ਆਈ ਤਾਜ਼ਾ ਵੱਡੀ ਖਬਰ
ਪੰਜਾਬ ਸਰਕਾਰ ਵੱਲੋਂ ਸੱਤਾ ਵਿੱਚ ਆਉਂਦੇ ਹਨ ਜਿੱਥੇ ਬਹੁਤ ਸਾਰੇ ਕੰਮ ਕਰਨੇ ਸ਼ੁਰੂ ਕੀਤੇ ਗਏ ਸਨ ਅਤੇ ਪੰਜਾਬ ਵਿਚ ਬਦਲਾਅ ਲਿਆਉਣ ਦੀ ਕੋਸ਼ਿਸ਼ ਵੀ ਕੀਤੀ ਗਈ ਸੀ ਉਥੇ ਕੁਝ ਮਹੀਨਿਆਂ ਤੋਂ ਪੰਜਾਬ ਵਿੱਚ ਵਾਪਰਨ ਵਾਲੀਆਂ ਅਣਸੁਖਾਵੀਆਂ ਘਟਨਾਵਾਂ ਨੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਪੰਜਾਬ ਅੰਦਰ ਗੈਂਗਸਟਰਾਂ ਵੱਲੋਂ ਬਹੁਤ ਸਾਰੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ ਹੈ ਅਤੇ ਵੱਖ ਵੱਖ ਖੇਤਰਾਂ ਦੀਆਂ ਕਈ ਅਹਿਮ ਸਖਸ਼ੀਅਤਾਂ ਵੀ ਗੈਂਗਸਟਰ ਵੱਲੋਂ ਕੀਤੇ ਗਏ ਹਮਲਿਆਂ ਦੀਆਂ ਸ਼ਿਕਾਰ ਹੋਈਆਂ ਹਨ।
ਉੱਥੇ ਕਿ ਬੀਤੇ ਕਲ ਫਿਰੋਜ਼ਪੁਰ ਦੇ ਜੇਲ ਵਿਚ ਵੀ ਦੋ ਗੁਟਾਂ ਦੇ ਵਿਚਕਾਰ ਹੋਈ ਝੜਪ ਦੇ ਦੌਰਾਨ ਇੱਕ ਗੈਂਗਸਟਰ ਗੰਭੀਰ ਰੂਪ ਨਾਲ ਜ਼ਖਮੀ ਹੋਇਆ ਹੈ,ਹੁਣ ਪੰਜਾਬ ਵਿੱਚ ਮੌਜੂਦਾ ਹਾਲਾਤਾਂ ਨੂੰ ਦੇਖਦੇ ਭਗਵੰਤ ਮਾਨ ਸਰਕਾਰ ਵਲੋਂ ਇਹ ਵੱਡਾ ਹੁਕਮ ਜਾਰੀ ਕੀਤਾ , ਜੇਲਾਂ ਨੂੰ ਲੈ ਕੇ ਲਿਆ ਇਹ ਫੈਸਲਾ , ਜਿਸ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਅੰਦਰ ਜਿਥੇ ਜੇਲ੍ਹ ਵਿੱਚ ਕਈ ਤਰਾਂ ਦੀਆਂ ਘਟਨਾਵਾਂ ਵਾਪਰਨ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਅਤੇ ਬੀਤੇ ਦਿਨੀਂ ਫਿਰੋਜ਼ਪੁਰ ਦੀ ਜੇਲ੍ਹ ਵਿਚ ਦੋ ਗੁਟਾਂ ਵਿਚਕਾਰ ਹੋਈ ਝੜਪ ਤੋਂ ਬਾਅਦ ਹੁਣ ਪੰਜਾਬ ਸਰਕਾਰ ਵੱਲੋਂ ਇਕ ਅਹਿਮ ਫੈਸਲਾ ਲਿਆ ਗਿਆ ਹੈ।
