ਪੰਜਾਬ ਚ ਸਫ਼ਰ ਕਰਨ ਵਾਲਿਆਂ ਲਈ ਆ ਰਹੀ ਮਾੜੀ ਖਬਰ – ਹੋਣ ਜਾ ਰਿਹਾ ਇਹ ਕੰਮ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਨਵੀਂ ਸਰਕਾਰ ਦੇ ਸੱਤਾ ਵਿਚ ਉਹਦੇ ਹੀ ਪੰਜਾਬ ਵਾਸੀਆਂ ਨੂੰ ਬਹੁਤ ਸਾਰੀਆਂ ਰਾਹਤਾਂ ਦਿੱਤੀਆਂ ਜਾ ਰਹੀਆਂ ਹਨ ਉਥੇ ਹੀ ਆਏ ਦਿਨ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਵੀ ਕੀਤੇ ਜਾ ਰਹੇ ਹਨ। ਪੰਜਾਬ ਵਿੱਚ ਜਿੱਥੇ ਵਧ ਰਹੀ ਮਹਿੰਗਾਈ ਦਰ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੇ ਕਦਮ ਚੁੱਕੇ ਜਾ ਰਹੇ ਹਨ। ਉਥੇ ਹੀ ਟੈਕਸ ਨੂੰ ਵੀ ਪਹਿਲਾਂ ਵਾਲਾ ਹੀ ਜਾਰੀ ਰੱਖੇ ਜਾਣ ਦਾ ਐਲਾਨ ਕੀਤਾ ਗਿਆ ਸੀ, ਜਿੱਥੇ ਵਿੱਤ ਮੰਤਰੀ ਵੱਲੋਂ ਆਖਿਆ ਗਿਆ ਸੀ ਕਿ ਟੈਕਸ ਵਿੱਚ ਕੋਈ ਵੀ ਵਾਧਾ ਨਹੀਂ ਕੀਤਾ ਜਾਵੇਗਾ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲਏ ਜਾ ਰਹੇ ਫ਼ੈਸਲਿਆਂ ਨਾਲ ਜਿੱਥੇ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ ਉਥੇ ਹੀ ਪੰਜਾਬ ਅੰਦਰ ਬਦਲਾਅ ਵੀ ਵੇਖਿਆ ਜਾ ਰਿਹਾ ਹੈ

ਹੁਣ ਪੰਜਾਬ ਵਿੱਚ ਸਫਰ ਕਰਨ ਵਾਲਿਆਂ ਲਈ ਇਹ ਬੜੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਹੁਣ ਇਹ ਕੰਮ ਹੋਣ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨ ਵਾਸਤੇ ਔਰਤਾਂ ਨੂੰ ਮੁਫਤ ਸਫਰ ਕਰਨ ਦੀ ਸਹੂਲਤ ਜਾਰੀ ਕੀਤੀ ਗਈ ਸੀ। ਉਥੇ ਹੀ ਬਾਕੀ ਲੋਕਾਂ ਨੂੰ ਸਫਰ ਕਰਨ ਲਈ ਭਾਰੀ ਕਿਰਾਏ ਦੀ ਅਦਾਇਗੀ ਕਰਨੀ ਪਵੇਗੀ। ਜਿੱਥੇ ਹੁਣ ਆਉਣ ਵਾਲੇ ਦਿਨਾਂ ਵਿੱਚ ਕਿਰਾਏ ਵਿੱਚ ਦਸ ਪੈਸੇ ਦਾ ਵਾਧਾ ਹੋ ਜਾਵੇਗਾ। ਕੈਬਨਿਟ ਦੀ ਬੈਠਕ ਵਿੱਚ ਵੀ ਕਿਰਾਏ ਦੇ ਵਾਧੇ ਨੂੰ ਲੈ ਕੇ ਇਸ ਮਾਮਲੇ ਉਪਰ ਹਰੀ ਝੰਡੀ ਮਿਲ ਸਕਦੀ ਹੈ।

ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਵੱਲੋਂ ਜਿੱਥੇ ਬੱਸਾਂ ਦੇ ਕਿਰਾਏ ਵਿੱਚ ਦਸ ਪੈਸੇ ਦਾ ਵਾਧਾ ਕੀਤੇ ਜਾਣ ਦਾ ਮਤਾ ਪੰਜਾਬ ਸਰਕਾਰ ਨੂੰ ਭੇਜਿਆ ਗਿਆ ਹੈ। ਉਥੇ ਹੀ ਪੀ ਆਰ ਟੀ ਸੀ ਦੇ ਮੈਨੇਜਰ ਡਾਇਰੈਕਟਰ ਪਰਨੀਤ ਸ਼ੇਰਗਿਲ ਵੱਲੋਂ ਆਖਿਆ ਗਿਆ ਹੈ ਕਿ ਛੇਵਾਂ ਕਮਿਸ਼ਨ ਲਾਗੂ ਹੋਣ ਦੇ ਨਾਲ ਜਿੱਥੇ ਸੈਲਰੀਆ ਵਿੱਚ ਵਾਧਾ ਹੋਇਆ ਹੈ।

ਓਥੇ ਹੀ ਡੀਜ਼ਲ ਦੇ ਰੇਟਾਂ ਵਿੱਚ ਵੀ ਵਾਧਾ ਹੋਣ ਕਾਰਨ ਕਾਰਪੋਰੇਸ਼ਨ ਲਈ ਖ਼ਰਚਾ ਕਰਨਾ ਮੁਸ਼ਕਿਲ ਹੋ ਗਿਆ ਹੈ। ਅਗਰ ਪੰਜਾਬ ਸਰਕਾਰ ਵੱਲੋਂ ਕਿਰਾਏ ਵਿਚ ਵਾਧੇ ਦੀ ਹਾਮੀ ਭਰੀ ਜਾਂਦੀ ਹੈ ਤਾਂ 10 ਲੱਖ ਰੁਪਏ ਤੋਂ ਵਧੇਰੇ ਦੀ ਆਮਦਨ ਵਿੱਚ ਵਾਧਾ ਪੀਆਰਟੀਸੀ ਨੂੰ ਹੋ ਜਾਵੇਗਾ।