ਆਈ ਤਾਜ਼ਾ ਵੱਡੀ ਖਬਰ
ਇਸ ਸਮੇਂ ਜਿਥੇ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਕਾਂਗਰਸ ਸਰਕਾਰ ਵੱਲੋਂ ਚੋਣ ਰੈਲੀਆਂ ਕੀਤੀਆਂ ਜਾ ਰਹੀਆਂ ਹਨ ਉਥੇ ਵੱਖ-ਵੱਖ ਚੋਣ ਰੈਲੀਆਂ ਵਿੱਚ ਬੇਰੁਜ਼ਗਾਰ ਨੌਜਵਾਨਾਂ ਵੱਲੋਂ ਸੂਬਾ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਜਿੱਥੇ ਵੱਖ-ਵੱਖ ਚੋਣ ਹਲਕਿਆਂ ਵਿੱਚ ਰੈਲੀਆਂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਉਨ੍ਹਾਂ ਵੱਲੋਂ ਆਪਣੇ ਉਮੀਦਵਾਰਾਂ ਦੇ ਨਾਂ ਦਾ ਐਲਾਨ ਵੀ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਜਿੱਥੇ ਸੌ ਦਿਨਾਂ ਵਿਚ ਚੋਣ ਹਲਕਿਆਂ ਵਿੱਚ ਦੌਰੇ ਕੀਤੇ ਜਾਣ ਅਤੇ ਆਪਣੇ ਉਮੀਦਵਾਰਾਂ ਦੇ ਨਾਮ ਐਲਾਨੇ ਜਾਣ ਦਾ ਐਲਾਨ ਕੀਤਾ ਗਿਆ ਸੀ ਉਥੇ ਹੀ ਉਨ੍ਹਾਂ ਵੱਲੋਂ ਇਸ ਮੁਹਿੰਮ ਨੂੰ ਪੂਰੇ ਕੀਤਾ ਜਾ ਰਿਹਾ ਹੈ।
ਹੁਣ ਪੰਜਾਬ ਦੇ ਲੋਕਾਂ ਨੂੰ ਬਿਜਲੀ ਦੀਆਂ 400 ਯੂਨਿਟ ਫਰੀ ਦੇਣ ਨੂੰ ਲੈ ਕੇ ਇਕ ਤਾਜ਼ਾ ਵੱਡੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਵੱਖ-ਵੱਖ ਐਲਾਨ ਕੀਤੇ ਜਾ ਰਹੇ ਹਨ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਵੀ ਚੋਣ ਰੈਲੀਆਂ ਨੂੰ ਸੰਬੋਧਨ ਕਰਦੇ ਹੋਏ ਕਈ ਐਲਾਨ ਕੀਤੇ ਜਾ ਰਹੇ ਹਨ ਕਿ ਉਨ੍ਹਾਂ ਦੀ ਸਰਕਾਰ ਆਉਣ ਤੇ ਲੋਕਾਂ ਨੂੰ ਹੋਰ ਸਹੂਲਤਾਂ ਵੀ ਜਾਰੀ ਕੀਤੀਆਂ ਜਾਣਗੀਆਂ। ਅੱਜ ਸੁਖਬੀਰ ਸਿੰਘ ਬਾਦਲ ਵੱਲੋਂ ਆਪਣੀ ਪਾਰਟੀ ਦੀ ਸਥਾਪਨਾ ਦੇ ਸੌ ਵਰ੍ਹੇ ਪੂਰੇ ਹੋਣ ਦੌਰਾਨ ਮੋਗੇ ਦੇ ਪਿੰਡ ਕਿੱਲੀ ਚਾਹਲਾਂ ਵਿਖੇ ਇਕ ਵਿਸ਼ਾਲ ਰੈਲੀ ਨੂੰ ਸੰਬੋਧਨ ਕੀਤਾ ਗਿਆ।
