ਆਈ ਤਾਜਾ ਵੱਡੀ ਖਬਰ
ਕਰੋਨਾ ਕਾਰਨ ਜਿਥੇ ਵੱਖ-ਵੱਖ ਖੇਤਰਾਂ ਉਪਰ ਕਰੋਨਾ ਦਾ ਅਸਰ ਹੋਇਆ ਹੈ ਉਥੇ ਹੀ ਸਭ ਤੋਂ ਵਧੇਰੇ ਅਸਰ ਬੱਚਿਆਂ ਦੇ ਵਿਦਿਅਕ ਅਦਾਰਿਆਂ ਉਪਰ ਪਿਆ ਹੈ ਜੇਕਰ ਕਰੋਨਾ ਦੇ ਚਲਦੇ ਹੋਏ ਤਾਲਾਬੰਦੀ ਕਰਕੇ ਬੱਚਿਆਂ ਦੇ ਵਿਦਿਅਕ ਅਦਾਰਿਆਂ ਨੂੰ ਪਿਛਲੇ ਸਾਲ ਮਾਰਚ ਵਿੱਚ ਬੰਦ ਕੀਤਾ ਗਿਆ ਸੀ। ਜਿਸ ਕਾਰਨ ਬੱਚਿਆਂ ਦੀ ਪੜ੍ਹਾਈ ਦਾ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ ਬੇਸ਼ਕ ਸਰਕਾਰ ਵੱਲੋਂ ਬੱਚਿਆਂ ਦੀ ਪੜ੍ਹਾਈ ਨੂੰ ਜਾਰੀ ਰੱਖਣ ਲਈ ਸਾਰੇ ਸਕੂਲਾਂ ਦੇ ਅਧਿਆਪਕਾਂ ਨੂੰ ਬੱਚਿਆਂ ਦੀਆਂ ਕਲਾਸਾਂ ਆਨਲਾਈਨ ਜਾਰੀ ਰੱਖਣ ਦੇ ਆਦੇਸ਼ ਦਿੱਤੇ ਗਏ ਸਨ। ਉਥੇ ਹੀ ਕਰੋਨਾ ਦੇ ਚਲਦਿਆਂ ਹੋਇਆਂ ਫ਼ੀਸ ਨੂੰ ਲੈ ਕੇ ਵੀ ਕਈ ਮਾਮਲੇ ਸਾਹਮਣੇ ਆਏ ਕੇਸਾਂ ਦੇ ਕਾਰਨ ਹੋਣ ਵਾਲੀਆਂ ਪ੍ਰੀਖਿਆ ਰੱਦ ਕਰ ਦਿੱਤਾ ਗਿਆ ਸੀ ਅਤੇ ਪਹਿਲਾਂ ਹੋਈਆਂ ਸਿਖਿਆਵਾਂ ਦੇ ਅਧਾਰ ਉੱਪਰ ਹੀ ਨਤੀਜੇ ਘੋਸ਼ਤ ਕੀਤੇ ਗਏ।
ਪੰਜਾਬ ਦੇ ਇਨ੍ਹਾਂ ਵਿਦਿਆਰਥੀਆਂ ਲਈ ਹੁਣ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਨਾਲ ਮਾਪਿਆਂ ਵਿਚ ਰੋਸ ਦੇਖਿਆ ਜਾ ਰਿਹਾ ਹੈ। ਪੰਜਾਬ ਵਿੱਚ ਜਿੱਥੇ ਪਹਿਲਾਂ ਹੀ ਦਸਵੀਂ ਅਤੇ ਬਾਰਵੀਂ ਕਲਾਸ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਸਾਰੇ ਮਾਪਿਆਂ ਤੋਂ ਫੀਸਾਂ ਵਸੂਲੀਆਂ ਗਈਆਂ ਸਨ। ਉਥੇ ਹੀ ਬੱਚਿਆਂ ਦੀਆਂ ਪ੍ਰੀਖਿਆਵਾਂ ਨਾ ਹੋਣ ਕਾਰਨ ਉਨ੍ਹਾਂ ਦੀ ਫੀਸ ਦੀ ਵਾਪਸੀ ਵੀ ਨਹੀਂ ਕੀਤੀ ਗਈ। ਹੁਣ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਫਿਰ ਤੋਂ ਬੱਚਿਆਂ ਦੇ ਮਾਪਿਆਂ ਉਪਰ ਆਰਥਿਕ ਬੋਝ ਪਾਇਆ ਜਾ ਰਿਹਾ ਹੈ।
