ਆਈ ਤਾਜਾ ਵੱਡੀ ਖਬਰ
ਵਿਸ਼ਵ ਅੰਦਰ ਕਰੋਨਾ ਦੇ ਪ੍ਰਸਾਰ ਨੂੰ ਦੇਖਦੇ ਹੋਏ ਸਭ ਦੇਸ਼ਾਂ ਵੱਲੋਂ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਸੀ। ਭਾਰਤ ਵਿੱਚ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਤਾਲਾਬੰਦੀ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਸਨ। ਉਸ ਸਮੇਂ ਸੂਬੇ ਅੰਦਰ ਸਭ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਸੀ। ਮੁੜ ਫਿਰ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਸਕੂਲਾਂ ਨੂੰ ਖੋਲਣ ਦੇ ਆਦੇਸ਼ ਦਿੱਤੇ ਗਏ ਸਨ।
ਉਥੇ ਹੀ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਵੱਡੀਆਂ ਕਲਾਸਾਂ ਦੇ ਬੱਚਿਆਂ ਨੂੰ ਸਕੂਲ ਆਉਣ ਦੀ ਇਜਾਜ਼ਤ ਦਿੱਤੀ ਗਈ ਸੀ। ਉਸ ਦੇ ਨਾਲ ਹੀ ਅਧਿਆਪਕਾਂ ਦੇ ਕਰੋਨਾ ਟੈਸਟ ਕਰਵਾਉਣ ਦਾ ਵੀ ਆਖਿਆ ਗਿਆ ਹੈ ਤਾਂ ਜੋ ਬੱਚਿਆਂ ਨੂੰ ਇਸ ਕਰੋਨਾ ਤੋਂ ਬਚਾਇਆ ਜਾ ਸਕੇ। ਹੁਣ ਪੰਜਾਬ ਦੇ ਸਕੂਲਾਂ ਵਿੱਚ ਛੋਟੇ ਬੱਚਿਆਂ ਬਾਰੇ ਇੱਕ ਤਾਜ਼ਾ ਖਬਰ ਸਾਹਮਣੇ ਆਈ ਹੈ। ਜਿੱਥੇ ਛੋਟੇ ਬੱਚਿਆਂ ਦੀ ਪੜ੍ਹਾਈ ਆਨਲਾਇਨ ਹੀ ਕਰਵਾਈ ਜਾ ਰਹੀ ਹੈ।
ਉਥੇ ਹੀ ਅਗਲੀਆਂ ਕਲਾਸਾਂ ਸਬੰਧੀ ਦਾਖਲੇ ਨੂੰ ਲੈ ਕੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਸਰਕਾਰ ਦੀ ਯੋਗ ਅਗਵਾਈ ਵਿੱਚ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਨਵੇਂ ਦਾਖ਼ਲਿਆਂ ਦਾ ਆਗਾਜ਼ ਕੀਤਾ ਗਿਆ ਹੈ। ਇਸ ਦੀ ਸ਼ੁਰੂਆਤ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਅਤੇ ਸੈਕੰਡਰੀ ਡਾਕਟਰ ਸੁਖਬੀਰ ਸਿੰਘ ਬਾਦਲ ਜੋ ਕਿ ਨੈਸ਼ਨਲ ਅਵਾਰਡ ਪ੍ਰਾਪਤ ਹਨ। ਉਨ੍ਹਾਂ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਲਟਕਣ ,ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਸੈਫ਼ੀ ,ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਕਰਨੈਲ ਸਿੰਘ, ਵਿੱਚ ਅੱਜ ਨਵੇਂ ਦਾਖਲਿਆਂ ਦੀ ਸ਼ੁਰੂਆਤ ਕੀਤੀ ਗਈ।
ਕਰੋਨਾ ਦੇ ਕਾਰਨ ਸਰਕਾਰੀ ਸਕੂਲ ਦਾਖਲ ਹੋਣ ਵਾਲੇ ਬੱਚਿਆਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ। ਕਿਉਂਕਿ ਲੋਕਾਂ ਦਾ ਮੰਨਣਾ ਹੈ ਕਿ ਇਨ੍ਹਾਂ ਸਕੂਲਾਂ ਵਿਚ ਜਿਥੇ ਫੀਸ ਦਾ ਕੋਈ ਚੱਕਰ ਨਹੀਂ ਬੱਚਿਆਂ ਨੂੰ ਬਿਲਕੁਲ ਫਰੀ ਵਿਦਿਆ ਮੁਹਈਆ ਕਰਵਾਈ ਜਾ ਰਹੀ ਹੈ। ਉਥੇ ਹੀ ਬੱਚਿਆਂ ਨੂੰ ਵਜ਼ੀਫੇ ਅਤੇ ਮਿਡ ਡੇ ਮੀਲ ਵੀ ਦਿੱਤਾ ਜਾ ਰਿਹਾ ਹੈ। ਹੁਣ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੀ ਪੜ੍ਹਾਈ ਦੇ ਨਾਲ-ਨਾਲ ਸਿਹਤ ਸੰਭਾਲ ਅਤੇ ਖੇਡਾਂ ਵਿੱਚ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਤੇ ਪੰਜਾਬ ਦੇ ਬਹੁਤ ਸਾਰੇ ਸਕੂਲਾਂ ਨੂੰ ਸਮਾਰਟ ਸਕੂਲ ਬਣਾਇਆ ਜਾ ਚੁੱਕਾ ਹੈ ਜਿੱਥੇ ਕਲਾਸ ਵਿੱਚ ਐਲ ਈ ਡੀ, ਤੇ ਪ੍ਰੋਜੈਕਟਰ ਨਾਲ ਪੜ੍ਹਾਈ ਕਰਵਾਈ ਜਾ ਰਹੀ ਹੈ। ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਵਧੀਆ ਵਿਦਿਆ ਦੇਣ ਵਾਲਾ ਪੰਜਾਬ ਪਹਿਲਾ ਸੂਬਾ ਬਣ ਗਿਆ ਹੈ।
Previous Postਚੰਗੀ ਖਬਰ : ਕੇਂਦਰ ਸਰਕਾਰ ਨੇ ਇਹਨਾਂ ਲੋਕਾਂ ਲਈ ਕਰਤਾ ਇਹ ਵੱਡਾ ਐਲਾਨ
Next Postਹੁਣੇ ਹੁਣੇ ਇਸ ਮਸ਼ਹੂਰ ਬੋਲੀਵੁਡ ਐਕਟਰ ਤੇ ਸੁਸ਼ਾਂਤ ਰਾਜਪੂਤ ਵਾਂਗ ਦਿੱਤੀ ਜਾਨ , ਛਾਈ ਸੋਗ ਦੀ ਲਹਿਰ