ਪੰਜਾਬ ਦੇ ਇਸ ਜਿਲ੍ਹੇ ਚ ਲੱਗ ਗਈ ਇਹ ਪਾਬੰਦੀ ਨਾ ਮੰਨਣ ਤੇ ਹੋਵੇਗੀ ਸਖਤ ਕਾਰਵਾਈ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਜਿਥੇ ਲੋਕਾਂ ਦੇ ਬਚਾਅ ਨੂੰ ਦੇਖਦੇ ਹੋਏ ਕਰੋਨਾ ਦੀਆਂ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕਰ ਦਿੱਤੀਆਂ ਗਈਆਂ ਸਨ ਉਸ ਸਮੇਂ ਲੋਕਾਂ ਨੂੰ ਕਈ ਤਰਾਂ ਦੀਆਂ ਮੁਸ਼ਕਲਾਂ ਪੇਸ਼ ਆਈਆਂ ਸਨ। ਉਥੇ ਹੀ ਕਰੋਨਾ ਕੇਸਾਂ ਵਿੱਚ ਆਈ ਕਮੀ ਨੂੰ ਦੇਖਦੇ ਹੋਏ ਸਰਕਾਰ ਵੱਲੋ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਨੂੰ ਘਟਾ ਦਿੱਤਾ ਤਾਂ ਜੋ ਲੋਕਾਂ ਦੀ ਜ਼ਿੰਦਗੀ ਮੁੜ ਪਟੜੀ ਤੇ ਆ ਸਕੇ। ਸਰਕਾਰ ਵੱਲੋਂ ਜਿੱਥੇ ਸੂਬੇ ਅਮਨ ਅਤੇ ਸ਼ਾਂਤੀ ਨੂੰ ਬਣਾਈ ਰੱਖਣ ਲਈ ਸਰਕਾਰ ਵੱਲੋਂ ਜਿਥੇ ਹੋਰ ਵੀ ਬਹੁਤ ਸਾਰੇ ਆਦੇਸ਼ ਲਾਗੂ ਕੀਤੇ ਜਾਂਦੇ ਹਨ ਅਤੇ ਪਾਬੰਦੀਆਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ।

ਉਥੇ ਹੀ ਜ਼ਿਲ੍ਹਾ ਅਧਿਕਾਰੀਆਂ ਨੂੰ ਵੀ ਇਹ ਅਧਿਕਾਰ ਦਿੱਤਾ ਗਿਆ ਹੈ ਕਿ ਉਹ ਜ਼ਿਲ੍ਹੇ ਅੰਦਰ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਫੈਸਲੇ ਕਰ ਸਕਦੇ ਹਨ। ਹੁਣ ਪੰਜਾਬ ਦੇ ਕਿਸ ਜ਼ਿਲੇ ਵਿੱਚ ਇਹ ਪਾਬੰਦੀ ਲਗਾ ਦਿੱਤੀ ਗਈ ਹੈ ਜਿੱਥੇ ਉਲੰਘਣਾ ਕਰਨ ਤੇ ਹੋਵੇਗੀ ਸਖਤ ਕਾਰਵਾਈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਖਬਰ ਜਿਲਾ ਜਲੰਧਰ ਨਾਲ ਸਬੰਧਤ ਹੈ ਜਿੱਥੇ ਜ਼ਿਲ੍ਹਾ ਜਲੰਧਰ ਦੇ ਵਧੀਕ ਜਿਲ੍ਹਾ ਮਜਿਸਟਰੇਟ ਸ਼੍ਰੀ ਅਮਰਜੀਤ ਸਿੰਘ ਬੈਂਸ ਵੱਲੋਂ ਜ਼ਿਲ੍ਹੇ ਦੀ ਹੱਦ ਅੰਦਰ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਕੁਝ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ।

ਉਹਨਾਂ ਵੱਲੋਂ ਲਾਗੂ ਕੀਤੀਆਂ ਗਈਆਂ ਇਹ ਪਬੰਦੀਆਂ ਅਗਲੇ ਸਾਲ 9 ਜਨਵਰੀ 2022 ਤੱਕ ਜਾਰੀ ਰਹਿਣਗੀਆ। ਉਨ੍ਹਾਂ ਵੱਲੋਂ ਇਹ ਫੈਸਲਾ ਫੌਜਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਲਾਗੂ ਕੀਤਾ ਗਿਆ ਹੈ। ਉਹਨਾਂ ਵੱਲੋਂ ਜ਼ਿਲ੍ਹਾ ਜਲੰਧਰ ਦੀ ਹੱਦ ਅੰਦਰ ਆਪਣੇ ਪਸ਼ੂਆਂ ਨੂੰ ਸੜਕਾਂ ਅਤੇ ਜਨਤਕ ਥਾਵਾਂ ਉੱਤੇ ਛੱਡਣ ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਕਿਉਂਕਿ ਬਹੁਤ ਸਾਰੇ ਲੋਕਾਂ ਵੱਲੋਂ ਆਪਣੇ ਪਸ਼ੂਆਂ ਨੂੰ ਇਸ ਤਰ੍ਹਾਂ ਲਵਾਰਸ ਛੱਡ ਦਿੱਤਾ ਜਾਂਦਾ ਹੈ।

ਸੜਕਾਂ ਤੇ ਘੁਮਣ ਵਾਲੇ ਇਨ੍ਹਾਂ ਪਸ਼ੂਆਂ ਦੇ ਕਾਰਨ ਬਹੁਤ ਸਾਰੇ ਸੜਕ ਹਾਦਸੇ ਵੀ ਵਾਪਰਦੇ ਹਨ ਅਤੇ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਵੀ ਹੋ ਜਾਂਦਾ ਹੈ। ਇਸ ਤੋਂ ਇਲਾਵਾ ਜਿਲ੍ਹੇ ਅੰਦਰ ਇਕ ਹੋਰ ਹੁਕਮ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਖੁੱਲ੍ਹੇ ਵਿਚ ਹੀ ਕੂੜਾ ਕਰਕਟ ਨੂੰ ਅੱਗ ਲਗਾਉਣ ਉਪਰ ਵੀ ਰੋਕ ਲਗਾ ਦਿੱਤੀ ਹੈ। ਜਿਸ ਨਾਲ ਬਹੁਤ ਸਾਰੀਆਂ ਸਮੱਸਿਆਵਾਂ ਪੇਸ਼ ਆਉਂਦੀਆਂ ਹਨ। ਅਗਰ ਕੋਈ ਵੀ ਲਾਗੂ ਕੀਤੀਆਂ ਇਨ੍ਹਾਂ ਪਾਬੰਦੀਆਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।