ਆਈ ਤਾਜ਼ਾ ਵੱਡੀ ਖਬਰ
ਪੰਜਾਬ ਦੇ ਵਿੱਚ ਮਾਹੌਲ ਇਸ ਸਮੇਂ ਕਾਫੀ ਗਰਮਾਇਆ ਹੋਇਆ ਹੈ । ਇੱਕ ਪਾਸੇ ਪੰਜਾਬ ਸਿਆਸਤ ਵਿੱਚ ਲਗਾਤਾਰ ਖਲਬਲੀ ਮਚੀ ਹੋਈ ਹੈ । ਸਿਆਸੀ ਪਾਰਟੀਆਂ ਦੇ ਵਿੱਚ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਪਸੀ ਕਾਟੋ ਕਲੇਸ਼ ਸਾਹਮਣੇ ਆ ਰਹੀ ਹੈ । ਦੂਜੇ ਪਾਸੇ ਕਿਸਾਨਾਂ ਦੇ ਵੱਲੋਂ ਵੀ ਦਿੱਲੀ ਦੀਆਂ ਬਰੂਹਾਂ ਤੇ ਬੈਠ ਕੇ ਸੰਘਰਸ਼ ਕੀਤਾ ਜਾ ਰਿਹਾ ਹੈ ਤੇ ਪੰਜਾਬ ਦੇ ਵਿੱਚ ਵੀ ਲਗਾਤਾਰ ਵੱਖ ਵੱਖ ਵਰਗ ਤੇ ਕਿਸਾਨ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੜਕਾਂ ਤੇ ਬੈਠ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਨਜ਼ਰ ਆ ਰਹੇ ਹਨ । ਜਿਸ ਦੇ ਚੱਲਦੇ ਸਰਕਾਰਾਂ ਤੇ ਪੁਲੀਸ ਦੇ ਵੱਲੋਂ ਵੀ ਲਗਾਤਾਰ ਆਮ ਲੋਕਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਸਮੇਂ ਸਮੇਂ ਤੇ ਪਾਬੰਦੀਆਂ ਲਗਾਈਆਂ ਜਾਂਦੀਆਂ ਹਨ ।
ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਪੁਲੀਸ ਦੇ ਵੱਲੋਂ ਸਮੇਂ ਸਮੇਂ ਤੇ ਵੱਖ ਵੱਖ ਉਪਰਾਲੇ ਕੀਤੇ ਜਾਂਦੇ ਹਨ । ਹੁਣ ਇਸੇ ਵਿਚਕਾਰ ਪੰਜਾਬ ਦੇ ਵਿਚ ਇਕ ਵੱਡੀ ਪਾਬੰਦੀ ਦਾ ਐਲਾਨ ਕਰ ਦਿੱਤਾ ਗਿਆ ਹੈ । ਦਰਅਸਲ ਪੰਜਾਬ ਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਮੈਜਿਸਟ੍ਰੇਟ ਦੇ ਵੱਲੋਂ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਪਾਬੰਦੀਆ ਲਾਗੂ ਕੀਤੀਆਂ ਗਈਆ ਹਨ। ਅਤੇ ਇਨ੍ਹਾਂ ਪਾਬੰਦੀਆਂ ਦਾ ਦੀ ਪਾਲਣਾ ਨਾ ਕਰਨ ਵਾਲਿਆਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਦੇ ਆਦੇਸ਼ ਵੀ ਦੇ ਦਿੱਤੇ ਗਏ ਹਨ ।
