ਆਈ ਤਾਜ਼ਾ ਵੱਡੀ ਖਬਰ
ਜਿੱਥੇ ਪਹਿਲੀਆਂ ਸਰਕਾਰਾਂ ਵੱਲੋਂ ਵੀ ਪੰਜਾਬ ਵਿੱਚ ਨਸ਼ਿਆਂ ਨੂੰ ਠੱਲ ਪਾਉਣ ਵਾਸਤੇ ਭਰੋਸਾ ਦਿਤਾ ਗਿਆ ਸੀ। ਉਥੇ ਹੀ ਪਿਛਲੀ ਸਰਕਾਰ ਵਿਚ ਕਾਂਗਰਸ ਦੇ ਮੁੱਖ ਮੰਤਰੀ ਨਿਯੁਕਤ ਹੋਏ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਸਹੁੰ ਚੁੱਕਦੇ ਸਮੇਂ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਪੰਜਾਬ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਅਤੇ ਨਸ਼ਿਆਂ ਦਾ ਲੱਕ ਤੋੜਨ ਦੀ ਗੱਲ ਆਖੀ ਗਈ ਸੀ। ਜਿਥੇ ਕਾਂਗਰਸ ਪਾਰਟੀ ਦੇ ਸਮੇਂ ਵਿਚ ਵੀ ਲਗਾਤਾਰ ਨਸ਼ਿਆਂ ਵਿੱਚ ਵਾਧਾ ਹੁੰਦਾ ਰਿਹਾ ਹੈ ਅਤੇ ਬਹੁਤ ਸਾਰੇ ਨੌਜਵਾਨਾਂ ਦੀ ਮੌਤ ਪੰਜਾਬ ਵਿੱਚ ਨਸ਼ਿਆਂ ਦੀ ਓਵਰ ਡੋਜ਼ ਲੈਣ ਕਾਰਨ ਹੋ ਰਹੀ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਪਿਛਲੇ ਕਈ ਸਾਲਾਂ ਤੋਂ ਨਸ਼ਿਆਂ ਨੂੰ ਠੱਲ ਪਾਉਣ ਵਾਸਤੇ ਬਹੁਤ ਸਾਰੇ ਸਖਤ ਕਦਮ ਚੁੱਕੇ ਜਾ ਰਹੇ ਹਨ।
ਇਸ ਸਭ ਦੇ ਬਾਵਜੂਦ ਵੀ ਪੰਜਾਬ ਵਿਚੋਂ ਨਸ਼ੇ ਨੂੰ ਖਤਮ ਨਹੀਂ ਕੀਤਾ ਜਾ ਸਕਿਆ ਹੈ। ਉਥੇ ਹੀ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੀ ਪੰਜਾਬ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਉਣ ਦਾ ਐਲਾਨ ਕੀਤਾ ਗਿਆ ਹੈ ਅਤੇ ਪੰਜਾਬ ਵਿੱਚੋਂ ਬੇ-ਰੁਜ਼ਗਾਰੀ ਅਤੇ ਨਸ਼ਿਆਂ ਨੂੰ ਖਤਮ ਕੀਤੇ ਜਾਣ ਦਾ ਭਰੋਸਾ ਵੀ ਦਿਵਾਇਆ ਗਿਆ ਹੈ। ਹੁਣ ਛੇ ਮਹੀਨੇ ਪਹਿਲਾਂ ਵਿਆਹ ਹੋਏ ਨੌਜਵਾਨ ਦੀ ਮੌਤ ਹੋਣ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸਰਹੱਦੀ ਜ਼ਿਲੇ ਫਿਰੋਜ਼ਪੁਰ ਅਧੀਨ ਆਉਂਦੇ ਪਿੰਡ ਜੈਮਲ ਸਿੰਘ ਵਾਲਾ ਤੋਂ ਸਾਹਮਣੇ ਆਈ ਹੈ ਜਿੱਥੇ ਇਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਹੈ।
