ਪੰਜਾਬ ਦੇ ਮੌਸਮ ਬਾਰੇ ਆਈ ਇਹ ਤਾਜਾ ਵੱਡੀ ਖਬਰ – ਖਿੱਚੋ ਹੁਣ ਤਿਆਰੀਆਂ

ਆਈ ਤਾਜਾ ਵੱਡੀ ਖਬਰ 

ਇਸ ਸਮੇਂ ਪੰਜਾਬ ਦੇ ਵਾਤਾਵਰਣ ਵਿੱਚ ਜਿੱਥੇ ਕਾਫੀ ਤਬਦੀਲੀ ਵੇਖੀ ਜਾ ਰਹੀ ਹੈ ਅਤੇ ਲੋਕਾਂ ਨੂੰ ਜਿੱਥੇ ਸਵੇਰੇ-ਸ਼ਾਮ ਗਰਮੀ ਮਹਿਸੂਸ ਹੁੰਦੀ ਹੈ ਉਥੇ ਹੀ ਦਿਨ ਸਮੇਂ ਵਧੇਰੇ ਗਰਮੀ ਹੋਣ ਕਾਰਨ ਲੋਕਾਂ ਵੱਲੋਂ ਪੱਖਿਆਂ ਦਾ ਇਸਤੇਮਾਲ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਮੌਸਮ ਦੀ ਤਬਦੀਲੀ ਕਾਰਨ ਜਿਥੇ ਲੋਕਾਂ ਨੂੰ ਸਿਹਤ ਸਬੰਧੀ ਵੀ ਕਈ ਸਮੱਸਿਆਵਾਂ ਦਰਪੇਸ਼ ਆ ਰਹੀਆਂ ਹਨ ਉਥੇ ਹੀ ਮੌਸਮ ਦੀ ਤਬਦੀਲੀ ਕਾਰਨ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਪੇਸ਼ ਆਈਆਂ ਹਨ। ਜਿੱਥੇ ਇਸ ਸਮੇਂ ਮੌਸਮ ਦੀ ਤਬਦੀਲੀ ਕਾਰਨ ਫ਼ਸਲਾਂ ਨੂੰ ਵਧੇਰੇ ਨੁਕਸਾਨ ਹੋ ਸਕਦਾ ਹੈ। ਉੱਥੇ ਹੀ ਮੌਸਮ ਵਿਭਾਗ ਵੱਲੋਂ ਸਮੇਂ-ਸਮੇਂ ਤੇ ਆਉਣ ਵਾਲੇ ਦਿਨਾਂ ਦੇ ਮੌਸਮ ਬਾਰੇ ਜਾਣਕਾਰੀ ਮੁਹਇਆ ਕਰਵਾ ਦਿੱਤੀ ਜਾਂਦੀ ਹੈ।

ਤਾਂ ਜੋ ਲੋਕ ਮੌਸਮ ਨੂੰ ਦੇਖ ਕੇ ਆਪਣੇ ਪ੍ਰੋਗਰਾਮ ਉਲੀਕ ਸਕਣ। ਹੁਣ ਪੰਜਾਬ ਦੇ ਮੌਸਮ ਬਾਰੇ ਤਾਜ਼ਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤੀ ਮੌਸਮ ਵਿਗਿਆਨ ਵੱਲੋਂ ਆਉਣ ਵਾਲੇ ਦਿਨਾਂ ਦੇ ਮੌਸਮ ਬਾਰੇ ਜਾਣਕਾਰੀ ਦਿੱਤੀ ਗਈ ਹੈ। ਜਿੱਥੇ ਦੱਸਿਆ ਗਿਆ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਪਾਰਾ 35 ਡਿਗਰੀ ਤੱਕ ਪਹੁੰਚ ਸਕਦਾ ਹੈ ਜਿਸ ਕਾਰਨ ਲੋਕਾਂ ਨੂੰ ਗਰਮੀਂ ਵਧੇਰੇ ਮਹਿਸੂਸ ਹੋਵੇਗੀ। ਕਿਉਂਕਿ ਨਿਕਲਣ ਵਾਲੀ ਤੇਜ਼ ਧੁੱਪ ਦੇ ਕਾਰਨ ਪਹਿਲਾਂ ਹੀ ਸਰਦੀ ਦੇ ਜਾਣ ਦਾ ਪਤਾ ਲੱਗ ਚੁੱਕਾ ਹੈ।

ਆਉਣ ਵਾਲੇ ਹਫਤੇ ਦੌਰਾਨ ਜਿੱਥੇ ਮੌਸਮ ਵਿਭਾਗ ਵੱਲੋਂ ਦੱਸਿਆ ਗਿਆ ਹੈ ਕਿ ਮੌਸਮ ਬਿਲਕੁਲ ਸਾਫ਼ ਰਹੇਗਾ ਅਤੇ ਗਰਮੀ ਵੱਧ ਜਾਵੇਗੀ। ਉਥੇ ਹੀ ਜਲੰਧਰ ਵਿੱਚ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਅਤੇ ਘਟ ਤੋਂ ਘਟ 13 ਡਿਗਰੀ, ਪਟਿਆਲਾ ਵਿੱਚ ਵੱਧ ਤੋਂ ਵੱਧ 31 ਡਿਗਰੀ ਅਤੇ ਘੱਟ ਤੋਂ ਘੱਟ 17 ਡਿਗਰੀ, ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟ ਤੋਂ ਘੱਟ 16 ਡਿਗਰੀ, ਅੰਮ੍ਰਿਤਸਰ ਵਿੱਚ ਵੱਧ ਤੋਂ ਵੱਧ ਅਤੇ ਘੱਟ ਤੋਂ ਘੱਟ 14 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਦੱਸਿਆ ਗਿਆ ਹੈ।

ਮੌਸਮ ਵਿੱਚ ਜਿੱਥੇ ਹੁਣ ਤਬਦੀਲੀ ਆਈ ਹੈ ਉਥੇ ਹੀ ਮੌਸਮ ਸਾਫ ਰਹਿਣ ਅਤੇ ਹੋਲੀ ਤੋਂ ਬਾਅਦ ਗਰਮੀ ਵੱਧ ਜਾਵੇਗੀ। ਉੱਥੇ ਹੀ ਮੌਸਮ ਵਿਭਾਗ ਵੱਲੋਂ ਦੱਸਿਆ ਗਿਆ ਹੈ ਕਿ ਪੰਜਾਬ ਵਿੱਚ ਸ਼ਹਿਰਾਂ ਚ ਹਵਾ ਦੀ ਗੁਣਵੱਤਾ ਵੀ ਤਸੱਲੀਬਖਸ਼ ਰਹੇਗੀ। ਪੰਜਾਬ ਵਿੱਚ ਹੋਲੀ ਤੋਂ ਬਾਅਦ ਤਾਪਮਾਨ ਵੱਧ ਤੋਂ ਵੱਧ 35 ਡਿਗਰੀ ਅਤੇ ਘਟ ਤੋਂ ਘਟ 21 ਡਿਗਰੀ ਦੇ ਆਲੇ-ਦੁਆਲੇ ਪਹੁੰਚ ਜਾਵੇਗਾ।