ਜਿੱਥੇ ਦਸਵੀਂ ਅਤੇ ਬਾਰਵੀਂ ਕਲਾਸ ਪਾਸ ਕਰਨ ਵਾਲੇ ਵਿਦਿਆਰਥੀਆਂ ਦੇ ਸਰਟੀਫਿਕੇਟ ਦੀ ਹਾਰਡ ਕਾਪੀ ਪ੍ਰਾਪਤ ਕਰਨ ਵਾਸਤੇ 300 ਫੀਸ ਦੇਣੀ ਲਾਜ਼ਮੀ ਕੀਤੀ ਗਈ ਹੈ। ਸਿੱਖਿਆ ਵਿਭਾਗ ਦੇ ਇਸ ਫੈਸਲੇ ਨੂੰ ਸੁਣਦੇ ਹੀ ਬੱਚਿਆਂ ਦੇ ਮਾਪਿਆਂ ਵਿਚ ਰੋਸ ਪਾਇਆ ਜਾ ਰਿਹਾ ਹੈ। ਕਿਉਂਕਿ ਪ੍ਰੀਖਿਆਵਾਂ ਨੂੰ ਲੈ ਕੇ ਵੀ ਉਨ੍ਹਾਂ ਕੋਲੋ ਮੋਟੀਆਂ ਫ਼ੀਸਾਂ ਵਸੂਲੀਆਂ ਗਈਆਂ ਸਨ। ਹੁਣ ਫੇਰ ਮਾਪਿਆਂ ਕੋਲੋਂ ਵਾਧੂ ਵਿਚ ਹੀ 300 ਰੁਪਏ ਵਸੂਲੇ ਜਾ ਰਹੇ ਹਨ। ਬਹੁਤ ਸਾਰੇ ਮਾਪਿਆਂ ਦਾ ਕਹਿਣਾ ਹੈ ਕਿ ਬੱਚਿਆਂ ਦੇ ਸਰਟੀਫਿਕੇਟ ਜਾਰੀ ਕਰਨ ਦਾ ਕੰਮ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਹੀ ਹੈ।
ਫਿਰ ਮਾਪਿਆਂ ਉਪਰ ਆਰਥਿਕ ਬੋਝ ਕਿਉਂ ਪਾਇਆ ਜਾ ਰਿਹਾ ਹੈ। ਮਾਪਿਆਂ ਦਾ ਕਹਿਣਾ ਹੈ ਕਿ ਕਰੋਨਾ ਤੋਂ ਪਹਿਲਾਂ ਅਜਿਹਾ ਕੁਝ ਵੀ ਨਹੀਂ ਸੀ ਉਸ ਸਮੇਂ ਸਿੱਖਿਆ ਵਿਭਾਗ ਵੱਲੋਂ ਸਰਟੀਫਿਕੇਟ ਬਿਨਾ 300 ਤੋਂ ਹੀ ਜਾਰੀ ਕੀਤੇ ਜਾ ਰਹੇ ਸਨ। ਮਾਪਿਆਂ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਇਸ ਫੈਸਲੇ ਦਾ ਵਿਰੋਧ ਕੀਤਾ ਜਾ ਰਿਹਾ ਹੈ।
Previous Postਹੁਣੇ ਹੁਣੇ ਕੇਂਦਰ ਸਰਕਾਰ ਵਲੋਂ ਖੇਤੀ ਕਨੂੰਨਾਂ ਨੂੰ ਲੈ ਕੇ ਆਈ ਇਹ ਵੱਡੀ ਖਬਰ – ਰਖਿਆ ਮੰਤਰੀ ਨੇ ਦਿੱਤਾ ਇਹ ਵੱਡਾ ਬਿਆਨ
Next Postਹੁਣੇ ਹੁਣੇ ਪੰਜਾਬ ਦੇ ਇਸ ਜਿਲ੍ਹੇ ਚ ਇਸ ਦਿਨ ਦੀ ਛੁੱਟੀ ਦਾ ਹੋਇਆ ਇਹ ਐਲਾਨ