ਦੱਸਿਆ ਗਿਆ ਹੈ ਕਿ ਮ੍ਰਿਤਕ ਨੌਜਵਾਨ ਗੁਰਪ੍ਰੀਤ ਸਿੰਘ ਦਾ ਵਿਆਹ ਜਿਥੇ 6 ਮਹੀਨੇ ਪਹਿਲਾਂ ਹੋਇਆ ਸੀ। ਇਹ ਨੌਜਵਾਨ ਕੰਬਾਇਨ ਚਲਾਉਣ ਦਾ ਕੰਮ ਕਰਦਾ ਸੀ। ਬੀਤੇ ਦਿਨੀਂ ਜੋ ਆਪਣੇ ਕੰਮ ਤੋਂ ਘਰ ਪਰਤਿਆ ਸੀ ਅਤੇ ਰਾਤ ਦੇ ਸਮੇਂ ਜਿਸ ਵੱਲੋਂ ਵਧੇਰੇ ਮਾਤਰਾ ਵਿੱਚ ਨਸ਼ਾ ਲੈ ਲਿਆ ਗਿਆ ਜਿਸ ਕਾਰਨ ਇਸ ਨੌਜਵਾਨ ਦੀ ਮੌਤ ਹੋ ਗਈ।
ਪਰਿਵਾਰਕ ਮੈਂਬਰਾਂ ਵੱਲੋਂ ਦੱਸਿਆ ਗਿਆ ਹੈ ਕਿ ਪਿਛਲੇ ਕੁਝ ਸਮੇਂ ਤੋਂ ਇਸ ਨੌਜਵਾਨ ਵੱਲੋਂ ਲਗਾਤਾਰ ਨਸ਼ਾ ਕੀਤਾ ਜਾ ਰਿਹਾ ਸੀ। ਜਿਸ ਦੇ ਕਾਰਨ ਇਹ ਘਟਨਾ ਵਾਪਰ ਗਈ ਹੈ। ਜਿੱਥੇ ਗੁਰਪ੍ਰੀਤ ਸਿੰਘ ਬਹੁਤ ਮਿਹਨਤੀ ਲੜਕਾ ਸੀ ਉੱਥੇ ਹੀ ਇਸ 22 ਸਾਲਾਂ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਪਿੰਡ ਵਾਸੀਆਂ ਵੱਲੋਂ ਆਖਿਆ ਗਿਆ ਹੈ ਕਿ ਪਿੰਡ ਵਿੱਚ ਬਹੁਤ ਸਾਰੇ ਨੌਜਵਾਨਾਂ ਦੀ ਮੌਤ ਨਸ਼ਿਆਂ ਕਾਰਨ ਹੋ ਚੁੱਕੀ ਹੈ। ਅਤੇ ਨਸ਼ੇ ਦੇ ਸੌਦਾਗਰਾਂ ਵੱਲੋਂ ਸ਼ਰੇਆਮ ਨਸ਼ਾ ਵੇਚਿਆ ਜਾ ਰਿਹਾ ਹੈ ਅਤੇ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।
Previous Postਪੰਜਾਬ ਚ ਔਰਤ ਨਾਲ ਮੋਬਾਈਲ ਤੇ ਵਜੀ ਇਸ ਤਰਾਂ ਠੱਗੀ , ਹੋ ਜਾਵੋ ਸਾਵਧਾਨ- ਤਾਜਾ ਵੱਡੀ ਖਬਰ
Next Postਯੂਕਰੇਨ ਅਤੇ ਰੂਸ ਵਿਚਾਲੇ ਚਲ ਰਹੇ ਯੁੱਧ ਵਿਚਕਾਰ 45 ਦਿਨ ਬਾਅਦ ਆਈ ਇਹ ਖਬਰ, ਰਾਸ਼ਟਰਪਤੀ ਪੁਤਿਨ ਨੇ ਕੀਤਾ ਵੱਡਾ ਕੰਮ