ਪੰਜਾਬ ਦੇ ਮੌਸਮ ਬਾਰੇ ਆਇਆ ਇਹ ਤਾਜਾ ਵੱਡਾ ਅਲਰਟ – ਇਹੋ ਜਿਹਾ ਰਹੇਗਾ ਆਉਣ ਵਾਲੇ ਹਫਤੇ ਮੌਸਮ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਜਿਥੇ ਪਿਛਲੇ ਕੁਝ ਦਿਨਾਂ ਤੋਂ ਠੰਡ ਦਾ ਅਹਿਸਾਸ ਹੋ ਰਿਹਾ ਹੈ। ਉਥੇ ਹੀ ਨਵੰਬਰ ਦਾ ਪੂਰਾ ਮਹੀਨਾ ਬੀਤ ਜਾਣ ਉਪਰ ਆ ਚੁੱਕਾ ਹੈ। ਪਰ ਪਹਿਲੇ ਸਾਲ ਦੀ ਤਰ੍ਹਾਂ ਵਧੇਰੇ ਠੰਢ ਨਹੀਂ ਹੋਈ ਹੈ। ਜਿੱਥੇ ਪਹਾੜਾਂ ਵਿਚ ਹੋਣ ਵਾਲੀ ਕੁਝ ਬਰਫਬਾਰੀ ਦੇ ਕਾਰਨ ਪੰਜਾਬ ਵਿੱਚ ਵੀ ਠੰਡ ਦਾ ਅਹਿਸਾਸ ਹੋ ਰਿਹਾ ਹੈ। ਪੰਜਾਬ ਅਤੇ ਹਰਿਆਣਾ ਦੇ ਵਿੱਚ ਜਿਥੇ ਲੋਕਾਂ ਨੂੰ ਸਵੇਰੇ-ਸ਼ਾਮ ਠੰਡ ਮਹਿਸੂਸ ਹੋ ਰਹੀ ਹੈ ਉਥੇ ਹੀ ਦੁਪਹਿਰ ਦੇ ਸਮੇਂ ਤੇਜ਼ ਧੁੱਪ ਦੇ ਕਾਰਨ ਲੋਕਾਂ ਨੂੰ ਗਰਮੀ ਵੀ ਮਹਿਸੂਸ ਹੋ ਰਹੀ ਹੈ। ਪਰ ਆਉਣ ਵਾਲੇ ਦਿਨਾਂ ਦੇ ਮੌਸਮ ਬਾਰੇ ਜਾਣਕਾਰੀ ਮੌਸਮ ਵਿਭਾਗ ਵੱਲੋਂ ਸਮੇਂ ਸਮੇਂ ਤੇ ਜਾਰੀ ਕਰਵਾ ਦਿੱਤੀ ਜਾਦੀ ਹੈ। ਜਿਸ ਨਾਲ ਲੋਕ ਪਹਿਲਾਂ ਹੀ ਆਪਣਾ ਇੰਤਜ਼ਾਮ ਕਰ ਲੈਂਦੇ ਹਨ।

ਹੁਣ ਪੰਜਾਬ ਦੇ ਮੌਸਮ ਬਾਰੇ ਤਾਜ਼ਾ ਵੱਡਾ ਅ-ਲ-ਰ-ਟ ਜਾਰੀ ਹੋਇਆ ਹੈ ਜਿੱਥੇ ਆਉਣ ਵਾਲੇ ਹਫ਼ਤੇ ਦੌਰਾਨ ਮੌਸਮ ਅਜੇਹਾ ਰਹੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਮੌਸਮ ਬਾਰੇ ਜਾਣਕਾਰੀ ਜਾਰੀ ਕੀਤੀ ਗਈ ਹੈ ਜਿਸ ਅਨੁਸਾਰ ਠੰਡੀਆਂ ਹਵਾਵਾਂ ਦੇ ਕਾਰਨ ਪੰਜਾਬ ਅਤੇ ਹਰਿਆਣਾ ਵਿੱਚ ਠੰਡ ਵਿੱਚ ਵਾਧਾ ਹੋਵੇਗਾ। ਜਿੱਥੇ ਬਰਸਾਤ ਨਾ ਹੋਣ ਕਾਰਨ ਲੋਕਾਂ ਨੂੰ ਸੁੱਕੀ ਠੰਢ ਦਾ ਸਾਹਮਣਾ ਵੀ ਕਰਨਾ ਹੋਵੇਗਾ। ਉਥੇ ਹੀ ਕਈ ਸ਼ਹਿਰਾਂ ਅੰਦਰ ਧੁੰਦ ਪੈਣੀ ਸ਼ੁਰੂ ਹੋ ਚੁੱਕੀ ਹੈ।

ਜਿਸ ਨਾਲ ਲੋਕਾਂ ਵੱਲੋਂ ਠੰਢਕ ਮਹਿਸੂਸ ਕੀਤੀ ਜਾ ਰਹੀ ਹੈ। ਅਗਰ ਆਉਣ ਵਾਲੇ ਦਿਨਾਂ ਵਿੱਚ ਪਹਾੜੀ ਖੇਤਰਾਂ ਵਿਚ ਬਰਫਬਾਰੀ ਜਾਂ ਬਰਸਾਤ ਹੁੰਦੀ ਹੈ ਤਾਂ ਉਸ ਦਾ ਅਸਰ ਪੰਜਾਬ ਵਿੱਚ ਵੀ ਵੇਖਿਆ ਜਾਵੇਗਾ। ਉਥੇ ਹੀ ਹੋਣ ਵਾਲੀ ਬਰਸਾਤ ਫਸਲਾਂ ਲਈ ਅਤੇ ਸਬਜ਼ੀਆਂ ਲਈ ਵੀ ਲਾਹੇਵੰਦ ਸਾਬਤ ਹੋਵੇਗੀ। ਪੰਜਾਬ ਵਿੱਚ ਨਵਾਂ ਸ਼ਹਿਰ ਅਧੀਨ ਆਉਂਦੇ ਪਿੰਡ ਬੱਲੋਵਾਲ ਵਿੱਚ ਪੰਜਾਬ ਦਾ ਸਭ ਤੋ ਘੱਟ ਤਾਪਮਾਨ 8.2 ਡਿਗਰੀ ਦਰਜ ਕੀਤਾ ਗਿਆ ਹੈ। ਉਥੇ ਹੀ ਵੱਧ ਤੋਂ ਵੱਧ ਤਾਪਮਾਨ 28 ਡਿਗਰੀ ਪੰਜਾਬ ਵਿੱਚ ਦਰਜ ਕੀਤਾ ਗਿਆ ਹੈ।

ਅਤੇ ਪੰਜਾਬ ਵਿੱਚ ਘੱਟ ਤੋਂ ਘੱਟ ਤਾਪਮਾਨ 10 ਡਿਗਰੀ ਰਿਹਾ ਹੈ। ਇਸ ਤਰ੍ਹਾਂ ਹੀ ਹਰਿਆਣੇ ਦੇ ਵਿੱਚ ਵੀ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਰਿਹਾ ਹੈ ਅਤੇ ਘਟ ਤੋਂ ਘਟ 9° ਰਿਹਾ ਹੈ। ਇਸ ਤਰਾਂ ਹੀ ਸਭ ਤੋਂ ਘੱਟ ਤਾਪਮਾਨ 5.9 ਡਿਗਰੀ ਹਰਿਆਣਾ ਦੇ ਇਲਾਕੇ ਵਿਚ ਕੌਲ ਅੰਫੂ ਵਿਖੇ ਰਿਹਾ ਹੈ।