ਪੰਜਾਬ ਚ ਹੁਣ ਘਰ ਘਰ ਜਾਕੇ ਲਗਾਇਆ ਜਾਵੇਗਾ ਕਰੋਨਾ ਟੀਕਾ, ਸਿਹਤ ਵਿਭਾਗ ਵਲੋਂ ਜਾਰੀ ਹੋਇਆ ਆਦੇਸ਼- ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਜਿਥੇ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ ਉਥੇ ਹੀ ਕਰੋਨਾ ਦੇ ਚਲਦਿਆਂ ਹੋਇਆਂ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਆਦੇਸ਼ਾਂ ਦੇ ਤਹਿਤ ਸੂਬਾ ਸਰਕਾਰ ਵੱਲੋਂ ਤਾਲਾਬੰਦੀ ਵੀ ਕਰ ਦਿੱਤੀ ਗਈ ਸੀ। ਇਸ ਤਾਲਾਬੰਦੀ ਦੇ ਦੌਰਾਨ ਜਿੱਥੇ ਬਹੁਤ ਸਾਰੇ ਲੋਕ ਪ੍ਰਭਾਵਿਤ ਹੋਏ ਅਤੇ ਕਈ ਲੋਕਾਂ ਦੇ ਕੰਮ ਕਾਜ ਠੱਪ ਹੋ ਗਿਆ ਹੈ ਅਤੇ ਬਹੁਤ ਸਾਰੇ ਲੋਕ ਬੇਰੁਜ਼ਗਾਰ ਹੋ ਗਏ ਸਨ ਜਿਨ੍ਹਾਂ ਨੇ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਹੋ ਗਿਆ ਸੀ।ਕਰੋਨਾ ਟੀਕਾਕਰਨ ਅਤੇ ਕਰੋਨਾ ਪਾਬੰਦੀਆਂ ਦੇ ਚਲਦੇ ਹੋਏ ਜਿੱਥੇ ਉਨ੍ਹਾਂ ਕੇਸਾਂ ਵਿੱਚ ਕਮੀ ਆਈ ਸੀ।

ਉਥੇ ਹੀ ਹੁਣ ਇਸਦੀ ਕਮੀ ਨੂੰ ਦੇਖਦੇ ਹੋਏ ਲਾਗੂ ਕੀਤੀਆਂ ਗਈਆਂ ਹਦਾਇਤਾਂ ਨੂੰ ਘਟਾ ਦਿੱਤਾ ਗਿਆ ਸੀ। ਹੁਣ ਪੰਜਾਬ ਵਿੱਚ ਘਰ-ਘਰ ਜਾ ਕੇ ਕਰੋਨਾ ਦਾ ਟੀਕਾ ਲਗਾਇਆ ਜਾਵੇਗਾ ਜਿੱਥੇ ਸਿਹਤ ਵਿਭਾਗ ਵੱਲੋਂ ਤਾਜ਼ਾ ਆਦੇਸ਼ ਜਾਰੀ ਹੋਏ ਹਨ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪੰਜਾਬ ਵਿੱਚ ਪਹਿਲਾਂ ਜਿੱਥੇ ਕੋਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਲੋਕਾਂ ਦਾ ਟੀਕਾਕਰਣ ਕੀਤਾ ਗਿਆ ਸੀ ਉੱਥੇ ਹੀ ਬੱਚਿਆਂ ਦਾ ਟੀਕਾਕਰਨ ਵੀ ਸ਼ੁਰੂ ਕਰ ਦਿੱਤਾ ਗਿਆ ਸੀ। ਪੰਜਾਬ ਵਿਚ ਹੁਣ ਪਿਛਲੇ ਕੁਝ ਦਿਨਾਂ ਤੋਂ ਜਿੱਥੇ ਕੋਰੋਨਾ ਕੇਸਾਂ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ ਜਿਸ ਨੂੰ ਦੇਖਦੇ ਹੋਏ ਹੁਣ ਸਿਹਤ ਵਿਭਾਗ ਵੱਲੋਂ ਲੋਕਾਂ ਦਾ ਟੀਕਾਕਰਣ ਕੀਤੇ ਜਾਣ ਵਾਸਤੇ ਦਿਸ਼ਾ ਨਿਰਦੇਸ਼ਾਂ ਨੂੰ ਜਾਰੀ ਕੀਤਾ ਜਾ ਰਿਹਾ ਹੈ।

ਜਿੱਥੇ ਹੁਣ ਕਰੋਨਾ ਦੀ ਦੂਜੀ ਡੋਜ਼ ਲੈਣ ਵਾਲੇ ਲੋਕਾਂ ਦੀ ਨਿਸ਼ਾਨਦੇਹੀ ਪੰਜਾਬ ਵਿੱਚ ਲਗਾਤਾਰ ਕੀਤੀ ਜਾ ਰਹੀ ਹੈ। ਉਥੇ ਹੀ ਦੂਜਾ ਟੀਕਾਕਰਨ ਕਰਵਾਉਣ ਵਾਲੇ ਲੋਕਾਂ ਦੀਆਂ ਲਿਸਟਾਂ ਵੀ ਮੰਗਵਾਈਆਂ ਜਾ ਰਹੀਆਂ ਹਨ ਅਤੇ ਜਿਨ੍ਹਾਂ ਲੋਕਾਂ ਵੱਲੋਂ ਟੀਕਾਕਰਨ ਨਹੀਂ ਕਰਵਾਇਆ ਗਿਆ ਹੈ ,ਉਨ੍ਹਾਂ ਦੇ ਘਰ-ਘਰ ਜਾ ਕੇ ਉਨ੍ਹਾਂ ਲੋਕਾਂ ਦਾ ਟੀਕਾਕਰਣ ਕੀਤਾ ਜਾਵੇਗਾ।

ਪੰਜਾਬ ਸਰਕਾਰ ਵਿਚ ਜਿਥੇ ਹੁਣ ਕਰੋਨਾ ਟੀਕਾ ਕਰਨ ਦੀ ਰਫ਼ਤਾਰ ਨੂੰ ਤੇਜ਼ ਕੀਤਾ ਜਾ ਰਿਹਾ ਹੈ। ਉਥੇ ਹੀ ਦੂਜੀ ਖੁਰਾਕ ਲੈਣ ਵਾਲੇ ਲੋਕਾਂ ਦੀ ਪਹਿਚਾਣ ਕਰਵਾਉਣ ਵਾਸਤੇ ਸੂਬਾ ਹੈਲਥ ਸੈਂਟਰ ਵੱਲੋਂ ਕੰਮ ਕੀਤਾ ਜਾ ਰਿਹਾ ਹੈ। ਜਿਨ੍ਹਾਂ ਲੋਕਾਂ ਨੇ ਦੂਜੀ ਡੋਜ਼ ਨਹੀਂ ਲਈ ਹੋਵੇਗੀ ਉਨ੍ਹਾਂ ਦੇ ਸਿਹਤ ਕਰਮਚਾਰੀਆਂ ਵੱਲੋਂ ਘਰ-ਘਰ ਜਾ ਕੇ ਟੀਕਾਕਰਨ ਕੀਤਾ ਜਾਵੇਗਾ।