ਆਈ ਤਾਜਾ ਵੱਡੀ ਖਬਰ
ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਵੇਖਦੇ ਹੋਏ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮੁੜ ਤੋਂ ਸਕੂਲਾਂ ਨੂੰ ਖੋਲ੍ਹਣ ਦਾ ਆਦੇਸ਼ ਦਿੱਤਾ ਗਿਆ ਸੀ। ਤਾਂ ਜੋ ਬੱਚਿਆਂ ਨੂੰ ਲਗਾਤਾਰ ਪੜਾਈ ਕਰਵਾਈ ਜਾ ਸਕੇ ਅਤੇ ਆਉਣ ਵਾਲੀਆਂ ਪ੍ਰੀਖਿਆਵਾਂ ਦੇ ਵਿੱਚ ਬੱਚਿਆਂ ਦੇ ਬਿਹਤਰੀਨ ਨਤੀਜੇ ਸਾਹਮਣੇ ਆ ਸਕਣ। ਕਿਉਂਕਿ ਪਿਛਲੇ ਸਾਲ ਮਾਰਚ ਵਿੱਚ ਕਰੋਨਾ ਦੇ ਪ੍ਰਕੋਪ ਨੂੰ ਵੇਖਦੇ ਹੋਏ ਵਿੱਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਸੀ। ਪੰਜਾਬ ਅੰਦਰ ਕਰੋਨਾ ਕੇਸਾਂ ਦੀ ਸਥਿਤੀ ਉਪਰ ਕਾਬੂ ਨੂੰ ਵੇਖਦੇ ਹੋਏ ਅਕਤੂਬਰ ਤੋਂ ਸਕੂਲਾਂ ਨੂੰ ਮੁੜ ਖੋਲ੍ਹਿਆ ਗਿਆ।
ਤੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹੋਏ ਸਭ ਸਕੂਲਾਂ ਦੇ ਅਧਿਆਪਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਗਈ। ਜਿਸ ਨਾਲ ਸਕੂਲਾਂ ਵਿੱਚ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਇਸ ਲਈ ਸਕੂਲ ਦੇ ਅਧਿਆਪਕਾਂ ਦੇ ਕਰੋਨਾ ਟੈਸਟ ਕਰਨੇ ਸ਼ੁਰੂ ਕੀਤੇ ਗਏ। ਹੁਣ ਪਿਛਲੇ ਕੁਝ ਦਿਨਾਂ ਤੋਂ ਸਕੂਲਾਂ ਅੰਦਰ ਬਹੁਤ ਸਾਰੇ ਅਧਿਆਪਕਾਂ ਦੇ ਟੈਸਟ ਕੀਤੇ ਗਏ ਹਨ। ਜਿਨ੍ਹਾਂ ਵਿਚੋਂ ਕੁਝ ਅਧਿਆਪਕਾਂ ਕਰੋਨਾ ਤੋਂ ਪੀੜਤ ਹੋਣ ਤੇ ਸਕੂਲਾਂ ਨੂੰ ਬੰਦ ਕੀਤਾ ਗਿਆ ਹੈ
ਤਾਂ ਜੋ ਬੱਚਿਆਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਹੁਣ ਪੰਜਾਬ ਦੇ ਇੱਕ ਹੋਰ ਸਕੂਲ ਵਿੱਚ 3 ਅਧਿਆਪਕ ਅਤੇ 9 ਵਿਦਿਆਰਥੀਆਂ ਕਰੋਨਾ ਤੋਂ ਪੀੜਤ ਹੋ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਬਹਿਰਾਮ ਦੇ ਸਰਕਾਰੀ ਹਾਈ ਸਕੂਲ ਦੀ ਹੈ। ਸਰਕਾਰ ਵੱਲੋਂ ਜਾਰੀ ਆਦੇਸ਼ ਦੇ ਅਨੁਸਾਰ ਬਹਿਰਾਮ ਦੇ ਇਸ ਸਕੂਲ ਵਿਚ ਅਧਿਆਪਕਾਂ ਅਤੇ ਬੱਚਿਆਂ ਦਾ ਕਰੋਨਾ ਟੈਸਟ ਕੀਤਾ ਗਿਆ ਸੀ। ਇਨ੍ਹਾਂ ਟੈਸਟਾਂ ਦੀ ਰਿਪੋਰਟ ਆਉਣ ਉੱਤੇ 3 ਅਧਿਆਪਕ ਅਤੇ 9 ਵਿਦਿਆਰਥੀ ਕਰੋਨਾ ਤੋਂ ਪੀੜਤ ਹੋਣ ਦੀ ਜਾਣਕਾਰੀ ਡਾਕਟਰ ਹਰਜਿੰਦਰ ਕੁਮਾਰ ਰੂਰਲ ਮੈਡੀਕਲ ਅਫਸਰ ਸੁਜੋ ਵੱਲੋਂ ਦਿੱਤੀ ਗਈ ਹੈ।
ਪੀੜਤ ਹੋਏ ਅਧਿਆਪਕਾਂ ਅਤੇ ਬੱਚਿਆਂ ਨੂੰ ਕਿੱਟਾ ਦੇ ਕੇ ਘਰ ਵਿਚ ਹੀ ਇਕਾਂਤਵਾਸ ਕਰ ਦਿੱਤਾ ਗਿਆ ਹੈ। ਡਾਕਟਰ ਹਰਬੰਸ ਸਿੰਘ ਐੱਸ.ਐਮ .ਓ ਸੁਜੋ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਕਰੋਨਾ ਟੈਸਟ ਮੁਹਿੰਮ ਦੇ ਤਹਿਤ ਸਰਕਾਰੀ ਹਾਈ ਸਕੂਲ ਬਹਿਰਾਮ ਵਿਖੇ ਬੱਚਿਆਂ ਅਤੇ ਅਧਿਆਪਕਾਂ ਦੇ ਟੈਸਟ ਕੀਤੇ ਗਏ ਸਨ। ਪਿਛਲੇ ਕੁਝ ਦਿਨਾਂ ਤੋਂ ਕਈ ਸਕੂਲਾਂ ਅੰਦਰ ਅਧਿਆਪਕਾਂ ਦੇ ਅਤੇ ਵਿਦਿਆਰਥੀਆਂ ਦੇ ਕਰੋਨਾ ਤੋਂ ਪੀੜਤ ਹੋਣ ਦੀਆਂ ਖਬਰਾਂ ਆ ਰਹੀਆਂ ਹਨ।
Previous Postਹੁਣੇ ਹੁਣੇ ਕਿਸਾਨਾਂ ਦੇ ਬਾਰੇ ਰਾਸ਼ਟਰਪਤੀ ਕੋਵਿੰਦ ਨੇ ਕਹੀ ਇਹ ਗਲ੍ਹ
Next Postਹੁਣੇ ਹੁਣੇ ਕੇਂਦਰ ਸਰਕਾਰ ਵਲੋਂ ਟਰੈਕਟਰ ਰੈਲੀ ਤੋਂ ਕੁਝ ਘੰਟੇ ਪਹਿਲਾਂ ਆ ਗਈ ਇਹ ਵੱਡੀ ਖਬਰ