ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਜਿੱਥੇ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ ਉੱਥੇ ਹੀ ਪੰਜਾਬ ਦੀਆਂ ਅਹਿਮ ਸ਼ਖ਼ਸੀਅਤਾਂ ਨੂੰ ਰਾਜਨੀਤੀ ਵਿਚ ਲਿਆਉਣ ਖਬਰਾਂ ਸਾਹਮਣੇ ਆ ਰਹੀਆਂ ਹਨ ਜਿਨ੍ਹਾਂ ਦੇ ਰਾਜਨੀਤੀ ਵਿਚ ਆਉਣ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਸੀ। ਇਸ ਸਮੇਂ ਪੰਜਾਬ ਵਿਚ ਸਾਰੀਆਂ ਪਾਰਟੀਆਂ ਵੱਲੋਂ ਆਪਣੀ ਪਾਰਟੀ ਦੀ ਮਜਬੂਤੀ ਵਾਸਤੇ ਉਨ੍ਹਾਂ ਸਖਸ਼ੀਅਤਾਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ ਜਾ ਰਿਹਾ ਹੈ, ਜਿਨ੍ਹਾਂ ਵੱਲੋਂ ਵੱਖਰੇ ਖੇਤਰਾਂ ਵਿੱਚ ਆਪਣਾ ਇੱਕ ਵੱਖਰਾ ਨਾਮ ਹਾਸਲ ਕੀਤਾ ਗਿਆ। ਜਿੱਥੇ ਕੁਝ ਹਸਤੀਆਂ ਗਾਇਕੀ ,ਅਦਾਕਾਰੀ ਨਾਲ ਜੁੜੀਆਂ ਹੋਈਆਂ ਹਨ ਉੱਥੇ ਹੀ ਸਮਾਜ ਸੁਧਾਰ ਦੇ ਕੰਮ ਕਰਨ ਵਾਲੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਨੂੰ ਵੀ ਰਾਜਨੀਤੀ ਵਿਚ ਆਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਹੁਣ ਪੰਜਾਬ ਦੀ ਮਸ਼ਹੂਰ ਹਸਤੀ ਡਾਕਟਰ ਐਸ ਪੀ ਓਬਰਾਏ ਬਾਰੇ ਇਹ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਬੀਤੇ ਦਿਨੀਂ ਜਿੱਥੇ ਪਹਿਲਾਂ ਐਸ ਪੀ ਓਬਰਾਏ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤੇ ਜਾਣ ਦੀਆਂ ਖਬਰਾਂ ਸਾਹਮਣੇ ਆਈਆਂ ਸਨ, ਉਥੇ ਹੀ ਐਸ ਪੀ ਓਬਰਾਏ ਵੱਲੋਂ ਇਨ੍ਹਾਂ ਖਬਰਾਂ ਦੀ ਪੁਸ਼ਟੀ ਕਰਦੇ ਹੋਏ ਆਖਿਆ ਗਿਆ ਸੀ ਕਿ ਉਹ ਕਿਸੇ ਵੀ ਪਾਰਟੀ ਨਾਲ ਨਹੀਂ ਜੁੜ ਰਹੇ। ਹੁਣ ਸਾਹਮਣੇ ਆਈ ਜਾਣਕਾਰੀ ਅਨੁਸਾਰ ਡਾਕਟਰ ਐਸ ਪੀ ਸਿੰਘ ਓਬਰਾਏ ਨੂੰ ਮੁੱਖ ਮੰਤਰੀ ਚੰਨੀ ਸਰਕਾਰ ਵੱਲੋਂ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ।
ਹੁਣ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਜਿਥੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਉਸ ਸਮੇਂ ਵੱਡਾ ਧਮਾਕਾ ਕੀਤਾ ਗਿਆ ਹੈ ਜਿਸ ਸਮੇਂ ਉਨ੍ਹਾਂ ਵੱਲੋਂ ਡਾ. ਐੱਸ. ਪੀ. ਐੱਸ. ਓਬਰਾਏ ਨੂੰ ਸਿਹਤ ਅਤੇ ਹੁਨਰ ਵਿਕਾਸ ਦੇ ਸੰਬਧ ਵਿੱਚ ਪੰਜਾਬ ਸਰਕਾਰ ਦਾ ਸਲਾਹਕਾਰ ਨਿਯੁਕਤ ਕਰ ਲਿਆ ਗਿਆ ਹੈ।
ਉਹਨਾਂ ਨੂੰ ਚੰਨੀ ਸਰਕਾਰ ਨਾਲ ਜੋੜਨ ਨਾਲ ਜਿਥੇ ਪੰਜਾਬ ਸਰਕਾਰ ਨੂੰ ਇੱਕ ਬਹੁਤ ਵੱਡੀ ਮਜ਼ਬੂਤੀ ਮਿਲੀ ਹੈ। ਉਥੇ ਹੀ ਪੰਜਾਬ ਦੀ ਸਿਆਸਤ ਵਿੱਚ ਵੀ ਹਲਚਲ ਮਚ ਗਈ ਹੈ। ਕਿਉਂਕਿ ਪੰਜਾਬ ਸਰਕਾਰ ਵੱਲੋਂ ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐੱਸ. ਪੀ. ਸਿੰਘ ਓਬਰਾਏ ਨੂੰ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੇ ਇਸ ਅਹੁਦੇ ਤੇ ਸ਼ਾਮਲ ਹੋਣ ਨਾਲ ਪੰਜਾਬ ਕਾਂਗਰਸ ਵਿੱਚ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ।
Previous Postਪੰਜਾਬ ਚ ਸਾਰੇ ਬੱਚਿਆਂ ਨੂੰ ਮੁਫ਼ਤ ਪੜਾਈ ਕਰਾਉਣ ਬਾਰੇ ਆਈ ਇਹ ਵੱਡੀ ਖਬਰ
Next Postਪੰਜਾਬ ਚ ਏਥੇ ਛੁਟੀਆਂ ਨੂੰ ਲੈ ਕੇ ਹੁਣੇ ਹੁਣੇ ਹੋ ਗਿਆ ਇਹ ਸਰਕਾਰੀ ਹੁਕਮ