ਆਈ ਤਾਜ਼ਾ ਵੱਡੀ ਖਬਰ
ਪੰਜਾਬ ਦੇ ਬਹੁਤ ਵਿਦਿਅਕ ਅਦਾਰਿਆਂ ਦੇ ਵਿੱਚ ਸਿੱਖਿਆ ਵਿਭਾਗ ਵੱਲੋਂ ਵਿਦਿਅਕ ਅਦਾਰਿਆਂ ਨੂੰ ਦੇਖਦੇ ਹੋਏ ਬਹੁਤ ਸਾਰੀਆਂ ਯੋਜਨਾਵਾਂ ਵੀ ਲਾਗੂ ਕੀਤੀਆਂ ਜਾ ਰਹੀਆਂ ਹਨ ਜਿਸ ਦਾ ਪੰਜਾਬ ਦੇ ਵਿਦਿਆਰਥੀਆਂ ਨੂੰ ਲਾਭ ਮਿਲ ਸਕੇ। ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਜਿੱਥੇ ਬੱਚਿਆਂ ਨੂੰ ਫਰੀ ਵਿੱਚ ਸਿੱਖਿਆ ਮੁਹਈਆ ਕਰਵਾਈ ਜਾ ਰਹੀ ਹੈ ਉੱਥੇ ਹੀ ਬਹੁਤ ਸਾਰੀਆਂ ਸਹੂਲਤਾਂ ਵੀ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਹਨ ਅਤੇ ਸਕੂਲ ਦੇ ਅਧਿਆਪਕਾਂ ਨੂੰ ਬਹੁਤ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ। ਜਿਸ ਨਾਲ ਬੱਚਿਆਂ ਨੂੰ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਨੂੰ ਸਮੇਂ ਤੋਂ ਪਹਿਲਾਂ ਹੀ ਹੱਲ ਕੀਤਾ ਜਾ ਸਕੇ।
ਅੱਜ ਇਥੇ ਸਿੱਖਿਆ ਵਿਭਾਗ ਵੱਲੋਂ ਇੱਕ ਦਿਨ ਲਈ ਸਕੂਲਾਂ ਨੂੰ ਖੋਲ੍ਹੇ ਜਾਣ ਦਾ ਆਦੇਸ਼ ਜਾਰੀ ਕੀਤਾ ਗਿਆ ਸੀ ਅਤੇ ਇੰਟਰਨੈਸ਼ਨਲ ਯੋਗਾ ਡੇ ਮਨਾਉਣ ਸਬੰਧੀ ਵੀ ਆਦੇਸ਼ ਜਾਰੀ ਕੀਤੇ ਗਏ ਸਨ। ਹੁਣ ਪੰਜਾਬ ਦੇ ਸਕੂਲਾਂ ਵਿੱਚ ਦਾਖਲਿਆਂ ਨੂੰ ਲੈ ਕੇ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਸਿੱਖਿਆ ਬੋਰਡ ਵੱਲੋਂ ਇਕ ਗੰਭੀਰ ਨੋਟਿਸ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਕੂਲਾਂ ਵਿੱਚ ਜਿੱਥੇ ਨਵੇਂ ਬੱਚਿਆਂ ਦੇ ਦਾਖਲੇ ਨੂੰ ਲੈ ਕੇ ਹੁਣ ਸਰਕਾਰ ਵੱਲੋਂ ਸਕੂਲ ਸਿੱਖਿਆ ਬੋਰਡ ਵੱਲੋਂ ਆਦੇਸ਼ ਜਾਰੀ ਕੀਤੇ ਗਏ ਹਨ। ਜਿੱਥੇ ਹੁਣ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵੱਲੋਂ ਜਾਰੀ ਕੀਤੇ ਆਦੇਸ਼ਾਂ ਦੇ ਅਨੁਸਾਰ ਦਾਖਲਾ ਖਾਰਜ਼ ਰਜਿਸਟਰ ਨੂੰ ਹੁਣ ਸਬੰਧਤ ਖੇਤਰੀ ਦਫ਼ਤਰ ਤੋਂ ਤਸਦੀਕ ਕਰਵਾਉਣੀ ਲਾਜ਼ਮੀ ਕੀਤਾ ਗਿਆ ਹੈ।
ਜਿਸ ਸਬੰਧੀ ਸਾਰੇ ਅਧਿਆਪਕਾਂ ਅਤੇ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਕਿਉਂਕਿ ਕਈ ਸੰਸਥਾਵਾਂ ਜਿੱਥੇ ਦਾਖਲ ਕਰਵਾਉਣ ਦੀ ਆਖਰੀ ਮਿਤੀ ਤੋਂ ਬਾਅਦ ਵੀ ਦਾਖਲੇ ਕਰਦੀਆਂ ਹਨ। ਉਥੇ ਹੀ ਉਨ੍ਹਾਂ ਸੰਸਥਾਵਾਂ ਤੇ ਵਿੱਚ ਡੰਮੀ ਦਾਖਲੇ ਕਰਨ ਦਾ ਖਦਸ਼ਾ ਜ਼ਾਹਿਰ ਕੀਤਾ ਜਾ ਰਿਹਾ ਹੈ।
ਜਿਸ ਨੂੰ ਦੇਖਦੇ ਹੋਏ ਹੁਣ ਵਿਦਿਅਕ ਅਦਾਰਿਆਂ ਦੇ ਖਿਲਾਫ ਸਖਤ ਕਦਮ ਚੁੱਕਦੇ ਹੋਏ ਹੀ ਇਹ ਆਦੇਸ਼ ਜਾਰੀ ਕੀਤੇ ਗਏ ਹਨ। ਜਿੱਥੇ ਦਾਖਲਾ ਕਰਵਾਏ ਜਾਣ ਦੀ ਅੰਤਿਮ ਮਿਤੀ ਤੋਂ ਪਹਿਲਾਂ ਹੀ ਇਕ ਹਫਤੇ ਦੇ ਅੰਦਰ-ਅੰਦਰ ਜਿਲ੍ਹਾਂ ਨਾਲ ਸਬੰਧਤ ਸਾਰੀਆਂ ਸੰਸਥਾਵਾਂ ਵੱਲੋਂ ਦਾਖਲਾ ਖਾਰਜ ਰਜਿਸਟਰ ਵਾਸਤੇ ਰਿਪੋਰਟ ਕਰਨੀ ਪਵੇਗੀ, ਜਿਸ ਤੋਂ ਪਹਿਲਾਂ ਦਸਤਖਤ ਕਰਨੇ ਵੀ ਲਾਜ਼ਮੀ ਕੀਤੇ ਗਏ ਹਨ।
Previous Postਹਸਪਤਾਲ ਚ ਦਾਖਲ ਹੋਏ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਬਾਰੇ ਆਈ ਤਾਜਾ ਜਾਣਕਾਰੀ
Next Postਇਥੇ ਬੱਸ ਅਤੇ ਟਰੱਕ ਦੀ ਹੋਈ ਭਿਆਨਕ ਜਬਰਦਸਤ ਟੱਕਰ,4 ਲੋਕਾਂ ਦੀ ਹੋਈ ਮੌਤ ਅਤੇ 10 ਜਖਮੀ