ਪੰਜਾਬ ਚ ਸਾਰੇ ਬੱਚਿਆਂ ਨੂੰ ਮੁਫ਼ਤ ਪੜਾਈ ਕਰਾਉਣ ਬਾਰੇ ਆਈ ਇਹ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੀਅਾਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਰ ਇਕ ਸਿਆਸੀ ਪਾਰਟੀ ਦੇ ਵੱਲੋਂ ਕੋਸ਼ਿਸ਼ ਜਾਰੀ ਹੈ ਕਿ ਕਿਸੇ ਨਾ ਕਿਸੇ ਤਰੀਕੇ ਦੇ ਨਾਲ ਵਿਰੋਧੀ ਧਿਰ ਨੂੰ ਨੀਚਾ ਦਿਖਾ ਕੇ ਆਪਣੀ ਪਾਰਟੀ ਨੂੰ ਅੱਗੇ ਦਿਖਾਇਆ ਜਾਵੇ , ਤਾਂ ਜੋ ਲੋਕਾਂ ਵਿੱਚ ਵਿਸ਼ਵਾਸ ਬਣਾਇਆ ਜਾਵੇ ਕਿ ਜੇਕਰ ਪੰਜਾਬ ਦੀਆਂ ਆਉਣ ਵਾਲੀਆਂ ਚੋਣਾਂ ਦੇ ਵਿੱਚ ਜਨਤਾ ਉਨ੍ਹਾਂ ਨੂੰ ਮੌਕਾ ਦਿੰਦੀ ਹੈ ਤਾਂ, ਉਹ ਕਿਸ ਤਰ੍ਹਾਂ ਲੋਕਾਂ ਦੀ ਭਲਾਈ ਲਈ ਕਾਰਜ ਕਰਨਗੇ । ਇਸ ਸਮੇਂ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਕਾਫ਼ੀ ਸਰਗਰਮ ਹਨ । ਇਸ ਨਾਲ ਹੀ ਜੇਕਰ ਗੱਲ ਕੀਤੀ ਜਾਵੇ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਤਾਂ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਹੁਣ ਤਕ ਵੱਡੇ ਐਲਾਨ ਪੰਜਾਬੀਆਂ ਦੇ ਲਈ ਕੀਤੇ ਜਾ ਰਹੇ ਹਨ ।

ਜਿਸ ਦਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਦੇ ਵੱਲੋਂ ਜਵਾਬ ਦਿੱਤਾ ਜਾ ਰਿਹਾ ਹੈ । ਇਸੇ ਵਿਚਕਾਰ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਠਾਨਕੋਟ ਵਿਖੇ ਪਹੁੰਚੇ ਸਨ , ਜਿੱਥੇ ਉਨ੍ਹਾਂ ਦੇ ਵੱਲੋਂ ਇਕ ਵੱਡਾ ਐਲਾਨ ਕਰਨ ਦੀ ਘੋਸ਼ਣਾ ਵੀ ਕੀਤੀ ਗਈ ਸੀ । ਪਹਿਲਾਂ ਹੀ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਵੱਲੋਂ ਸਿੱਖਿਆ ਖੇਤਰ ਵਿੱਚ ਸੁਧਾਰ ਦੇ ਲਈ ਇਕ ਵੱਡਾ ਐਲਾਨ ਕਰਨ ਦੀ ਘੋਸ਼ਣਾ ਅੰਮ੍ਰਿਤਸਰ ਏਅਰਪੋਰਟ ਤੇ ਉੱਪਰ ਕਰ ਦਿੱਤੀ ਗਈ ਸੀ , ਜਿਸ ਦੇ ਚੱਲਦੇ ਅੱਜ ਉਨ੍ਹਾਂ ਵੱਲੋਂ ਕਿਹਾ ਗਿਆ ਹੈ ਕਿ ਪੰਜਾਬ ਵਿੱਚ ਪੈਦਾ ਹੋਣ ਵਾਲੀ ਹਰ ਇੱਕ ਬੱਚੇ ਨੂੰ ਮੁਫ਼ਤ ਅਤੇ ਚੰਗੀ ਸਿੱਖਿਆ ਦਿੱਤੀ ਜਾਵੇਗੀ।

