ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੇ ਬਹੁਤ ਸਾਰੀਆਂ ਤਬਦੀਲੀਆਂ ਦੇਖੀਆਂ ਗਈਆਂ ਹਨ ਉਥੇ ਹੀ ਪੰਜਾਬ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਗਏ ਬਹੁਤ ਸਾਰੇ ਵਾਅਦਿਆਂ ਨੂੰ ਲਗਾਤਾਰ ਇਕ ਤੋਂ ਬਾਅਦ ਇਕ ਪੂਰੇ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰੀ ਨੂੰ ਦੂਰ ਕੀਤੇ ਜਾਣ ਵਾਸਤੇ ਬਹੁਤ ਸਾਰੇ ਨੌਜਵਾਨਾਂ ਨੂੰ ਰੁਜਗਾਰ ਦਿੱਤੇ ਗਏ ਹਨ ਉਥੇ ਹੀ ਵੱਖ-ਵੱਖ ਵਿਭਾਗਾਂ ਵਿਚ ਤੈਨਾਤ ਕੱਚੇ ਕਰਮਚਾਰੀਆਂ ਵੱਲੋਂ ਉਨ੍ਹਾਂ ਨੂੰ ਪੱਕੇ ਕੀਤੇ ਜਾਣ ਦੀ ਲਗਾਤਾਰ ਪਿਛਲੇ ਕਈ ਮਹੀਨਿਆਂ ਤੋਂ ਮੰਗ ਕੀਤੀ ਜਾ ਰਹੀ ਹੈ। ਹੁਣ ਪੰਜਾਬ ਵਿਚ ਸਫਰ ਕਰਨ ਵਾਲਿਆਂ ਲਈ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਸ ਦਿਨ ਹਾਈਵੇ ਬਲਾਕ ਕਰਨ ਦੀ ਚੇਤਾਵਨੀ ਦਿੱਤੀ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਜਿਥੇ ਪਨਬਸ,ਪੀ ਆਰ ਟੀ ਸੀ, ਅਤੇ ਪੰਜਾਬ ਰੋਡਵੇਜ਼ ਵਿੱਚ ਠੇਕੇ ਤੇ ਕੰਮ ਕਰ ਰਹੇ ਵਰਕਰਾਂ ਵੱਲੋਂ ਉਨ੍ਹਾਂ ਨੂੰ ਪੱਕੇ ਨਾ ਕੀਤੇ ਜਾਣ ਦੇ ਚਲਦਿਆਂ ਹੋਇਆਂ ਆਪਣੀਆਂ ਮੰਗਾਂ ਨੂੰ ਲੈ ਕੇ 1 ਅਗਸਤ 2022 ਨੂੰ ਪੰਜਾਬ ਦੇ ਮੁੱਖ ਰੋਡ ਬੰਦ ਕੀਤੇ ਜਾਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਜਿਥੇ ਜੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਵੱਲੋਂ ਦੱਸਿਆ ਗਿਆ ਹੈ ਕਿ ਸਰਕਾਰ ਵੱਲੋਂ ਆਖਰ ਉਨ੍ਹਾਂ ਦੇ ਨਾਲ ਕਿਸੇ ਵੀ ਤਰਾਂ ਦੀ ਧੱਕੇਸ਼ਾਹੀ ਕੀਤੀ ਜਾਂਦੀ ਹੈ ਤਾਂ ਜੂਨੀਅਨ ਵੱਲੋਂ 26 ਜੁਲਾਈ ਤੋਂ ਗੇਟ ਰੈਲੀਆਂ ਕੀਤੀਆਂ ਜਾਣਗੀਆਂ ਅਤੇ 1 ਅਗਸਤ ਨੂੰ ਸੂਬੇ ਦੇ ਸਾਰੇ ਮੁੱਖ ਰੋਡ ਬਲਾਕ ਕੀਤੇ ਜਾਣਗੇ।
ਪਟਿਆਲਾ ਦੇ ਮੁੱਖ ਦਫਤਰ ਵਿਖੇ 2 ਅਗਸਤ ਤੋਂ ਭੁੱਖ ਹੜਤਾਲ ਕੀਤੀ ਜਾਵੇਗੀ। 11 ਅਗਸਤ ਨੂੰ ਗੇਟ ਰੈਲੀਆਂ ਅਤੇ 14 15 ਅਤੇ 16 ਅਗਸਤ ਨੂੰ ਤਿੰਨ ਰੋਜ਼ਾ ਹੜਤਾਲ ਹੋਵੇਗੀ। ਜਿਸ ਤੋਂ ਬਾਅਦ ਟਰਾਂਸਪੋਰਟ ਮੰਤਰੀ ਪੰਜਾਬ ਅਤੇ ਉਪ ਮੁੱਖ ਮੰਤਰੀ ਪੰਜਾਬ ਦਾ 15 ਅਗਸਤ ਨੂੰ ਘਿਰਾਓ ਕੀਤਾ ਜਾਵੇਗਾ।
ਉਥੇ ਹੀ ਮੁੱਖ ਮੰਤਰੀ ਨੂੰ ਸਵਾਲ ਪੁੱਛਣ ਵਾਸਤੇ ਰੋਸ ਰੈਲੀਆਂ ਕਰਕੇ ਰੋਸ ਮਾਰਚ ਕੱਢਿਆ ਜਾਵੇਗਾ। ਜੂਨੀਅਰ ਨੇ ਆਖਿਆ ਹੈ ਕਿ ਅਗਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਤੇ ਧਿਆਨ ਨਹੀਂ ਦਿੱਤਾ ਜਾਂਦਾ ਤਾਂ ਉਨ੍ਹਾਂ ਵੱਲੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਲਈ ਯੂਨੀਅਨ ਵੱਲੋਂ ਮੰਗ ਕੀਤੀ ਗਈ ਹੈ ਕਿ ਕੱਚੇ ਮੁਲਾਜ਼ਮਾਂ ਨੂੰ ਤੁਰੰਤ ਪੱਕੇ ਕੀਤਾ ਜਾਵੇ।
Home ਤਾਜਾ ਖ਼ਬਰਾਂ ਪੰਜਾਬ ਚ ਸਫ਼ਰ ਕਰਨ ਵਾਲਿਆਂ ਲਈ ਆਈ ਮਾੜ੍ਹੀ ਖਬਰ, ਇਸ ਦਿਨ ਨੂੰ ਹਾਈਵੇ ਬਲਾਕ ਕਰਨ ਦੀ ਦਿੱਤੀ ਗਈ ਚਿਤਾਵਨੀ
Previous Postਪੰਜਾਬ ਚ ਇਥੇ 20 ਸਤੰਬਰ ਤਕ ਇਹ ਪਾਬੰਦੀ ਦੇ ਜਾਰੀ ਹੋਏ ਹੁਕਮ, ਤਾਜਾ ਵੱਡੀ ਖਬਰ
Next Postਪੰਜਾਬ ਚ ਇਥੇ ਹਥਿਆਰਬੰਦ ਲੁਟੇਰਿਆਂ ਵਲੋਂ ਪੈਟਰੋਲ ਪੰਪ ਤੇ ਕੀਤੀ ਗਈ ਲੁੱਟ, ਘਟਨਾ ਹੋਈ CCTV ਚ ਕੈਦ