ਜਿੱਥੇ ਉਨ੍ਹਾਂ ਵੱਲੋਂ ਐਲਾਨ ਕੀਤਾ ਗਿਆ ਕਿ ਉਨ੍ਹਾਂ ਦੀ ਸਰਕਾਰ ਆਉਣ ਤੇ ਸਾਰੇ ਪਰਿਵਾਰਾਂ ਨੂੰ 400 ਬਿਜਲੀ ਦੀਆਂ ਯੂਨਿਟਾ ਮੁਫ਼ਤ ਦਿੱਤੀਆਂ ਜਾਣਗੀਆਂ। ਇਸ ਯੋਜਨਾ ਦਾ ਫਾਇਦਾ 80 ਫੀਸਦੀ ਲੋਕਾਂ ਨੂੰ ਪ੍ਰਾਪਤ ਹੋਵੇਗਾ। ਉੱਥੇ ਹੀ ਉਹਨਾਂ ਐਲਾਨ ਕੀਤਾ ਕਿ ਇਸ ਤੋਂ ਇਲਾਵਾ ਪੰਜਾਬ ਵਿੱਚ ਉਨ੍ਹਾਂ ਨੌਜਵਾਨਾਂ ਨੂੰ 5 ਲੱਖ ਤੱਕ ਦਾ ਲੋਨ ਦਿੱਤਾ ਜਾਵੇਗਾ, ਜਿਸ ਉਪਰ ਕੋਈ ਵੀ ਵਿਆਜ ਨਹੀਂ ਲਿਆ ਜਾਵੇਗਾ। ਜੋ ਆਪਣੇ ਕਾਰੋਬਾਰ ਸ਼ੁਰੂ ਕਰਨਾ ਚਾਹੁੰਦੇ ਹਨ। ਇਸ ਤੋਂ ਇਲਾਵਾ ਬੀਮਾ ਕਾਰਡ ਵੀ ਪੰਜਾਬ ਦੇ ਲੋਕਾਂ ਦੇ ਬਣਾਏ ਜਾਣਗੇ ਜਿਸ ਵਿੱਚ 10 ਲੱਖ ਤੱਕ ਦਾ ਸਿਹਤ ਬੀਮਾ ਕੀਤਾ ਜਾਵੇਗਾ।
ਇਸ ਕਾਰਡ ਦੀ ਵਰਤੋਂ ਹੋਣ ਤੇ ਇਸਦਾ ਭੁਗਤਾਨ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਸੰਬੋਧਨ ਕਰਦੇ ਹੋਏ ਆਖਿਆ ਹੈ ਕਿ ਨੌਜਵਾਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਪਾਰਟੀ ਦਾ ਸਾਥ ਦੇਣਾ ਚਾਹੀਦਾ ਹੈ,ਪਾਰਟੀ ਨੂੰ ਕਮਜ਼ੋਰ ਨਹੀਂ ਹੋਣ ਦੇਣਾ ਚਾਹੀਦਾ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਉਹਨਾਂ ਦੀ ਆਪਣੀ ਮਾਂ ਪਾਰਟੀ ਹੈ। ਉਥੇ ਹੀ ਉਨ੍ਹਾਂ ਜ਼ਿਕਰ ਕੀਤਾ ਕਿ ਉਨ੍ਹਾਂ ਵੱਲੋਂ ਲੋਕਾਂ ਦੀਆਂ ਲੋੜਾਂ ਨੂੰ ਦੇਖਦੇ ਹੋਏ 13 ਨੁਕਾਤੀ ਪ੍ਰੋਗਰਾਮ ਲਿਆਂਦੇ ਗਏ ਹਨ।
Previous PostCM ਚੰਨੀ ਨੇ ਹੁਣ ਕਰਤਾ ਇਹਨਾਂ ਲੋਕਾਂ ਲਈ ਵੱਡਾ ਐਲਾਨ – ਜਨਤਾ ਚ ਖੁਸ਼ੀ
Next Postਰਾਮ ਰਹੀਮ ਦੇ ਚੇਲਿਆਂ ਨੇਰਾਮ ਰਹੀਮ ਦਾ ਅਸ਼ੀਰਵਾਦ ਲੈਣ ਲਈ ਕਰਤਾ ਅਜਿਹਾ ਕੰਮ ਕੇ ਸਾਰੇ ਰਹਿ ਗਏ ਹੈਰਾਨ