ਪੰਜਾਬ ਦੇ ਕਿਸਾਨਾਂ ਲਈ ਸੂਬਾ ਸਰਕਾਰ ਨੇ ਕੀਤਾ ਵੱਡਾ ਐਲਾਨ , ਛਾਈ ਖੁਸ਼ੀ ਦੀ ਲਹਿਰ

ਦੇਸ਼ ਭਰ ਦੇ ਵਿੱਚ ਕਿਸਾਨਾਂ ਦੇ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ l ਆਏ ਦਿਨੀ ਦੇਸ਼ ਭਰ ਤੋਂ ਅਜਿਹੀਆਂ ਤਸਵੀਰਾਂ ਸਾਹਮਣੇ ਆਉਂਦੀਆਂ ਹਨ, ਜਿੱਥੇ ਕਿਸਾਨਾਂ ਦੇ ਵੱਲੋਂ ਕੇਂਦਰ ਸਰਕਾਰ ਖਿਲਾਫ ਸੜਕਾਂ ਤੇ ਹਾਈਵੇ ਜਾਮ ਕੀਤੇ ਜਾਂਦੇ ਹਨ l ਇਸੇ ਵਿਚਾਲੇ ਜੇਕਰ ਗੱਲ ਕੀਤੀ ਜਾਵੇ ਪੰਜਾਬ ਦੀ ਤਾਂ, ਪੰਜਾਬ ਦੇ ਵਿੱਚ ਵੀ ਕਿਸਾਨਾਂ ਦੇ ਵੱਲੋਂ ਬਹੁਤ ਸਾਰੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ ਜਾ ਰਿਹਾ ਸੀ , ਇਸੇ ਵਿਚਾਲੇ ਹੁਣ ਪੰਜਾਬ ਦੇ ਕਿਸਾਨਾਂ ਦੇ ਲਈ ਮਾਨ ਸਰਕਾਰ ਵੱਲੋਂ ਵੱਡਾ ਐਲਾਨ ਕਰ ਦਿੱਤਾ ਗਿਆ ਹੈ, ਜਿਸ ਕਾਰਨ ਕਿਸਾਨ ਕਾਫੀ ਖੁਸ਼ ਨਜ਼ਰ ਆ ਰਹੇ ਹਨ। ਦੱਸ ਦਈਏ ਕਿ ਝੋਨੇ ਦੀ ਪਰਾਲੀ ਦੇ ਕੁਸ਼ਲ ਪ੍ਰਬੰਧਨ ਲਈ ਸੂਬੇ ਦੇ ਕਿਸਾਨਾਂ ਨੂੰ ਨਵੀਨਤਮ ਤਕਨਾਲੋਜੀ ‘ਤੇ ਆਧਾਰਤ ਮਸ਼ੀਨਰੀ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਕਿਸਾਨਾਂ ਲਈ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਦੀ ਖਰੀਦ ‘ਤੇ ਸਬਸਿਡੀਆਂ ਦਾ ਲਾਭ ਲੈਣ ਲਈ ਪੋਰਟਲ ਨੂੰ 19 ਸਤੰਬਰ, 2024 ਤੱਕ ਮੁੜ ਖੋਲ੍ਹਣ ਦਾ ਐਲਾਨ ਕੀਤਾ l ਇਸ ਐਲਾਨ ਦੇ ਹੁੰਦੇ ਸਾਰ ਹੀ ਕਿਸਾਨਾਂ ਦੇ ਵਿੱਚ ਖੁਸ਼ੀ ਦੀ ਲਹਿਰ ਦੌੜ ਉੱਠੀ ਤੇ ਕਈ ਥਾਵਾਂ ਤੇ ਕਿਸਾਨਾ ਨੇ ਖੂਬ ਜਸ਼ਨ ਮਨਾਏ l ਉੱਥੇ ਹੀ ਇੱਕ ਪ੍ਰੈਸ ਬਿਆਨ ਵਿਚ ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਇਸ ਬਾਬਤ ਜਾਣਕਾਰੀ ਸਾਂਝੀ ਕਰਦਿਆਂ ਹੋਇਆਂ ਦੱਸਿਆ ਕਿ ਸੂਬੇ ਦੇ ਕਿਸਾਨ ਸੀ. ਆਰ. ਐੱਮ. ਮਸ਼ੀਨਰੀ ਦੀ ਖਰੀਦ ਲਈ ਆਪਣੀਆਂ ਅਰਜ਼ੀਆਂ ਹੁਣ 19 ਸਤੰਬਰ, 2024 ਸ਼ਾਮ 5 ਵਜੇ ਤੱਕ agrimachinerypb.com ਉਤੇ ਆਨਲਾਈਨ ਜਮ੍ਹਾਂ ਕਰਵਾ ਸਕਦੇ ਹਨ । ਉਨ੍ਹਾਂ ਨੇ ਸੂਬੇ ਦੇ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਮਸ਼ੀਨਰੀ ‘ਤੇ ਸਬਸਿਡੀ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ। ਉਹਨਾਂ ਨੇ ਕਿਹਾ ਕਿ ਸਾਉਣੀ ਸੀਜ਼ਨ 2024-25 ਦੌਰਾਨ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਦੀ ਖਰੀਦ ‘ਤੇ ਸਬਸਿਡੀ ਦਾ ਲਾਭ ਲੈਣ ਲਈ ਹੁਣ ਤੱਕ ਕਿਸਾਨਾਂ, ਸਹਿਕਾਰੀ ਸਭਾਵਾਂ ਤੇ ਪੰਚਾਇਤਾਂ ਤੋਂ 21,830 ਅਰਜ਼ੀਆਂ ਪ੍ਰਾਪਤ ਹੋਈਆਂ। ਜਿਸਦੇ ਚਲਦੇ ਹੁਣ ਮਾਨ ਸਰਕਾਰ ਦੇ ਵੱਲੋਂ ਕਿਸਾਨਾਂ ਵਾਸਤੇ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਤੇ ਇਸ ਐਲਾਨ ਦੇ ਹੁੰਦਿਆਂ ਸਾਰ ਹੀ ਕਿਸਾਨ ਕਾਫੀ ਖੁਸ਼ ਵੀ ਨਜ਼ਰ ਆਉਂਦੇ ਪਏ ਹਨ।