ਪੰਜਾਬ ਦੇ ਮੌਸਮ ਨੂੰ ਲੈ ਕੇ ਹੁਣੇ ਹੁਣੇ ਹੋਈ ਇਹ ਭਵਿਖਬਾਣੀ – ਇਸ ਸਮੇ ਪੈ ਸਕਦਾ ਮੀਂਹ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਇਹਨੀ ਦਿਨੀਂ ਮੌਸਮ ਬਹੁਤ ਜ਼ਿਆਦਾ ਗਰਮਾਇਆ ਹੋਇਆ ਹੈ ਜਿਸ ਕਾਰਨ ਲੋਕ ਕਾਫੀ ਤੜਫੇ ਹੋਏ ਹਨ। ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਇਸ ਭਿਆਨਕ ਗਰਮੀ ਕਾਰਨ ਲੋਕ ਤਾਂ ਕਿ ਪਸ਼ੂ ਪੰਛੀ ਵੀ ਤ੍ਰਾਹ-ਤ੍ਰਾਹ ਕਰ ਰਹੇ ਹਨ। ਪੰਜਾਬ ਵਿੱਚ ਮੌਨਸੂਨ ਦੇ ਅਗੇਤਾ ਆਉਣ ਕਾਰਨ ਵੀ ਪੰਜਾਬ ਦੇ ਲੋਕਾਂ ਨੂੰ ਲੂਹ ਤੋਂ ਕੋਈ ਰਾਹਤ ਨਹੀਂ ਮਿਲ ਰਹੀ ਹੈ, ਜਿਸ ਦੇ ਚਲਦਿਆਂ ਬਹੁਤ ਸਾਰੇ ਲੋਕ ਹੀਟ ਸਟਰੋਕ ਦਾ ਸ਼ਿਕਾਰ ਹੋ ਰਹੇ ਹਨ। ਇਨਸਾਨਾਂ ਵੱਲੋਂ ਵੱਡੇ ਪੱਧਰ ਤੇ ਫੈਲਾਏ ਗਏ ਪ੍ਰਦੂਸ਼ਣ ਕਾਰਨ ਗਲੋਬਲ ਵਾਰਮਿੰਗ ਦੇ ਚਲਦਿਆਂ ਗਰਮੀ ਵਿੱਚ ਹਰ ਸਾਲ ਪਹਿਲਾਂ ਨਾਲੋਂ ਜ਼ਿਆਦਾ ਵਾਧਾ ਦੇਖਣ ਨੂੰ ਮਿਲਦਾ ਹੈ ਜਿਸ ਕਾਰਨ ਅੱਜ ਸਾਨੂੰ ਕੁਦਰਤ ਦੇ ਇਸ ਕਹਿਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਮੌਸਮ ਵਿਭਾਗ ਵੱਲੋਂ ਸਮੇਂ ਸਮੇਂ ਤੇ ਮਾਨਸੂਨ ਨਾਲ ਮੌਸਮ ਦੇ ਸੁਹਾਵਣਾ ਹੋਣ ਦੀਆਂ ਖ਼ਬਰਾਂ ਦਿੱਤੀਆਂ ਜਾਂਦੀਆਂ ਰਹਿੰਦੀਆਂ ਹਨ ਪ੍ਰੰਤੂ ਇਸ ਦੇ ਬਾਵਜੂਦ ਵੀ ਪੰਜਾਬ ਵਿਚ ਕਿਤੇ ਵੀ ਬਾਰਿਸ਼ ਦੇਖਣ ਨੂੰ ਨਹੀਂ ਮਿਲ ਰਹੀ। ਇਹਨਾਂ ਅੱਗ ਵਰ੍ਹਾਊ ਦਿਨਾਂ ਵਿੱਚ ਤਾਪਮਾਨ ਦਾ ਪਾਰਾ ਰੋਜ਼ਾਨਾ 40 ਡਿਗਰੀ ਸੈਲਸੀਅਸ ਤੋਂ ਵੀ ਪਾਰ ਲੰਘ ਜਾਂਦਾ ਹੈ ਤੇ ਉਪਰੋਂ ਪੁਰੇ ਦੀਆਂ ਵਗਦੀਆਂ ਇਹਨਾਂ ਗਰਮ ਹਵਾਵਾਂ ਕਾਰਨ ਲੋਕਾਂ ਦਾ ਜਿਊਣਾ ਹੋਰ ਵੀ ਜ਼ਿਆਦਾ ਬੇਹਾਲ ਹੋਇਆ ਹੈ।

ਪਿਛਲੇ ਦਿਨੀਂ ਮੌਸਮ ਵਿਭਾਗ ਵੱਲੋਂ 1 ਤੋਂ 3 ਜੁਲਾਈ ਦੇ ਵਿਚਕਾਰ ਪੰਜਾਬ ਵਿਚ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਸੀ ਪਰ ਆਸਮਾਨ ਵਿਚ ਬੱਦਲਾਂ ਦੇ ਕੋਈ ਆਸਾਰ ਨਜ਼ਰ ਨਹੀਂ ਆ ਰਹੇ ਸਗੋਂ ਲੰਘਦੇ ਦਿਨ ਵੱਧਦੀ ਧੁੱਪ ਨੇ ਲੋਕਾਂ ਵਿਚ ਤੜਫੱਲੀ ਮਚਾ ਰੱਖੀ ਹੈ। ਲੁਧਿਆਣਾ ਦੀ ਖੇਤੀਬਾੜੀ ਯੂਨੀਵਰਸਿਟੀ ਤੋਂ ਅਗਲੇ ਦਿਨਾਂ ਦੇ ਮੌਸਮ ਵਿੱਚ ਹੋਣ ਵਾਲੇ ਬਦਲਾਅ ਨੂੰ ਲੈ ਕੇ ਇਕ ਵੱਡੀ ਤਾਜਾ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਲੁਧਿਆਣਾ ਦੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੀ ਡਾਕਟਰ ਕੁਲਵਿੰਦਰ ਕੌਰ ਗਿੱਲ ਨੇ ਦਸਿਆ ਹੈ ਕਿ ਪੰਜਾਬ ਵਿੱਚ ਅਗਲੇ ਕੁਝ ਦਿਨਾਂ ਵਿੱਚ ਮੌਸਮ ਠੰਡਾ ਹੋਣ ਦੀ ਸੰਭਾਵਨਾ ਹੈ ਜਿਸ ਕਾਰਨ ਲੋਕਾਂ ਨੂੰ ਰਾਹਤ ਮਿਲੇਗੀ। ਅੱਗੇ ਉਨਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 5 ਜੁਲਾਈ ਤੋਂ ਬਾਅਦ ਪੰਜਾਬ ਵਿੱਚ ਬਾਰਿਸ਼ ਕਾਰਨ ਮੌਸਮ ਵਿਚ ਬਦਲਾਅ ਵੇਖਣ ਨੂੰ ਮਿਲੇਗਾ।