ਆਈ ਤਾਜ਼ਾ ਵੱਡੀ ਖਬਰ
ਦੇਸ਼ ਅੰਦਰ ਸੜਕੀ ਆਵਾਜਾਈ ਮੰਤਰਾਲੇ ਵੱਲੋਂ ਜਿੱਥੇ ਵਾਹਨ ਚਾਲਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਬਹੁਤ ਸਾਰੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਂਦੇ ਹਨ ਅਤੇ ਵਾਹਨ ਚਾਲਕਾਂ ਨੂੰ ਜਾਰੀ ਕੀਤੇ ਗਏ ਇਨ੍ਹਾਂ ਨਿਯਮਾਂ ਦੀ ਪਾਲਣਾ ਕਰਨ ਵਾਸਤੇ ਵੀ ਸਮੇਂ ਸਮੇਂ ਤੇ ਅਪੀਲ ਕੀਤੀ ਜਾਂਦੀ ਹੈ। ਉੱਥੇ ਹੀ ਬਹੁਤ ਸਾਰੇ ਵਾਹਨ ਚਾਲਕਾਂ ਵੱਲੋਂ ਜਿੱਥੇ ਲਾਗੂ ਕੀਤੇ ਗਏ ਇਨ੍ਹਾਂ ਨਿਯਮਾਂ ਦੀ ਉਲੰਘਣਾ ਕੀਤੀ ਜਾਂਦੀ ਹੈ ਅਤੇ ਅਣਗਹਿਲੀ ਵਰਤੀ ਜਾਂਦੀ ਹੈ ਅਤੇ ਬਹੁਤ ਸਾਰੇ ਭਿਆਨਕ ਸੜਕ ਹਾਦਸੇ ਵਾਪਰ ਜਾਂਦੇ ਹਨ ਅਤੇ ਇਨ੍ਹਾਂ ਦੀ ਚਪੇਟ ਵਿੱਚ ਆਉਣ ਕਾਰਨ ਹਮੇਸ਼ਾਂ ਲਈ ਬੁਝ ਜਾਂਦੇ ਹਨ ਅਤੇ ਉਨ੍ਹਾਂ ਘਰਾਂ ਵਿਚ ਮਾਤਮ ਛਾ ਜਾਂਦਾ ਹੈ। ਹੁਣ ਪੰਚਾਇਤ ਵਿਚ ਸਫਰ ਕਰਨ ਵਾਲਿਆਂ ਲਈ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਟਰਾਂਸਪੋਰਟ ਮੰਤਰੀ ਵੱਲੋਂ ਇਹ ਵੱਡਾ ਫੈਸਲਾ ਕੀਤਾ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਪੰਜਾਬ ਵਿੱਚ ਵਾਪਰਨ ਵਾਲੇ ਭਿਆਨਕ ਸੜਕ ਹਾਦਸਿਆਂ ਨੂੰ ਰੋਕਣ ਵਾਸਤੇ ਪੰਜਾਬ ਸਰਕਾਰ ਵੱਲੋਂ ਸਖਤ ਕਦਮ ਚੁੱਕੇ ਜਾ ਰਹੇ ਹਨ। ਜਿੱਥੇ ਅੱਜ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਇਕ ਐਲਾਨ ਕੀਤਾ ਗਿਆ ਹੈ। ਜਿਨ੍ਹਾਂ ਵੱਲੋਂ ਲਾਗੂ ਕੀਤੇ ਗਏ ਆਦੇਸ਼ ਦੇ ਅਨੁਸਾਰ ਪੰਜਾਬ ਵਿੱਚ ਵਾਪਰ ਰਹੇ ਸੜਕ ਹਾਦਸਿਆਂ ਨੂੰ ਰੋਕਣ ਵਾਸਤੇ ਸੀਸੀਟੀਵੀ ਕੈਮਰੇ ਲਗਾਏ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਕਿਉਂਕਿ ਇਨ੍ਹਾਂ ਹਾਦਸਿਆਂ ਦੇ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ। ਉੱਥੇ ਹੀ ਸਮੇਂ ਦੀ ਲੋੜ ਨੂੰ ਮੁੱਖ ਰੱਖਦਿਆ ਹੋਇਆ ਸੜਕੀ ਨਿਯਮ ਲਾਗੂ ਕਰਨ ਵਾਸਤੇ ਇਹ ਮਾਪਦੰਡ ਅਪਣਾਏ ਜਾ ਰਹੇ ਹਨ।
ਸੀ ਸੀ ਟੀ ਵੀ ਕੈਮਰੇ ਲਗਵਾਉਣ ਸਬੰਧੀ ਪ੍ਰੋਜੈਕਟ ਦਾ ਖਰੜਾ ਤਿਆਰ ਕਰਵਾਉਣ ਵਾਸਤੇ ਟਰਾਂਸਪੋਰਟ ਮੰਤਰੀ ਵੱਲੋਂ ਮੁੱਖ ਸਕੱਤਰ ਸ੍ਰੀ ਵਿਕਾਸ ਗਰਗ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਥੇ ਹੀ ਪੰਜਾਬ ਦੇ ਬਹੁਤ ਸਾਰੇ ਜ਼ਿਲਿਆਂ ਅੰਦਰ ਹਾਦਸੇ ਤੋਂ ਪੀੜਤ ਲੋਕਾਂ ਦੇ ਇਲਾਜ ਵਾਸਤੇ ਵੀ ਟਰੋਮਾ ਕੇਅਰ ਸੈਂਟਰਾਂ ਦੀ ਸਹੂਲਤ ਸ਼ਾਮਲ ਹੈ ਜਿਸ ਨੂੰ ਤੁਰੰਤ ਲਾਗੂ ਕੀਤਾ ਜਾਵੇਗਾ।
ਜਿਨ੍ਹਾਂ ਵਿੱਚ ਪਠਾਨਕੋਟ-ਜਲੰਧਰ ਖੰਨਾ ਫਾਜ਼ਿਲਕਾ ਅਤੇ ਫਿਰੋਜ਼ਪੁਰ ਦੇ ਟਰੋਮਾ ਕੇਅਰ ਸੈਂਟਰ ਸ਼ਾਮਲ ਹਨ। ਇਸ ਤੋਂ ਇਲਾਵਾ ਬਠਿੰਡਾ ਵਿੱਚ ਏਮਜ਼ ਤੇ ਟਰੋਮਾ ਕੇਅਰ ਸੈਂਟਰ ਦੀਆਂ ਸਹੂਲਤਾਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ। ਉੱਥੇ ਹੀ ਇਨ੍ਹਾਂ ਹਾਦਸਿਆਂ ਨੂੰ ਰੋਕਣ ਵਾਸਤੇ ਟ੍ਰੈਫ਼ਿਕ ਪੁਲਿਸ ਨੂੰ ਵੀ ਆਪਣੀ ਚੈਕਿੰਗ ਵਧਾਉਣ ਅਤੇ ਸਖ਼ਤ ਹਦਾਇਤਾਂ ਲਾਗੂ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਵੱਖ-ਵੱਖ ਅਧਿਕਾਰੀਆਂ ਦੇ ਨਾਲ ਮੀਟਿੰਗ ਵੀ ਕੀਤੀ ਗਈ ਹੈ।
Previous Postਭਗਵੰਤ ਮਾਨ ਸਰਕਾਰ ਨੇ ਜਾਰੀ ਕੀਤਾ ਵੱਡਾ ਹੁਕਮ, ਨਵੇਂ ਬਣੇ ਵਿਧਾਇਕਾਂ ਲਈ ਲਿਆ ਇਹ ਫੈਸਲਾ
Next Postਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਜਾਰੀ ਹੋਇਆ ਇਹ ਹੁਕਮ, ਇਹਨਾਂ ਡਾਕਟਰਾਂ ਲਈ ਆਈ ਮਾੜੀ ਖਬਰ