ਪੰਜਾਬ ਦੇ CM ਭਗਵੰਤ ਮਾਨ ਵਲੋਂ ਆਈ ਵੱਡੀ ਖਬਰ, ਕੀਤੀ ਇਹ ਅਪੀਲ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਿਥੇ ਸੱਤਾ ਵਿਚ ਆਉਂਦਿਆਂ ਹੀ ਪੰਜਾਬ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਗਏ ਹਨ। ਉਥੇ ਹੀ ਉਨ੍ਹਾਂ ਵੱਲੋਂ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਵੀ ਇਕ ਤੋਂ ਬਾਅਦ ਇਕ ਪੂਰੇ ਕੀਤਾ ਜਾ ਰਿਹਾ ਹੈ। ਜਿੱਥੇ ਉਨ੍ਹਾਂ ਵੱਲੋਂ ਪੰਜਾਬ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਉਣ ਦਾ ਵਾਅਦਾ ਕੀਤਾ ਗਿਆ ਸੀ, ਉਸ ਦੇ ਤਹਿਤ ਉਨ੍ਹਾਂ ਵੱਲੋਂ ਆਪਣੇ ਮੰਤਰੀ ਮੰਡਲ ਦਾ ਵਿਸਥਾਰ ਕੀਤਾ ਗਿਆ ਹੈ ਅਤੇ ਸਾਰੇ ਮੰਤਰੀਆਂ ਵੱਲੋਂ ਆਪਣੇ-ਆਪਣੇ ਵਿਭਾਗ ਦੇ ਕੰਮ ਜਿੰਮੇਵਾਰੀ ਨਾਲ ਕੀਤੇ ਜਾ ਰਹੇ ਹਨ।

ਪੰਜਾਬ ਅੰਦਰ ਜਿਥੇ ਵਧ ਰਹੀਆਂ ਅਪਰਾਧਿਕ ਘਟਨਾਵਾਂ ਨੂੰ ਠੱਲ੍ਹ ਪਾਉਣ ਵਾਸਤੇ ਵੀ ਉਨ੍ਹਾਂ ਵੱਲੋਂ ਕਈ ਸਖਤ ਕਦਮ ਚੁੱਕੇ ਗਏ ਹਨ ਤਾਂ ਜੋ ਪੰਜਾਬ ਵਿੱਚ ਅਮਨ ਅਤੇ ਸ਼ਾਂਤੀ ਨੂੰ ਸਥਾਪਤ ਕੀਤਾ ਜਾ ਸਕੇ। ਪੰਜਾਬ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਦੀ ਪੰਜਾਬ ਦੇ ਲੋਕਾਂ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ ਉਥੇ ਹੀ ਵਿਰੋਧੀ ਪਾਰਟੀਆਂ ਵੱਲੋਂ ਲਗਾਤਾਰ ਸ਼ਬਦੀ ਹਮਲੇ ਕੀਤੇ ਜਾ ਰਹੇ ਹਨ। ਹੁਣ ਪੰਜਾਬ ਦੇ ਮੁਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਡੀ ਖਬਰ ਆਈ ਹੈ ਕਿ ਉਨ੍ਹਾਂ ਵੱਲੋਂ ਇਹ ਅਪੀਲ ਕੀਤੀ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਿੱਚ ਲੋਕਾਂ ਨੂੰ ਫੈਲਾਈਆਂ ਜਾ ਰਹੀਆਂ ਅਫਵਾਹਾਂ ਤੋਂ ਬਚਣ ਦੀ ਅਪੀਲ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਪੰਜਾਬ ਦੇ ਹਾਲਾਤਾਂ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਵੱਲੋਂ ਬਹੁਤ ਸਾਰੀਆਂ ਝੂਠੀਆਂ ਅਫਵਾਹਾਂ ਵੀ ਪੰਜਾਬ ਦੇ ਲੋਕਾਂ ਵਿੱਚ ਫ਼ੈਲਾਇਆ ਜਾ ਰਹੀਆਂ ਹਨ। ਇਸ ਲਈ ਪੰਜਾਬ ਦੇ ਲੋਕਾਂ ਨੂੰ ਆਪਣੀ ਏਕਤਾ ਕਾਇਮ ਰੱਖਣੀ ਚਾਹੀਦੀ ਹੈ ਅਤੇ ਇਨ੍ਹਾਂ ਅਫਵਾਹਾਂ ਤੋਂ ਬਚਣਾ ਚਾਹੀਦਾ ਹੈ।

ਉਨ੍ਹਾਂ ਵੱਲੋਂ ਇਹ ਸਭ ਕੁਝ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਉਪਰ ਗੁਰਦੁਆਰਾ ਨਾਭਾ ਸਾਹਿਬ ਵਿਚ ਆਖਿਆ ਗਿਆ ਹੈ। ਜਿੱਥੇ ਉਹ ਇਸ ਮੌਕੇ ਉਪਰ ਨਤਮਸਤਕ ਹੋਣ ਲਈ ਪਹੁੰਚੇ ਹੋਏ ਸਨ। ਉਥੇ ਹੀ ਉਨ੍ਹਾਂ ਵੱਲੋਂ ਆਖਿਆ ਗਿਆ ਕਿ ਪੰਜਾਬ ਦੇ ਲੋਕਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਉਪਰ ਚਲਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ। ਇਸ ਮੌਕੇ ਤੇ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।