ਸਿਆਸਤ ਦੇ ਬਾਬਾ ਬੋਹੜ ਕਹੇ ਜਾਂਦੇ ਇਸ ਸੀਨੀਅਰ ਲੀਡਰ ਦੀ ਹੋਈ ਮੌਤ
ਪੰਜਾਬ ਦੇ ਵਿੱਚ ਆਏ ਦਿਨ ਕੋਈ ਨਾ ਕੋਈ ਦਿਲ ਨੂੰ ਹਲੂਣਾ ਦੇਣ ਵਾਲੀ ਖ਼ਬਰ ਆਈ ਰਹਿੰਦੀ ਹੈ। ਜਿਸ ਨਾਲ ਪੰਜਾਬ ਦੇ ਹਾਲਾਤਾਂ ਉੱਤੇ ਵੀ ਗਹਿਰਾ ਅਸਰ ਪੈਂਦਾ ਹੈ। ਬੀਤੇ ਦਿਨੀਂ ਪੰਜਾਬ ਦੇ ਫਿਲਮੀ ਜਗਤ, ਖੇਡ ਜਗਤ, ਧਾਰਮਿਕ ਜਗਤ ਅਤੇ ਰਾਜਨੀਤਿਕ ਜਗਤ ਵਿੱਚੋਂ ਕਈ ਸਖਸ਼ੀਅਤਾਂ ਆਪਣੀ ਸੰਸਾਰਕ ਯਾਤਰਾ ਨੂੰ ਪੂਰਾ ਕਰ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਨਿਵਾਜ਼ੀਆ ਹਨ। ਇਨ੍ਹਾਂ ਲੋਕਾਂ ਦੇ ਜਾਣ ਨਾਲ ਪੰਜਾਬ ਦੇ ਵੱਖ ਵੱਖ ਖੇਤਰਾਂ ਵਿੱਚ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪੈ ਗਿਆ ਹੈ।
ਪਰ ਇੱਥੇ ਬੜੇ ਹੀ ਅਫ਼ਸੋਸ ਦੇ ਨਾਲ ਕਹਿਣਾ ਪੈ ਰਿਹਾ ਹੈ ਕਿ ਕਾਂਗਰਸ ਦੇ ਬਾਬਾ ਬੋਹੜ ਅੱਜ ਨਹੀਂ ਰਹੇ। ਬਠਿੰਡਾ ਤੋਂ ਕਾਂਗਰਸ ਦੀ ਅਗਵਾਈ ਕਰਨ ਵਾਲੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕੌਂਸਲਰ ਜੀਤ ਮੱਲ ਦਾ ਅੱਜ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਦਾਣਾ ਮੰਡੀ ਦੇ ਸ਼ਮਸ਼ਾਨਘਾਟ ਦੇ ਵਿੱਚ ਕੀਤਾ ਗਿਆ। ਜਿੱਥੇ ਰਾਜਨੀਤਿਕ ਜਗਤ ਤੋਂ ਵੱਖ-ਵੱਖ ਸ਼ਖਸੀਅਤਾਂ ਨੇ ਸ਼ਮੂਲੀਅਤ ਕੀਤੀ।
ਬਿਹਾਰ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਰੁੱਝੇ ਹੋਣ ਕਾਰਨ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸੰਸਕਾਰ ਮੌਕੇ ਮੌਜੂਦ ਨਹੀਂ ਹੋ ਪਾਏ। ਉਨ੍ਹਾਂ ਨੇ ਫ਼ੋਨ ਜ਼ਰੀਏ ਮ੍ਰਿਤਕ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪੈ ਗਿਆ ਹੈ। ਵਿੱਤ ਮੰਤਰੀ ਨੇ ਜ਼ਿਕਰ ਕੀਤਾ ਕਿ ਉਹਨਾਂ ਨੇ ਆਪਣੀ ਪੂਰੀ ਜ਼ਿੰਦਗੀ ਦੌਰਾਨ ਵੱਖ ਵੱਖ ਅਹੁਦਿਆਂ ਤੇ ਕੰਮ ਕੀਤਾ ਪਰ ਕਦੇ ਵੀ ਕਿਸੇ ਕਿਸਮ ਦਾ ਲਾਲਚ ਨਹੀਂ ਕੀਤਾ।
ਉਹ ਕਾਂਗਰਸ ਦੇ ਵਿਚ ਵਫ਼ਾਦਾਰ ਸਿਪਾਹੀ ਵੱਜੋਂ ਆਪਣੀਆਂ ਸੇਵਾਵਾਂ ਨਿਭਾਉਂਦੇ ਰਹੇ। ਕਾਂਗਰਸੀ ਆਗੂ ਜੀਤ ਮੱਲ ਨੂੰ ਉਨ੍ਹਾਂ ਦੇ ਪੁੱਤਰ ਅਤੇ ਸ਼ਹਿਰ ਦੇ ਸਾਬਕਾ ਪ੍ਰਧਾਨ ਅਰੁਣ ਵਧਾਵਣ ਵਲੋਂ ਅਗਨ ਭੇਂਟ ਕੀਤੀ ਗਈ। ਇਸ ਮੌਕੇ ਜੈਜੀਤ ਸਿੰਘ ਜੌਹਲ, ਕੇ.ਕੇ ਅਗਰਵਾਲ, ਜਗਰੂਪ ਸਿੰਘ ਗਿੱਲ, ਅਸ਼ੋਕ ਪ੍ਰਧਾਨ, ਪਵਨ ਮਾਨੀ, ਰਾਜਨ ਗਰਗ, ਰਾਜ ਨੰਬਰਦਾਰ, ਟਹਿਲ ਸਿੰਘ ਸੰਧੂ, ਮਾਸਟਰ ਹਰਮੰਦਰ ਸਿੰਘ, ਹਰਵਿੰਦਰ ਲੱਡੂ, ਸੁਖਦੇਵ ਸਿੰਘ ਸੁੱਖਾ, ਜਸਵੀਰ ਕੌਰ, ਸੰਤੋਸ਼ ਮਹੰਤ, ਅਸ਼ਵਨੀ ਬੰਟੀ, ਸੰਜੇ ਬਿਸਵਲ, ਜਸਵੀਰ ਜੱਸਾ, ਹਰਪਾਲ ਬਾਜਵਾ, ਦਰਸਨ ਬਿੱਲੂ, ਜੁਗਰਾਜ ਸਿੰਘ, ਰਾਜਾ ਸਿੰਘ, ਰਜਿੰਦਰ ਸਿੱਧੂ, ਬਲਜੀਤ ਰਾਜੂ ਸਰਾਂ, ਪਰਦੀਪ ਗੋਇਲ, ਸ਼ਾਮ ਲਾਲ ਜੈਨ ਆਦਿ ਕਾਂਗਰਸੀ ਆਗੂਆਂ ਤੋਂ ਇਲਾਵਾ ਵੱਖ ਵੱਖ ਰਾਜਸੀ, ਧਾਰਮਿਕ, ਸਮਾਜਿਕ ਤੇ ਵਪਾਰਕ ਜਥੇਬੰਦੀਆਂ ਦੇ ਆਗੂਆਂ ਨੇ ਜੀਤ ਮੱਲ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ।
Previous Postਇਸ ਮਸ਼ਹੂਰ ਅਦਾਕਾਰਾ ਦੇ ਘਰੇ ਪਿਆ ਮਾਤਮ ਹੋਈ ਮੌਤ ,ਛਾਇਆ ਸੋਗ
Next Postਇਸ ਮਸ਼ਹੂਰ ਪੰਜਾਬੀ ਅਦਾਕਾਰਾ ਦੇ ਘਰੇ ਪਿਆ ਮਾਤਮ, ਹੋਈ ਮੌਤ