ਜ਼ਿਕਰਯੋਗ ਹੈ ਕਿ ਇਹ ਪਾਬੰਦੀਆ 30 ਨਵੰਬਰ 2021 ਤੱਕ ਲਾਗੂ ਰਹਿਣਗੀਆਂ । ਇਨ੍ਹਾਂ ਹੁਕਮਾਂ ਦੇ ਰਾਹੀਂ ਜ਼ਿਲ੍ਹਾ ਮੈਜਿਸਟ੍ਰੇਟ ਫਾਜ਼ਿਲਕਾ ਨੇ ਹੁਕਮ ਜਾਰੀ ਕਰ ਦਿੱਤੇ ਹਨ ਕਿ ਅੰਤਰਰਾਸ਼ਟਰੀ ਹੱਦਾਂ ਤੋ ਕੰਡਿਆਂਵਾਲੀ ਤਾਰ ਤੋਂ ਪਾਰ ਕੋਈ ਵੀ ਕਿਸਾਨ ਨਰਮਾ ,ਮੱਕੀ, ਜਵਾਰ, ਗੰਨਾ ,ਗਵਾਰਾ ,ਸੂਰਜਮੁਖੀ, ਤੋਰੀਆ, ਯਾ ਤਿੱਨ ਚਾਰ ਫੁੱਟ ਤੋਂ ਉੱਚੀਆਂ ਫ਼ਸਲਾਂ ਦੀ ਵਿਜਾਈ ਨਹੀਂ ਕਰੇਗਾ । ਇਹ ਹੁਕਮ ਤਾਰ ਤੋਂ 100 ਮੀਟਰ ਦੇਸ਼ ਦੇ ਅੰਦਰ ਵਾਲੇ ਪਾਸੇ ਲਈ ਹੀ ਲਾਗੂ ਹੋਣਗੇ । ਇਕ ਪਾਸੇ ਤਾਂ ਕਿਸਾਨ ਦਿੱਲੀ ਦੀਆਂ ਬਰੂਹਾਂ ਤੇ ਬੈਠ ਕੇ ਆਪਣੀਆਂ ਹੱਕੀ ਮੰਗਾ ਨੂੰ ਲੈ ਕੇ ਖੇਤੀਬਾੜੀ ਕਾਨੂੰਨਾਂ ਨੂੰ ਰਦ ਕਰਨ ਦੀ ਮੰਗ ਤੇ ਮੋਦੀ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਕੇ ਬੈਠੇ ਹੋਏ ਹਨ ।
ਪਿਛਲੇ ਦੱਸ ਮਹੀਨਿਆਂ ਤੋਂ ਕਿਸਾਨ ਲਗਾਤਾਰ ਦਿੱਲੀ ਦੇ ਬਾਰਡਰਾਂ ਤੇ ਡਟੇ ਹੋਏ ਹਨ । ਦੂਜੇ ਪਾਸੇ ਫਾਜ਼ਿਲਕਾ ਜ਼ਿਲਾ ਮੈਜਿਸਟ੍ਰੇਟ ਤੇ ਵੱਲੋਂ ਕਿਸਾਨਾਂ ਦੀਆਂ ਫ਼ਸਲਾਂ ਨੂੰ ਲੈ ਕੇ ਹੁਣ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਕਿ ਅੰਤਰਰਾਸ਼ਟਰੀ ਹੱਦਾਂ ਤੋਂ ਕੰਡਿਆਲੀ ਤਾਰ ਤੋਂ ਪਾਰ ਕੋਈ ਵੀ ਕਿਸਾਨ ਉਕਤ ਲਿਖੀਆਂ ਫ਼ਸਲਾਂ ਦੀ ਬਿਜਾਈ ਨਹੀਂ ਕਰ ਸਕੇਗਾ । ਇਹ ਸਾਰੇ ਹੁਕਮ ਸਰਕਾਰ ਵਲੋ 30 ਨਵੰਬਰ ਤੱਕ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ।
Previous Postਪੰਜਾਬ ਚ ਇਥੋਂ 84 ਦਿਨਾਂ ਬਾਅਦ ਆਈ ਇਹ ਵੱਡੀ ਮਾੜੀ ਤਾਜਾ ਖਬਰ
Next Postਐਵੇਂ ਨਹੀਂ ਦੁਨੀਆਂ ਤੇ ਟਰੂਡੋ ਟਰੂਡੋ ਹੁੰਦੀ – ਕਨੇਡਾ ਚ ਧੜਾ ਧੜ ਪੰਜਾਬੀਆਂ ਨੂੰ ਪੱਕੇ ਕਰਨ ਬਾਰੇ ਆ ਗਈ ਇਹ ਵੱਡੀ ਖਬਰ