ਗਰੀਬ ਬਚਿਆ ਵੀ ਬਾਕੀ ਬੱਚਿਆਂ ਦੀ ਤਰ੍ਹਾਂ ਹੀ ਮੁਫ਼ਤ ਅਤੇ ਚੰਗੀ ਸਿੱਖਿਆ ਦਿੱਤੀ ਜਾਵੇਗੀ । ਤਾਂ ਜੋ ਦੇਸ਼ ਦਾ ਭਵਿੱਖ ਪੜ੍ਹ ਲਿਖ ਕੇ ਇਸ ਦੇਸ਼ ਦੀ ਤਰੱਕੀ ਕਰ ਸਕੇ । ਜ਼ਿਕਰਯੋਗ ਹੈ ਕਿ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਠਾਨਕੋਟ ਵਿਖੇ ਸ਼ਹੀਦ ਭਗਤ ਸਿੰਘ ਚੌਕ ਤੇ ਆਮ ਆਦਮੀ ਪਾਰਟੀ ਦੇ ਵਲੋਂ ਆਯੋਜਿਤ ਇਕ ਤਿਰੰਗਾ ਯਾਤਰਾ ਦੀ ਅਗਵਾਈ ਕਰਨ ਲਈ ਪਹੁੰਚੇ ਸਨ । ਇਸ ਦੌਰਾਨ ਅਰਵਿੰਦ ਕੇਜਰੀਵਾਲ ਦੇ ਨਾਲ ਭਾਰੀ ਗਿਣਤੀ ਵਿੱਚ ਆਪ ਆਗੂ ਸ਼ਾਮਲ ਹੋਏ ਸਨ ਤੇ ਇਸੇ ਦੌਰਾਨ ਅਰਵਿੰਦ ਕੇਜਰੀਵਾਲ ਦੇ ਵੱਲੋਂ ਬੱਚਿਆਂ ਦੀ ਸਿੱਖਿਆ ਨੂੰ ਲੈ ਕੇ ਇਕ ਵੱਡਾ ਐਲਾਨ ਕੀਤਾ ਗਿਆ ।

ਅਰਵਿੰਦ ਕੇਜਰੀਵਾਲ ਦੇ ਇਸ ਐਲਾਨ ਦੀ ਚਲਦੇ ਹੁਣ ਪੰਜਾਬ ਦੇ ਬੱਚਿਆਂ ਨੂੰ ਵੱਡਾ ਮੁਨਾਫ਼ਾ ਮਿਲੇਗਾ । ਜ਼ਿਕਰਯੋਗ ਹੈ ਕਿ ਲਗਾਤਾਰ ਹੀ ਪੰਜਾਬੀ ਵਿਚ ਸਿੱਖਿਆ ਦਾ ਖੇਤਰ ਵਧੀਆ ਬਣਾਉਣ ਲਈ ਮੰਗ ਕੀਤੀ ਜਾ ਰਹੀ ਸੀ । ਇਸੇ ਵਿਚਕਾਰ ਹੁਣ ਅਰਵਿੰਦ ਕੇਜਰੀਵਾਲ ਦੇ ਵੱਲੋਂ ਆਪਣਾ ਚੌਥਾ ਵੱਡਾ ਅੈਲਾਨ ਪੰਜਾਬੀਆਂ ਲਈ ਕੀਤਾ ਗਿਆ ਹੈ । ਇਸ ਦੇ ਚੱਲਦੇ ਹੁਣ ਮਾਪਿਆਂ ਦਾ ਵੀ ਬੋਝ ਹਲਕਾ ਹੋ ਸਕਦਾ ਹੈ ।