ਪੰਜਾਬ ਦੇ ਇਹਨਾਂ ਵਿਦਿਆਰਥੀਆਂ ਲਈ ਆਈ ਵੱਡੀ ਖਬਰ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਲੋਂ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਦੇ ਸੱਤਾ ਵਿੱਚ ਆਉਂਦੇ ਹੀ ਵਿਦਿਆਰਥੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਗਏ ਹਨ ਉਥੇ ਹੀ ਸਰਕਾਰੀ ਸਕੂਲਾਂ ਤੇ ਵਿਦਿਆ ਦੇ ਪੱਧਰ ਨੂੰ ਹੋਰ ਬੇਹਤਰ ਬਣਾਉਣ ਵਾਸਤੇ ਲਗਾਤਾਰ ਸਰਕਾਰ ਵੱਲੋਂ ਕਈ ਕਦਮ ਚੁੱਕੇ ਜਾ ਰਹੇ ਹਨ। ਸਿੱਖਿਆ ਮੰਤਰੀ ਵੱਲੋਂ ਜਿਥੇ ਲਗਾਤਾਰ ਬੱਚਿਆਂ ਦੀ ਸਿੱਖਿਆ ਨੂੰ ਲੈ ਕੇ ਬਹੁਤ ਸਾਰੀਆਂ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ ਜਿਸ ਨਾਲ ਬੱਚਿਆਂ ਦਾ ਮਾਨਸਿਕ ਵਿਕਾਸ ਵੀ ਬਿਹਤਰ ਹੋ ਸਕੇ। ਉੱਥੇ ਹੀ ਸਿੱਖਿਆ ਮੰਤਰੀ ਵੱਲੋਂ ਸਕੂਲਾਂ ਵਿੱਚ ਦੌਰੇ ਵੀ ਕੀਤੇ ਜਾ ਰਹੇ ਹਨ ਤਾਂ ਜੋ ਬੱਚਿਆਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ। ਕਿਉਂਕਿ ਕਰੋਨਾ ਕਾਰਨ ਪਹਿਲਾਂ ਹੀ ਕਾਫੀ ਲੰਮੇ ਸਮੇਂ ਤੱਕ ਵਿੱਦਿਅਕ ਅਦਾਰੇ ਬੰਦ ਰੱਖੇ ਗਏ ਜਿਸ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਆਨਲਾਈਨ ਹੀ ਜਾਰੀ ਰੱਖੀ ਗਈ ਸੀ ਅਤੇ ਬੱਚਿਆਂ ਵੱਲੋਂ ਵੀ ਵਧੇਰੇ ਸਮਾਂ ਫੋਨ ਉਪਰ ਬਤੀਤ ਕੀਤਾ ਗਿਆ।

ਪੰਜਾਬ ਚ ਹੁਣ ਇਨ੍ਹਾਂ ਵਿਦਿਆਰਥੀਆਂ ਲਈ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਇਹ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਿੱਖਿਆ ਮੰਤਰੀ ਗੁਰਮੀਤ ਸਿੰਘ ਹੇਅਰ ਵੱਲੋਂ ਜਿੱਥੇ ਸੂਬੇ ਵਿੱਚ ਬੱਚਿਆਂ ਦੇ ਵਾਸਤੇ ਬਹੁਤ ਸਾਰੀਆਂ ਨਵੀਆਂ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਹੁਣ ਤਿੰਨ ਸਾਲ ਤੋਂ ਲੈ ਕੇ ਛੇ ਸਾਲ ਦੇ ਛੋਟੇ ਵਿਦਿਆਰਥੀਆਂ ਵਾਸਤੇ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਲਈ ਬੱਚਿਆਂ ਦੇ ਸਰਬਪੱਖੀ ਵਿਕਾਸ ਵਾਸਤੇ ਕਦਮ ਚੁੱਕੇ ਗਏ ਹਨ ਜਿਸ ਦੇ ਤਹਿਤ ਬੱਚਿਆਂ ਦੀਆਂ ਖੇਡ ਗਤੀਵਿਧੀਆਂ ਕਰਵਾਉਣ ਵਾਸਤੇ ਇਕ ਕੈਲੰਡਰ ਜਾਰੀ ਕੀਤਾ ਗਿਆ ਹੈ ਜੋ ਕਿ ਮਹੀਨਾਵਰ ਖੇਡ ਗਤੀਵਿਧੀਆਂ ਦਾ ਕਲੈਂਡਰ ਹੈ।

ਜਿਸ ਦੇ ਅਨੁਸਾਰ ਵਿਦਿਆਰਥੀਆਂ ਦੀਆਂ ਖੇਡ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਜਿਸ ਬਾਰੇ ਉਨ੍ਹਾਂ ਵੱਲੋਂ ਇਕ ਪੱਤਰ ਸਮੂਹ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਵੀ ਜਾਰੀ ਕਰ ਦਿੱਤਾ ਗਿਆ ਹੈ।

ਜਿਨ੍ਹਾਂ ਵਿੱਚ ਮਹੀਨਾਵਰੀ ਆਉਣ ਵਾਲੇ ਦਿਨਾਂ ਨੂੰ ਦੇਖਦੇ ਹੋਏ ਕੈਲੰਡਰ ਜਾਰੀ ਕੀਤਾ ਗਿਆ ਹੈ ਜਿਸ ਵਿੱਚ 13 ਅਪ੍ਰੈਲ ਨੂੰ ਵਿਸਾਖੀ, 22 ਅਪ੍ਰੈਲ ਧਰਤ ਦਿਵਸ, 17 ਮਈ ਫੋਟੋ ਫਰੇਮ ਬਣਾਉਣਾ, 30 ਜੁਲਾਈ ਤੀਜ ਦੇ ਮੌਕੇ ਤੇ ਹੱਥ ਪੱਖੀ ਤਿਆਰ ਕਰਨਾ, 10 ਅਗਸਤ ਰੱਖੜੀ ਬਣਾਉਣਾ, 5 ਸਤੰਬਰ ਅਧਿਆਪਕ ਦਿਵਸ, 4 ਅਕਤੂਬਰ ਦੁਸਹਿਰਾ, ਅਤੇ 22 ਅਕਤੂਬਰ ਦਿਵਾਲੀ ਸਬੰਧੀ ਬੱਚਿਆਂ ਵੱਲੋਂ ਐਕਟੀਵਿਟੀ ਕਰਵਾਈਆਂ ਜਾਣਗੀਆਂ। ਜਿੱਥੇ ਇਹਨਾਂ ਦਿਨਾਂ ਦੇ ਮੌਕੇ ਤੇ ਬੱਚਿਆਂ ਵੱਲੋਂ ਵੱਖ ਵੱਖ ਕਾਰਡ ਅਤੇ ਹੋਰ ਤਿਉਹਾਰਾਂ ਦੇ ਨਾਲ ਸਬੰਧਤ ਹੋਰ ਚੀਜ਼ਾਂ ਬਣਾਈਆਂ ਜਾਣਗੀਆਂ। ਜਿਸ ਨਾਲ ਬੱਚਿਆਂ ਦਾ ਸਰਬਪੱਖੀ ਵਿਕਾਸ ਹੋਵੇਗਾ।