ਪੰਜਾਬ ਦੇ ਮੌਸਮ ਬਾਰੇ ਇਹ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ਚ ਏਦਾਂ ਰਹੇਗਾ ਮੌਸਮ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਮਾਰਚ ਤੋਂ ਹੀ ਵਧੇਰੇ ਗਰਮੀ ਦਾ ਪ੍ਰਭਾਵ ਦੇਖਿਆ ਜਾ ਰਿਹਾ ਹੈ। ਉਥੇ ਹੀ ਮਈ ਜੂਨ ਵਿਚ ਪੈਣ ਵਾਲੀ ਗਰਮੀ ਪਹਿਲਾਂ ਹੀ ਮਾਰਚ ਅਪ੍ਰੈਲ ਵਿੱਚ ਹੀ ਦਿਖਾਈ ਦੇ ਰਹੀ ਹੈ। ਕਿਉਂਕਿ ਗਰਮੀ ਦੇ ਇੱਕ ਦਮ ਵਧ ਜਾਣ ਕਾਰਨ ਹੀ ਲੋਕਾਂ ਨੂੰ ਕਈ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿੱਥੇ ਇਕ ਮੌਸਮ ਦੀ ਤਬਦੀਲੀ ਕਾਰਨ ਅਤੇ ਵਧੇਰੇ ਤੇਜ਼ ਗਰਮੀ ਅਤੇ ਧੁੱਪ ਦੇ ਚਲਦੇ ਹੋਏ ਫ਼ਸਲਾਂ ਨੂੰ ਇਸ ਦਾ ਨੁਕਸਾਨ ਵੀ ਹੋਇਆ ਹੈ। ਉਥੇ ਹੀ ਖੇਤੀਬਾੜੀ ਵਿਭਾਗ ਦਾ ਕਹਿਣਾ ਹੈ ਕਿ ਇਸ ਤੇਜ਼ ਧੁੱਪ ਦੇ ਕਾਰਨ ਫ਼ਸਲਾਂ ਦੇ ਝਾੜ ਉੱਪਰ ਇਸ ਦਾ ਅਸਰ ਹੋਵੇਗਾ। ਪੰਜਾਬ ਦੇ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਦੀ ਜਾਣਕਾਰੀ ਪਹਿਲਾਂ ਹੀ ਜਾਰੀ ਕਰ ਦਿੱਤੀ ਜਾਂਦੀ ਹੈ ਤਾਂ ਜੋ ਲੋਕ ਉਸ ਦੇ ਅਨੁਸਾਰ ਹੀ ਆਪਣੇ ਕੰਮ ਕਰ ਸਕਣ।

ਹੁਣ ਪੰਜਾਬ ਦੇ ਮੌਸਮ ਬਾਰੇ ਇਹ ਵੱਡੀ ਅਪਡੇਟ ਸਾਹਮਣੇ ਆਈ ਹੈ ਜਿੱਥੇ ਆਉਣ ਵਾਲੇ ਦਿਨਾਂ ਦੇ ਮੌਸਮ ਬਾਰੇ ਜਾਣਕਾਰੀ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤੀ ਮੈਟਰੋਲੋਜੀਕਲ ਸੈਂਟਰ ਚੰਡੀਗੜ੍ਹ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਆਉਣ ਵਾਲੇ ਦਿਨਾਂ ਦੇ ਵਿੱਚ ਗਰਮੀ ਦਾ ਕਹਿਰ ਪਹਿਲਾਂ ਦੇ ਮੁਕਾਬਲੇ ਵੀ ਵਧ ਜਾਵੇਗਾ।

ਮੌਸਮ ਵਿਭਾਗ ਵਲੋਂ ਦਸਿਆ ਗਿਆ ਹੈ ਕਿ ਪੰਜਾਬ ਦੇ ਕਈ ਜ਼ਿਲਿਆਂ ਵਿਚ ਹੀਟ ਵੇਵ ਦਾ ਸਾਹਮਣਾ ਲੋਕਾਂ ਨੂੰ ਆਉਣ ਵਾਲੇ ਦਿਨਾਂ ਵਿੱਚ ਕਰਨਾ ਪਵੇਗਾ। ਉਥੇ ਹੀ ਦਿਨ ਅਤੇ ਰਾਤ ਦੇ ਸਮੇਂ ਪਾਰੇ ਵਿੱਚ ਵੀ ਤਾਪਮਾਨ ਵਧੇਰੇ ਦਰਜ ਕੀਤਾ ਜਾਵੇਗਾ। ਪੰਜਾਬ ਦੇ ਵਿੱਚ ਬਠਿੰਡਾ, ਬਰਨਾਲਾ ਤੋਂ ਇਲਾਵਾ ਛੇ ਹੋਰ ਸ਼ਹਿਰਾਂ ਵਿੱਚ ਵੀ ਗਰਮੀ ਦਾ ਕਹਿਰ ਵੱਧ ਜਾਵੇਗਾ ਜਿਨ੍ਹਾਂ ਵਿੱਚ ਫਿਰੋਜ਼ਪੁਰ,ਮਾਨਸਾ, ਫਾਜ਼ਿਲਕਾ ਪਟਿਆਲਾ, ਮੋਗਾ ,ਮੁਕਤਸਰ ਸ਼ਾਮਲ ਹਨ। ਜਿੱਥੇ ਇਨ੍ਹਾਂ ਸ਼ਹਿਰਾਂ ਵਿਚ ਹੁਣ ਹੀਟ ਵੇਵ ਚੱਲੇਗੀ ਇਸ ਤੋਂ ਪਹਿਲਾਂ ਬਰਨਾਲਾ ਅਤੇ ਬਠਿੰਡਾ ਵਿੱਚ ਹੀ ਹੀਟ ਵੇਵ ਜਾਰੀ ਸੀ।

ਵਧ ਰਹੀ ਗਰਮੀ ਦੇ ਕਾਰਨ ਜਿੱਥੇ ਲੋਕਾਂ ਦਾ ਦੁਪਹਿਰ ਦੇ ਸਮੇਂ ਘਰ ਤੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ। ਉਥੇ ਗਰਮੀ ਦੇ ਵਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਡਾਕਟਰਾਂ ਵੱਲੋਂ ਵੀ ਲੋਕਾਂ ਨੂੰ ਦੁਪਹਿਰ 12 ਵਜੇ ਤੋਂ ਸ਼ਾਮ 5 ਵਜੇ ਤੱਕ ਧੁੱਪ ਵਿੱਚ ਜਾਣ ਤੋਂ ਬਚਾਅ ਕਰਨ ਵਾਸਤੇ ਆਖਿਆ ਗਿਆ ਹੈ। ਉਥੇ ਹੀ ਲੋਕਾਂ ਨੂੰ ਵੱਧ ਤੋਂ ਵੱਧ ਪਾਣੀ ਪੀਣ ਅਤੇ ਗਰਮੀ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ।