ਆਈ ਤਾਜਾ ਵੱਡੀ ਖਬਰ
ਕਿਸਾਨਾਂ ਵੱਲੋਂ ਜਿਥੇ ਪਿਛਲੇ ਲੰਮੇਂ ਸਮੇਂ ਤੋਂ ਖ਼ੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ ਉਥੇ ਹੀ ਕਿਸਾਨਾਂ ਵੱਲੋਂ ਲਗਾਤਾਰ ਕਾਰਪੋਰੇਟ ਘਰਾਣਿਆਂ ਦਾ ਵਿਰੋਧ ਵੀ ਕੀਤਾ ਜਾ ਰਿਹਾ ਹੈ। ਇਨ੍ਹੀਂ ਦਿਨੀਂ ਕਰੋਨਾ ਕਾਲ ਦੇ ਦੌਰਾਨ ਵੀ ਕਿਸਾਨਾਂ ਵੱਲੋਂ ਦਿੱਲੀ ਦੀਆਂ ਸਰਹੱਦਾਂ ਤੇ ਲਗਾਤਾਰ ਸੰਘਰਸ਼ ਜਾਰੀ ਹੈ। ਜਿਥੇ ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਇਹ ਖੇਤੀ ਕਾਨੂੰਨ ਕਿਸਾਨਾਂ ਦੇ ਹੱਕ ਵਿੱਚ ਹਨ ਉਥੇ ਹੀ ਕਿਸਾਨਾਂ ਨੇ ਕਿਹਾ ਹੈ ਕਿ ਇਹ ਕਾਨੂੰਨ ਕਾਰਪੋਰੇਟ ਘਰਾਣਿਆਂ ਦੇ ਹਿੱਤ ਵਿੱਚ ਸਰਕਾਰ ਵੱਲੋਂ ਲਾਗੂ ਕੀਤੇ ਗਏ ਹਨ। ਇਸ ਲਈ ਹੀ ਕਿਸਾਨਾਂ ਵੱਲੋਂ ਰਿਲਾਇਂਸ ਕੰਪਨੀ ਦੇ ਪੈਟਰੋਲ ਪੰਪ ਤੇ ਮਾਲਜ਼ ਨੂੰ ਬੰਦ ਕਰ ਕੇ ਉਥੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਜੀਓ ਦੀਆਂ ਸਿੰਮ ਬੰਦ ਕੀਤੀਆਂ ਗਈਆਂ ਹਨ।
ਪੰਜਾਬ ਤੋਂ ਮੁਕੇਸ਼ ਅੰਬਾਨੀ ਬਾਰੇ ਇਕ ਹੋਣ ਵਾਲੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਕੰਮ ਹੋ ਗਿਆ ਹੈ। ਭਾਰਤ ਵਿੱਚ ਜਿੱਥੇ 5 ਜੀ ਦੇ ਨੈਟਵਰਕ ਨੂੰ ਇਨਸਾਨੀ ਜ਼ਿੰਦਗੀ ਲਈ ਨੁਕਸਾਨਦਾਇਕ ਮੰਨਿਆ ਜਾ ਰਿਹਾ ਹੈ। ਉਥੇ ਹੀ ਸੰਗਰੂਰ ਅਧੀਨ ਆਉਂਦੇ ਲਹਿਰਾਗਾਗਾ ਦੇ ਨੇੜਲੇ ਪਿੰਡ ਲੇਹਲ ਖੁਰਦ ਵਿੱਚ ਰਿਲਾਇਂਸ ਕੰਪਨੀ ਦੀਆਂ 5 ਜੀ ਨੈਟਵਰਕ ਲਈ ਕੇਵਲ ਤਾਰਾਂ ਵਿਛਾਈਆਂ ਜਾ ਰਹੀਆਂ ਹਨ। ਇਸ ਦਾ ਪਤਾ ਲੱਗਣ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੈਂਕੜੇ ਕਿਸਾਨਾਂ ਅਤੇ ਔਰਤਾਂ ਵੱਲੋਂ ਇਸ ਜਗ੍ਹਾ ਉਪਰ ਪਹੁੰਚ ਕੇ ਜਿੱਥੇ ਰਿਲਾਇਂਸ ਕੰਪਨੀ ,ਅਡਾਨੀ, ਅੰਬਾਨੀ ਅਤੇ ਮੋਦੀ ਸਰਕਾਰ ਦੇ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਤੇ ਜੰਮ ਕੇ ਨਾਅਰੇਬਾਜ਼ੀ ਕੀਤੀ।