ਜਿੱਥੇ ADGP ਜੇਲ੍ਹ ਦਾ ਵਾਧੂ ਚਾਰਜ ਪੰਜਾਬ ਸਰਕਾਰ ਵੱਲੋਂ ਹਰਪ੍ਰੀਤ ਸਿੰਘ ਸਿੱਧੂ ਨੂੰ ਸੌਂਪਿਆ ਗਿਆ ਹੈ। ਇਸ ਤੋਂ ਬਾਅਦ ਹੁਣ ਪੰਜਾਬ ਦੀਆਂ ਜੇਲ੍ਹਾਂ ਦੀ ਸਾਰੀ ਵਾਗਡੋਰ ਹਰਪ੍ਰੀਤ ਸਿੰਘ ਸਿੱਧੂ ਦੇ ਹੱਥ ਦਿੱਤੀ ਗਈ ਹੈ ਜਿਨ੍ਹਾਂ ਵੱਲੋਂ ਹੁਣ ਗੈਂਗਸਟਰ ਨੂੰ ਲੈ ਕੇ ਸਾਰਾ ਕੰਮ ਦੇਖਿਆ ਜਾਵੇਗਾ। ਇਸ ਤੋਂ ਪਹਿਲਾਂ ਹਰਪ੍ਰੀਤ ਸਿੰਘ ਸਿੱਧੂ ਕੋਲ ਨਸ਼ਾ ਵਿਰੋਧੀ ਐੱਸਟੀਐੱਫ ਦੀ ਕਮਾਨ ਵੀ ਹੈ ਜੋ ਅਜੇ ਵੀ ਹਰਪ੍ਰੀਤ ਸਿੰਘ ਸਿੱਧੂ ਕੋਲ ਹੀ ਰਹੇਗੀ।
ਪੰਜਾਬ ਦੀਆਂ ਜੇਲਾਂ ਵਿਚ ਵਧ ਰਹੀਆਂ ਗੈਂਗਸਟਰ ਘਟਨਾਵਾਂ ਨੂੰ ਦੇਖਦੇ ਹੋਏ ਹੀ ਪੰਜਾਬ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਉੱਥੇ ਹੀ ਤਤਕਾਲ ਪ੍ਰਭਾਵ ਦੇ ਨਾਲ ਇਸ ਹੁਕਮ ਨੂੰ ਲਾਗੂ ਕਰਨ ਬਾਰੇ ਪੰਜਾਬ ਸਰਕਾਰ ਵੱਲੋਂ ਪੱਤਰ ਵੀ ਜਾਰੀ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਹਰਪ੍ਰੀਤ ਸਿੱਧੂ ਨੂੰ ਏਡੀਜੀਪੀ ਜੇਲ੍ਹ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਜਿਸ ਸਦਕਾ ਪੰਜਾਬ ਵਿੱਚ ਅਮਨ ਅਤੇ ਸ਼ਾਂਤੀ ਨੂੰ ਸਥਾਪਤ ਕੀਤਾ ਜਾ ਸਕੇ।
Home ਤਾਜਾ ਖ਼ਬਰਾਂ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਦੇਖਦੇ ਭਗਵੰਤ ਮਾਨ ਸਰਕਾਰ ਵਲੋਂ ਜਾਰੀ ਕੀਤਾ ਵੱਡਾ ਹੁਕਮ, ਜੇਲਾਂ ਨੂੰ ਲੈਕੇ ਲਿਆ ਇਹ ਫੈਸਲਾ
ਤਾਜਾ ਖ਼ਬਰਾਂ
ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਦੇਖਦੇ ਭਗਵੰਤ ਮਾਨ ਸਰਕਾਰ ਵਲੋਂ ਜਾਰੀ ਕੀਤਾ ਵੱਡਾ ਹੁਕਮ, ਜੇਲਾਂ ਨੂੰ ਲੈਕੇ ਲਿਆ ਇਹ ਫੈਸਲਾ
Previous Postਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਕੇਂਦਰ ਨੇ ਦਿਤੀ Z ਸਕਿਓਰਿਟੀ, ਤਾਜਾ ਵੱਡੀ ਖਬਰ
Next Postਫਿਰੋਜਪੁਰ ਜੇਲ ਦੇ ਅੰਦਰ ਮੂਸੇਵਾਲ ਦੇ ਕਤਲ ਨੂੰ ਲੈ ਕੇ ਹੋਈ ਕੈਦੀਆਂ ਚ ਭਿਆਨਕ ਕੁੱਟਮਾਰ – ਤਾਜਾ ਵੱਡੀ ਖਬਰ