ਆਈ ਤਾਜਾ ਵੱਡੀ ਖਬਰ
ਕਰੋਨਾ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਜਿਥੇ ਪਿਛਲੇ ਸਾਲ ਮਾਰਚ ਤੋਂ ਹੀ ਵਿੱਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ, ਤਾਂ ਜੋ ਬੱਚਿਆਂ ਦੀ ਸੁਰੱਖਿਆ ਨੂੰ ਕਾਇਮ ਰੱਖਿਆ ਜਾ ਸਕੇ ,ਅਤੇ ਉਨ੍ਹਾਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ। ਉੱਥੇ ਹੀ ਸਰਕਾਰ ਵੱਲੋਂ ਬੱਚਿਆਂ ਦੀ ਪੜ੍ਹਾਈ ਨੂੰ ਆਨਲਾਈਨ ਚਾਲੂ ਰੱਖਣ ਦੇ ਆਦੇਸ਼ ਅਨੁਸਾਰ ਸਕੂਲਾਂ ਦੇ ਅਧਿਆਪਕਾਂ ਨੂੰ ਦਿੱਤੇ ਗਏ ਸਨ। ਉੱਥੇ ਹੀ ਬਹੁਤ ਸਾਰੀਆਂ ਪ੍ਰੀਖਿਆਵਾਂ ਨੂੰ ਵੀ ਰੱਦ ਕਰ ਦਿੱਤਾ ਗਿਆ ਅਤੇ ਬੱਚਿਆਂ ਨੂੰ ਪਹਿਲਾਂ ਹੋਈਆਂ ਪ੍ਰੀਖਿਆਵਾਂ ਦੇ ਮੁਲਾਂਕਣ ਦੇ ਆਧਾਰ ਉਪਰ ਹੀ ਅਗਲੀਆਂ ਕਲਾਸਾਂ ਵਿੱਚ ਕੀਤਾ ਗਿਆ ਹੈ।
ਸਰਕਾਰ ਵੱਲੋਂ ਗਰਮੀ ਦੇ ਪ੍ਰਭਾਵ ਨੂੰ ਵੇਖਦੇ ਹੋਏ ਬੱਚਿਆਂ ਨੂੰ ਗਰਮੀਆਂ ਦੀਆਂ ਛੁੱਟੀਆਂ ਵੀ ਕਰ ਦਿੱਤੀਆਂ ਗਈਆਂ ਸਨ। ਪੰਜਾਬ ਦੇ ਵਿਦਿਆਰਥੀਆਂ ਲਈ ਹੁਣ ਇੱਕ ਵੱਡੀ ਖਬਰ ਦਾ ਐਲਾਨ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਗਰਮੀ ਦੀਆਂ ਛੁੱਟੀਆਂ ਤੋਂ ਬਾਅਦ ਵਿੱਦਿਅਕ ਅਦਾਰਿਆਂ ਨੂੰ ਖੋਲ ਦਿੱਤਾ ਗਿਆ ਹੈ ਉਥੇ ਹੀ ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਹੋਰ ਸੁਧਾਰ ਕਰਨ ਵਾਸਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 1 ,2 ਜੁਲਾਈ ਨੂੰ ਮਾਪੇ ਅਤੇ ਅਧਿਆਪਕ ਮਿਲਣੀ ਕਰਵਾਉਣ ਦਾ ਨਿਰਦੇਸ਼ ਜਾਰੀ ਕੀਤਾ ਗਿਆ ਹੈ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਜਾਰੀ ਕੀਤੇ ਗਏ ਪੱਤਰ ਵਿੱਚ ਮੀਟਿੰਗ ਕਰਵਾਉਣ ਦੇ ਆਦੇਸ਼ ਦਿੱਤੇ ਗਏ ਹਨ। ਇਸ ਮੀਟਿੰਗ ਦੇ ਜ਼ਰੀਏ ਗਰਮੀਆਂ ਤੋਂ ਬਾਅਦ ਬੱਚਿਆਂ ਦੀ ਪੜ੍ਹਾਈ ਨੂੰ ਲਗਾਤਾਰ ਜਾਰੀ ਰੱਖਦੇ ਹੋਏ ਹੋਰ ਵਧੀਆ ਤਰੀਕੇ ਨਾਲ ਬਣਾਏ ਜਾਣ ਲਈ ਯੋਜਨਾ ਤਿਆਰ ਕੀਤੀਆਂ ਜਾਣਗੀਆਂ। ਇਸ ਦੇ ਨਾਲ ਹੀ ਸਿੱਖਿਆ ਦੇ ਮਿਆਰ ਲਈ ਵਿਭਾਗ ਵੱਲੋਂ ਚੁੱਕੇ ਗਏ ਕਦਮਾਂ ਬਾਰੇ ਮਾਪਿਆਂ ਨੂੰ ਜਾਣੂ ਕਰਵਾਇਆ ਜਾਵੇਗਾ। 1 ਅਤੇ 2 ਜੁਲਾਈ ਨੂੰ ਹੋਣ ਵਾਲੀਆਂ ਇਨ੍ਹਾਂ ਮੀਟਿੰਗਾਂ ਵਿੱਚ ਪੜੋ ਪੰਜਾਬ ਪੜਾਓ ਪੰਜਾਬ ਦੀਆਂ ਟੀਮਾਂ ਨੂੰ ਆਪਸੀ ਤਾਲਮੇਲ ਕਾਇਮ ਰੱਖਦਿਆਂ ਹੋਇਆਂ,
ਇਸ ਮੁਹਿੰਮ ਨੂੰ ਸਫਲ ਬਣਾਇਆ ਜਾਵੇਗਾ। ਇਨ੍ਹਾਂ ਮੀਟਿੰਗਾਂ ਵਿੱਚ ਜਿੱਥੇ ਅਧਿਕਾਰੀਆਂ, ਸਕੂਲ ਮੁਖੀਆਂ, ਅਤੇ ਅਧਿਆਪਕਾਂ ਵੱਲੋਂ ਸ਼ਮੂਲੀਅਤ ਕੀਤੀ ਜਾਵੇਗੀ। ਉਥੇ ਹੀ ਮਾਪਿਆਂ ਨਾਲ ਕਈ ਤਰ੍ਹਾਂ ਦੀ ਜਾਣਕਾਰੀ ਵੀ ਸਾਂਝੀ ਕੀਤੀ ਜਾਵੇਗੀ ਜਿਸ ਵਿੱਚ ਬੱਚਿਆਂ ਨੂੰ ਕਰੋਨਾ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ ਉਥੇ ਹੀ ਅਪਰ ਪ੍ਰਾਇਮਰੀ ਜਮਾਤਾਂ ਦੇ 5 ਜੁਲਾਈ ਤੋਂ ਸ਼ੁਰੂ ਹੋਣ ਵਾਲੀਆਂ ਪ੍ਰੀਖਿਆਵਾਂ ਬਾਰੇ ਡੇਟਸੀਟ ਵੀ ਜਾਰੀ ਕੀਤੀ ਜਾਵੇਗੀ। ਇਨ੍ਹਾਂ ਮੀਟਿੰਗਾਂ ਦੌਰਾਨ ਮਾਪਿਆਂ ਅਤੇ ਸਜਣਾਂ ਨੂੰ ਜਾਣੂ ਕਰਵਾਉਣ ਲਈ ਸਕੂਲ ਸਿੱਖਿਆ ਬੋਰਡ ਸਕੂਲ ਦੇ ਅਧਿਆਪਕ ਸਰਕਾਰੀ ਸਕੂਲਾਂ ਵਿਚ ਹੋਰ ਵਿਸ਼ਵਾਸ ਬਣ ਸਕੇ ਅਤੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਇਆ ਜਾ ਸਕੇ।
Previous Postਕਨੇਡਾ ਚ ਪੰਜਾਬੀ ਮੁੰਡੇ ਨੂੰ ਹੱਸਦਿਆਂ ਖੇਡਦਿਆਂ ਇਸ ਤਰਾਂ ਮਿਲੀ ਅਚਾਨਕ ਮੌਤ , ਛਾਈ ਸੋਗ ਦੀ ਲਹਿਰ
Next Postਹੁਣੇ ਹੁਣੇ ਕੈਪਟਨ ਅਮਰਿੰਦਰ ਸਿੰਘ ਨੇ ਕੇਜਰੀਵਾਲ ਨੂੰ ਦਿੱਤਾ ਇਹ ਆਫਰ – ਤਾਜਾ ਵੱਡੀ ਖਬਰ