ਉੱਥੇ ਹੀ ਜਾਰੀ ਇਸ ਕੰਮ ਨੂੰ ਰੁੱਕਵਾ ਦਿੱਤਾ ਗਿਆ ਹੈ। ਜਿੱਥੇ ਰਿਲਾਇਂਸ ਕੰਪਨੀ ਵੱਲੋਂ 5 ਜੀ ਸਬੰਧੀ ਰਾਤ ਨੂੰ ਕੰਮ ਚਲਾ ਕੇ ਅੰਡਰ ਗਰਾਊਂਡ ਪਾਈਪਾਂ ਪਾਈਆਂ ਜਾ ਰਹੀਆਂ ਸਨ। ਕਿਸਾਨਾਂ ਨੇ ਕਿਹਾ ਕਿ ਜਿਥੇ ਇਹ ਨੈਟਵਰਕ ਇਨਸਾਨਾਂ ਲਈ ਘਾਤਕ ਦੱਸਿਆ ਜਾ ਰਿਹਾ ਹੈ ਉਥੇ ਹੀ ਇਸ 5 ਜੀ ਨੈਟਵਰਕ ਦੀਆਂ ਤਾਰਾਂ ਨੂੰ ਵਿਛਾਉਣ ਦੀ ਖੁੱਲ੍ਹ ਦਿੱਤੀ ਜਾ ਰਹੀ ਹੈ। ਸਰਕਾਰ ਵੱਲੋਂ ਲੋਕਾਂ ਨੂੰ ਕਰੋਨਾ ਦਾ ਡਰਾਵਾ ਦੇ ਕੇ ਅੰਦਰ ਵਾੜਿਆ ਜਾ ਰਿਹਾ ਹੈ।
ਕਿਸਾਨਾਂ ਨੇ ਇਸ ਕੰਮ ਨੂੰ ਰੁਕਵਾਉਦੇ ਹੋਏ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਹੈ ਕਿ ਜਦੋਂ ਤੱਕ ਇਸ ਕੰਮ ਨੂੰ ਬੰਦ ਕੀਤੇ ਜਾਣ ਦਾ ਭਰੋਸਾ ਨਹੀਂ ਦਿਵਾਇਆ ਜਾਂਦਾ, ਉਦੋਂ ਤੱਕ ਪ੍ਰਦਰਸ਼ਨ ਜਾਰੀ ਰਹੇਗਾ। ਇਸ ਮੌਕੇ ਤੇ ਹਰਸੇਵਕ ਸਿੰਘ ਲੇਹਲ ਖੁਰਦ, ਕਮਲਜੀਤ ਕੌਰ, ਸੁਖਦੀਪ ਕੌਰ ਅਤੇ ਜੈਦੀਪ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਮੋਦੀ ਸਰਕਾਰ ਵੱਲੋਂ ਜਿਥੇ ਦੇਸ਼ ਨੂੰ ਵੇਚ ਦਿੱਤਾ ਗਿਆ ਹੈ। ਉਥੇ ਹੀ ਲੋਕਾਂ ਦੀ ਜਾਨ ਨਾਲ ਵੀ ਖਿਲਵਾੜ ਕੀਤਾ ਜਾ ਰਿਹਾ ਹੈ।
Previous PostCBSE ਸਕੂਲਾਂ ਲਈ ਹੋ ਗਿਆ ਇਹ ਐਲਾਨ , ਬੱਚਿਆਂ ਚ ਛਾਈ ਖੁਸ਼ੀ – ਤਾਜਾ ਵੱਡੀ ਖਬਰ
Next Postਹੁਣੇ ਹੁਣੇ ਪੰਜਾਬ ਚ ਇਸ ਮਸ਼ਹੂਰ ਲੀਡਰ ਸਮੇਤ ਹੋਈਆਂ ਮੌਤਾਂ, ਪੰਜਾਬ ਚ ਛਾਈ ਸੋਗ ਦੀ ਲਹਿਰ