਂ ਦੇ ਵਿੱਚ ਦਹਿਸ਼ਤ ਦਾ ਮਾਹੌਲ ਫੈਲ ਗਿਆ। ਦੱਸਿਆ ਜਾ ਰਿਹਾ ਹੈਂ ਕਿ ਧਮਾਕਾ ਇੰਨਾ ਜ਼ੋਰਧਾਰ ਸੀ, ਕਿ ਨੇੜਲੇ ਘਰਾਂ ਦੇ ਸ਼ੀਸ਼ੇ ਤੱਕ ਟੁੱਟ ਗਏ ਤੇ ਨੇੜੇ ਘਰਾਂ ਬਾਹਰ ਖੜ੍ਹੀਆਂ ਗੱਡੀਆਂ ਨੂੰ ਵੀ ਨੁਕਸਾਨ ਪਹੁੰਚਇਆ, ਜਿਸ ਕਾਰਨ ਲੋਕ ਡਰ ਗਏ । ਇਸ ਧਮਾਕੇ ਵਿਚ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ, ਜਦਕਿ ਦੋ ਦੇ ਮਾਮੂਲੀ ਸੱਟਾਂ ਲੱਗੀਆਂ। ਜਿਸ ਤੋਂ ਬਾਅਦ ਗੰਭੀਰ ਜ਼ਖ਼ਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਵੇਖਦੇ ਹੋਏ ਨਿੱਜੀ ਹਸਪਤਾਲ ਵਿਚ ਰੈਫਰ ਕਰ ਦਿਤਾ ਗਿਆ ਸੀ। ਉੱਥੇ ਇਸ ਘਟਨਾ ਤੋਂ ਬਾਅਦ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ ਤੇ ਪੁਲਿਸ ਦੀਆਂ ਟੀਮਾਂ ਦੇ ਵੱਲੋਂ ਮੌਕੇ ਤੇ ਪਹੁੰਚ ਕੇ ਘਟਨਾ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ।