ਪੰਜਾਬ ਚ ਸਕੂਲਾਂ ਨੂੰ ਬੰਦ ਕਰਨ ਤੋਂ ਬਾਅਦ ਹੁਣ ਇਥੋਂ ਆ ਗਈ ਵੱਡੀ ਖਬਰ ਹੋਇਆ ਇਹ ਐਲਾਨ

ਆਈ ਤਾਜਾ ਵੱਡੀ ਖਬਰ 

ਸੂਬੇ ਅੰਦਰ ਕਰੋਨਾ ਦੇ ਵਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉੱਚ ਅਧਿਕਾਰੀਆਂ ਨਾਲ ਕੀਤੀ ਬੈਠਕ ਤੋਂ ਬਾਅਦ ਅਹਿਮ ਫੈਸਲਾ ਲੈਂਦੇ ਹੋਏ ਸੂਬੇ ਦੇ ਸਾਰੇ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ। ਸੂਬਾ ਸਰਕਾਰ ਵੱਲੋਂ ਇਹ ਫੈਸਲਾ 31 ਮਾਰਚ ਤੱਕ ਲਾਗੂ ਕੀਤਾ ਗਿਆ ਹੈ। ਉਥੇ ਹੀ ਬੱਚਿਆਂ ਦੀਆਂ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਵੀ ਇੱਕ ਮਹੀਨੇ ਲਈ ਮੁਲਤਵੀ ਕੀਤਾ ਗਿਆ ਹੈ। ਪਿਛਲੇ ਸਾਲ ਮਾਰਚ ਤੋਂ ਹੀ ਵਿੱਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ ।

ਹੁਣ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਮੁੜ ਤੋਂ ਵਿਦਿਅਕ ਅਦਾਰਿਆਂ ਨੂੰ ਖੋਲ੍ਹਿਆ ਜਾ ਰਿਹਾ ਸੀ ਤਾਂ ਜੋ ਬੱਚਿਆਂ ਦੀ ਪ੍ਰੀਖਿਆ ਸਬੰਧੀ ਤਿਆਰੀ ਕਰਵਾਈ ਜਾ ਸਕੇ। ਪੰਜਾਬ ਵਿੱਚ ਸਕੂਲਾਂ ਨੂੰ ਬੰਦ ਕਰਨ ਤੋਂ ਬਾਅਦ ਹੁਣ ਏਥੋਂ ਆ ਗਈ ਹੈ ਵੱਡੀ ਖਬਰ ਜਿਸ ਬਾਰੇ ਐਲਾਨ ਹੋਇਆ ਹੈ। ਉੱਥੇ ਹੀ ਸਰਕਾਰ ਵੱਲੋਂ ਚੁੱਕੇ ਗਏ ਇਸ ਕਦਮ ਨੂੰ ਦੇਖਦੇ ਹੋਏ ਲੋਕਾਂ ਵੱਲੋਂ ਵਿਦਿਅਕ ਅਦਾਰਿਆਂ ਨੂੰ ਬੰਦ ਕੀਤੇ ਜਾਣ ਦਾ ਵਿਰੋਧ ਕੀਤਾ ਜਾ ਰਿਹਾ ਹੈ। ਵਿਦਿਆਰਥੀ ਜਥੇਬੰਦੀਆਂ ਵੱਲੋਂ, ਟੀਚਰ ਫਰੰਟ ਵੱਲੋਂ , ਕੇਂਦਰ ਸਰਕਾਰ ਦਾ ਵਿਰੋਧ ਕਰਦੇ ਹੋਏ 30 ਮਾਰਚ ਨੂੰ ਜ਼ਿਲ੍ਹਾ ਹੈਡਕੁਆਰਟਰਾਂ ਤੇ ਰੋਸ ਧਰਨੇ ਲਾਉਣ ਦਾ ਸੱਦਾ ਦਿੱਤਾ ਗਿਆ ਹੈ।

ਉੱਥੇ ਹੀ ਉਨ੍ਹਾਂ ਵੱਲੋਂ ਕਿ ਸਰਕਾਰ ਉੱਪਰ ਆਨਲਾਈਨ ਸਿੱਖਿਆ ਨੂੰ ਉਤਸ਼ਾਹਿਤ ਕਰਕੇ ਗਰੀਬ ਲੋਕਾਂ ਨੂੰ ਸਿੱਖਿਆ ਤੋਂ ਵਾਂਝੇ ਕਰਨ ਦਾ ਇਲਜ਼ਾਮ ਲਾਇਆ ਗਿਆ ਹੈ। ਤਾਂ ਜੋ ਸੂਬੇ ਅੰਦਰ ਅਨਪੜ੍ਹ ਰਹਿਣ ਵਾਲੇ ਲੋਕਾਂ ਦੀ ਸਰਕਾਰ ਵੱਲੋਂ ਲੁੱਟ ਜਾਰੀ ਰੱਖੀ ਜਾ ਸਕੇ। ਉੱਥੇ ਹੀ ਇਨ੍ਹਾਂ ਜਥੇਬੰਦੀਆਂ ਵੱਲੋਂ ਮੱਧ ਵਰਗ ਅਤੇ ਹੇਠਲੇ ਵਰਗ ਦੇ ਲੋਕਾਂ ਨੂੰ ਆਵਾਜ਼ ਬੁਲੰਦ ਕਰਨ ਲਈ ਅਪੀਲ ਕੀਤੀ ਗਈ ਹੈ। ਇਨ੍ਹਾਂ ਜਥੇਬੰਦੀਆਂ ਵੱਲੋਂ ਸਕੂਲਾਂ ਅਤੇ ਕਾਲਜਾਂ ਨੂੰ ਮੁੜ ਖੋਲਣ ਦੀ ਮੰਗ ਕੀਤੀ ਜਾ ਰਹੀ ਹੈ। ਤਾਂ ਜੋ ਹਰ ਵਰਗ ਦੇ ਲੋਕਾਂ ਨੂੰ ਸਿੱਖਿਆ ਪ੍ਰਾਪਤ ਕਰਨ ਦਾ ਮੌਕਾ ਮਿਲ ਸਕੇ।

ਉਨ੍ਹਾਂ ਇਲਜ਼ਾਮ ਲਗਾਇਆ ਕਿ ਸਰਕਾਰ ਵੱਲੋਂ ਕਰੋਨਾ ਦੀ ਆੜ ਹੇਠ ਦੋਹਰੇ ਮਾ-ਪ-ਦੰ-ਡ ਅਪਣਾਏ ਜਾ ਰਹੇ ਹਨ। ਇਨ੍ਹਾਂ ਜਥੇਬੰਦੀਆਂ ਵੱਲੋਂ ਕਿਹਾ ਗਿਆ ਹੈ ਕਿ ਸਰਕਾਰ ਵੱਲੋਂ ਸਿੱਖਿਆ ਨੀਤੀ ਨੂੰ ਤ-ਬਾ-ਹੀ ਵੱਲ ਧੱਕਣ ਅਤੇ ਵਿਤਕਰੇ ਭਰਪੂਰ ਅਤੇ ਨਿੱਜੀਕਰਨ ਦਾ ਰਾਹ ਅਪਣਾਇਆ ਜਾ ਰਿਹਾ ਹੈ।