ਪੰਜਾਬ : ਚਲ ਰਹੇ ਵਿਆਹ ਸਮਾਗਮ ਚ ਮਚਿਆ ਹੜਕੰਪ ਪਿਆ ਚੀਕ ਚਿਹਾੜਾ – ਵਾਪਰ ਗਈ ਇਹ ਵੱਡੀ ਘਟਨਾ

ਆਈ ਤਾਜ਼ਾ ਵੱਡੀ ਖਬਰ

ਪੰਜਾਬ ਵਿੱਚ ਜਿੱਥੇ ਵਾਪਰ ਰਹੀਆਂ ਘਟਨਾਵਾਂ ਦੇ ਕਾਰਨ ਬਹੁਤ ਸਾਰੇ ਲੋਕਾਂ ਵਿਚ ਡਰ ਪੈਦਾ ਹੋ ਜਾਂਦਾ ਹੈ ਉਥੇ ਹੀ ਵਿਆਹ ਸਮਾਗਮਾਂ ਦੌਰਾਨ ਅਜਿਹੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ ਜਿਸ ਨਾਲ ਖੁਸ਼ੀ ਦਾ ਮਾਹੌਲ ਬਦਲ ਜਾਂਦਾ ਹੈ ਅਤੇ ਲੋਕਾਂ ਵੱਲੋਂ ਜਿਥੇ ਵਿਆਹ ਸ਼ਾਦੀ ਦੇ ਮੌਕਿਆਂ ਉੱਪਰ ਹਥਿਆਰਾਂ ਦੀ ਵਰਤੋਂ ਕੀਤੀ ਜਾਂਦੀ ਹੈ ਜਿਸ ਕਾਰਨ ਕਈ ਘਟਨਾਵਾਂ ਵਾਪਰ ਜਾਂਦੀਆਂ ਹਨ। ਵਾਪਰ ਰਹੀਆਂ ਘਟਨਾਵਾਂ ਦੇ ਵਿਚ ਜਿੱਥੇ ਬਹੁਤ ਸਾਰੇ ਪਰਿਵਾਰਾਂ ਵਿਚ ਜਾਨੀ ਅਤੇ ਮਾਲੀ ਨੁਕਸਾਨ ਵੀ ਹੋ ਜਾਂਦਾ ਹੈ। ਪੰਜਾਬ ਵਿੱਚ ਜਿੱਥੇ ਗੰਨ ਕਲਚਰ ਨੂੰ ਠੱਲ ਪਾਉਣ ਵਾਸਤੇ ਸਰਕਾਰ ਵੱਲੋਂ ਬਹੁਤ ਸਾਰੇ ਕਦਮ ਚੁੱਕੇ ਜਾ ਰਹੇ ਹਨ।

ਉਥੇ ਹੀ ਵਾਪਰ ਰਹੀਆਂ ਘਟਨਾਵਾਂ ਵਿਚ ਵੀ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਹੁਣ ਪੰਜਾਬ ਵਿਚ ਚੱਲ ਰਹੇ ਵਿਆਹ ਸਮਾਗਮ ਦੌਰਾਨ ਹੜਕੰਪ ਮਚ ਗਿਆ ਹੈ ਜਿਥੇ ਚੀਕ ਚਿਹਾੜਾ ਪਿਆ ਹੈ ਜਿੱਥੇ ਇਹ ਘਟਨਾ ਵਾਪਰੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਗੁਰੂਹਰਸਹਾਏ ਆਦਰਸ਼ ਨਗਰ ਤੋਂ ਸਾਹਮਣੇ ਆਇਆ ਹੈ, ਜਿੱਥੇ ਉਸ ਸਮੇਂ ਵਿਆਹ ਦੇ ਸਮੇਂ ਹਾਹਾਕਾਰ ਮਚ ਗਈ ਜਦੋਂ ਵਿਆਹ ਸਮਾਗਮ ਦੌਰਾਨ ਗਲੀ ਵਿੱਚ ਘੜੋਲੀ ਕੱਢੇ ਜਾਣ ਦੀ ਰਸਮ ਕੀਤੀ ਜਾ ਰਹੀ ਸੀ। ਉਸ ਸਮੇ ਹੀ ਇੱਕ ਵਿਅਕਤੀ ਵੱਲੋਂ ਫਾਇਰ ਕੀਤਾ ਗਿਆ, ਜਿਸ ਕਾਰਨ ਸਾਬਕਾ ਐਮ ਸੀ ਪੰਕਜ ਮੰਡੋਰਾ ਜ਼ਖਮੀ ਹੋਇਆ ਹੈ।

ਜਿਸ ਨੂੰ ਜ਼ਖਮੀ ਹਾਲਤ ਵਿਚ ਗੁਰੂਹਰਸਹਾਏ ਦੇ ਕਮਿਊਨਿਟੀ ਹੈਲਥ ਸੈਂਟਰ ਵਿਖੇ ਇਲਾਜ ਲਈ ਦਾਖਲ ਕਰਵਾ ਦਿੱਤਾ ਗਿਆ। ਇਸ ਬਾਰੇ ਪੁਲਸ ਨੂੰ ਜਾਣਕਾਰੀ ਦਿੰਦੇ ਹੋਏ ਸਾਬਕਾ ਐਮ ਸੀ ਵੱਲੋਂ ਦੱਸਿਆ ਗਿਆ ਹੈ ਕਿ ਜਿਥੇ ਚੋਣ ਖ਼ਤਮ ਹੁੰਦਿਆਂ ਹੀ ਕੁੱਝ ਅਕਾਲੀ ਵਰਕਰਾਂ ਵੱਲੋਂ ਉਨ੍ਹਾਂ ਨੂੰ ਜਾਨੋਂ ਮਾਰ ਦੇਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ ਅਤੇ ਕਈ ਹਮਲੇ ਵੀ ਹੋ ਚੁੱਕੇ ਹਨ। ਉਥੇ ਹੀ ਅੱਜ ਉਹ ਉਸ ਸਮੇਂ ਜ਼ਖ਼ਮੀ ਹੋਈ ਜਿਸ ਸਮੇਂ ਉਹ ਆਪਣੇ ਘਰ ਦੇ ਦਰਵਾਜੇ ਵਿਚ ਖੜੇ ਸਨ।

ਅਤੇ ਇਕ ਵਿਅਕਤੀ ਵੱਲੋਂ ਕੀਤੇ ਗਏ ਫਾਇਰ ਦੇ ਕਾਰਣ ਉਸ ਦਾ ਸ਼ਰਾ ਉਨ੍ਹਾਂ ਦੇ ਪੇਟ ਵਿਚ ਆ ਕੇ ਲਗਾ। ਜਿਸ ਕਾਰਨ ਉਹ ਜ਼ਖਮੀ ਹੋ ਗਏ ਹਨ ਅਤੇ ਸਰਕਾਰ ਤੋਂ ਉਨ੍ਹਾਂ ਵੱਲੋਂ ਆਪਣੀ ਸੁਰੱਖਿਆ ਦੀ ਮੰਗ ਕੀਤੀ ਜਾ ਰਹੀ ਹੈ। ਉਥੇ ਹੀ ਪੁਲਿਸ ਵੱਲੋਂ ਉਨ੍ਹਾਂ ਦੇ ਬਿਆਨਾਂ ਉਪਰ ਸ਼ਿਕਾਇਤ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ।