ਪੰਜਾਬ ਦੇ ਸਕੂਲਾਂ ਚ ਬੱਚਿਆਂ ਦੀਆਂ ਕਲਾਸਾਂ ਹੁਣ ਏਨੇ ਦਿਨ ਹੀ ਲਗਣਗੀਆਂ ਹੋ ਗਿਆ ਇਹ ਤਾਜਾ ਵੱਡਾ ਹੁਕਮ

ਆਈ ਤਾਜਾ ਵੱਡੀ ਖਬਰ

ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਮੁੜ ਤੋਂ ਵਿਦਿਅਕ ਅਦਾਰਿਆਂ ਨੂੰ ਖੋਲ੍ਹੇ ਜਾਣ ਦਾ ਐਲਾਨ ਕੀਤਾ ਗਿਆ ਸੀ। ਕਰੋਨਾ ਦੇ ਕਾਰਨ ਪਿਛਲੇ ਸਾਲ ਮਾਰਚ ਤੋਂ ਹੀ ਵਿੱਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਸੀ। ਬੱਚਿਆਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਸਰਕਾਰ ਵੱਲੋਂ ਬੱਚਿਆਂ ਦੀ ਪੜ੍ਹਾਈ ਆਨਲਾਈਨ ਕਰਵਾਏ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਸਨ। ਜਿਸ ਨਾਲ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋ ਸਕੇ। ਉਥੇ ਹੀ ਹੁਣ ਕਰੋਨਾ ਕੇਸਾਂ ਵਿਚ ਕਮੀ ਨੂੰ ਦੇਖਣ ਤੋਂ ਬਾਅਦ ਹੀ ਸਰਕਾਰ ਵੱਲੋਂ ਸਕੂਲਾਂ ਨੂੰ ਮੁੜ ਖੋਲਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਸਨ। ਉਥੇ ਹੀ ਸਕੂਲ ਵਿੱਚ ਕਰੋਨਾ ਸਬੰਧੀ ਹਦਾਇਤਾ ਵੀ ਲਾਗੂ ਕੀਤੀਆਂ ਗਈਆਂ ਸਨ। ਜਿਸ ਵਿੱਚ ਅਧਿਆਪਕਾਂ ਅਤੇ ਹੋਰ ਸਟਾਫ ਦਾ ਟੀਕਾਕਰਨ ਹੋਣਾ ਲਾਜ਼ਮੀ ਕੀਤਾ ਗਿਆ ਸੀ।

ਪੰਜਾਬ ਦੇ ਸਕੂਲਾਂ ਵਿੱਚ ਬੱਚਿਆਂ ਦੀਆਂ ਕਲਾਸਾਂ ਲਗਾਏ ਜਾਣ ਦੇ ਦਿਨ ਲਾਜ਼ਮੀ ਕੀਤੇ ਗਏ ਹਨ, ਜਿਸ ਬਾਰੇ ਹੁਣ ਵੱਡਾ ਹੁਕਮ ਸਾਹਮਣੇ ਆਇਆ ਹੈ। ਪੰਜਾਬ ਵਿਚ ਸਕੂਲਾਂ ਨੂੰ ਖੋਲ੍ਹਣ ਤੋਂ ਬਾਅਦ ਮੁੜ ਤੋਂ ਕਰੋਨਾ ਕੇਸਾਂ ਦੀਆਂ ਘਟਨਾਵਾਂ ਸਾਹਮਣੇ ਆਉਣ ਤੇ ਸਿੱਖਿਆ ਵਿਭਾਗ ਵੱਲੋਂ ਸਕੂਲ ਆਉਣ ਵਾਲੇ ਬੱਚਿਆਂ ਦੇ ਸਮੇਂ ਵਿਚ ਤਬਦੀਲੀ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਅਗਰ ਕਿਸੇ ਵੀ ਜਮਾਤ ਵਿੱਚ ਬੱਚੇ ਕਰੋਨਾ ਤੋਂ ਪੀੜਤ ਹੁੰਦੇ ਹਨ ਤਾਂ 14 ਦਿਨਾਂ ਲਈ ਇਕਾਂਤਵਾਸ ਕੀਤੇ ਜਾਣਗੇ।

ਅਗਰ ਦੋ ਤੋਂ ਵਧੇਰੇ ਕੇਸ ਸਾਹਮਣੇ ਆਉਂਦੇ ਹਨ ਤਾਂ ਸਕੂਲ ਵਿੱਚ 14 ਦਿਨਾਂ ਲਈ ਬੰਦ ਕੀਤਾ ਜਾਵੇਗਾ। ਹੁਣ ਸਰਕਾਰ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਦੇ ਵਿੱਚ ਸਿੱਖਿਆ ਵਿਭਾਗ ਨੇ ਸਕੂਲਾਂ ਵਿਚੋਂ ਰੋਜ਼ਾਨਾ 10 ਹਜ਼ਾਰ ਕਰੋਨਾ ਟੈਸਟ ਕਰਨ ਦਾ ਫੈਸਲਾ ਕੀਤਾ ਹੈ। ਜਿਸ ਵਿੱਚ ਵਧੇਰੇ ਗਿਣਤੀ ਵਿੱਚ ਸੈਂਪਲ ਲੁਧਿਆਣੇ ਤੋਂ ਲਏ ਜਾਣਗੇ। ਉੱਥੇ ਹੀ ਸਰਕਾਰ ਨੇ ਸਕੂਲ ਆਉਣ ਵਾਲੇ ਬੱਚਿਆਂ ਨੂੰ ਦੋ ਹਿੱਸਿਆਂ ਵਿਚ ਵੰਡ ਦਿੱਤਾ ਹੈ। ਜਿਨ੍ਹਾਂ ਵਿੱਚ 6ਵੀਂ 7ਵੀਂ 9ਵੀਂ ਅਤੇ 11ਵੀਂ ਕਲਾਸ ਸੋਮਵਾਰ ਅਤੇ ਵੀਰਵਾਰ ਨੂੰ ਹਫਤੇ ਵਿਚ ਦੋ ਦਿਨ ਲਗਾਈਆਂ ਜਾਣਗੀਆਂ।

ਇਸ ਤਰਾਂ ਹੀ 8ਵੀਂ, 10ਵੀਂ ਅਤੇ 12ਵੀਂ ਜਮਾਤ ਹਫਤੇ ਵਿਚ ਚਾਰ ਦਿਨ ਮੰਗਲਵਾਰ ,ਬੁੱਧਵਾਰ ਸ਼ੁਕਰਵਾਰ ਅਤੇ ਸ਼ਨੀਵਾਰ ਨੂੰ ਲਗਾਈਆਂ ਜਾਣਗੀਆਂ। ਸਕੂਲਾਂ ਵਿੱਚ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਤੀਜੀ ਲਹਿਰ ਨੂੰ ਰੋਕਣ ਲਈ ਇਹ ਆਦੇਸ਼ ਲਾਗੂ ਕੀਤੇ ਗਏ ਹਨ।