ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ ,ਪਹਿਲੀ ਅਕਤੂਬਰ ਤੋਂ ਇੰਨੇ ਵਜੇ ਲੱਗਣਗੇ ਸਕੂਲ

ਆਈ ਤਾਜਾ ਵੱਡੀ ਖਬਰ

ਅਕਤੂਬਰ ਦੇ ਮਹੀਨੇ ਦੀ ਸ਼ੁਰੂਆਤ ਹੋਣ ਜਾ ਰਹੀ ਹੈ, ਜਿਸ ਦੇ ਚਲਦੇ ਮੌਸਮ ਦੇ ਵਿੱਚ ਵੀ ਕਾਫੀ ਬਦਲਾਵ ਵੇਖਣ ਨੂੰ ਮਿਲਦਾ ਪਿਆ ਹੈ। ਹੁਣ ਗਰਮੀ ਤੋਂ ਨਿਜਾਤ ਤੇ ਸਰਦੀ ਦੀ ਆਮਦ ਸ਼ੁਰੂ ਹੋਣ ਵਾਲੀ ਹੈ l ਜਿਸ ਦੇ ਚਲਦੇ ਪੰਜਾਬੀ ਵੀ ਕਾਫੀ ਖੁਸ਼ ਨਜ਼ਰ ਆ ਰਹੇ ਹਨ ਕਿਉਂਕਿ ਇਸ ਵਾਰ ਪਈ ਅੱਤ ਦੀ ਗਰਮੀ ਨੇ ਲੋਕਾਂ ਨੂੰ ਵੱਡੀਆਂ ਮੁਸੀਬਤਾਂ ਵਿੱਚ ਪਾਇਆ l ਇਸੇ ਵਿਚਾਲੇ ਹੁਣ ਪੰਜਾਬ ਸਰਕਾਰ ਦੇ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ ਕਿ ਪੰਜਾਬ ਦੇ ਸਕੂਲਾਂ ਦਾ ਸਮਾਂ ਹੁਣ ਬਦਲ ਦਿੱਤਾ ਗਿਆ ਹੈ l ਪਹਿਲੀ ਅਕਤੂਬਰ ਤੋਂ ਪੰਜਾਬ ਦੇ ਸਕੂਲ ਜਾਣ ਦਾ ਸਮਾਂ ਤੇ ਛੁੱਟੀ ਦਾ ਸਮਾਂ ਉਸ ਵਿੱਚ ਤਬਦੀਲੀ ਹੋ ਜਾਵੇਗੀ l ਮਿਲੀ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਪੰਜਾਬ ਦੇ ਸਾਰੇ ਪ੍ਰਾਇਮਰੀ ਸਕੂਲ ਸਵੇਰੇ 8.30 ਵਜੇ ਲੱਗਣਗੇ ਤੇ ਛੁੱਟੀ 2.30 ਵਜੇ ਹੋਵੇਗੀ। ਇਸੇ ਤਰ੍ਹਾਂ ਸਾਰੇ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8.30 ਵਜੇ ਲੱਗਣਗੇ ਅਤੇ 2.50 ਵਜੇ ਤਕ ਛੁੱਟੀ ਹੋਵੇਗੀ। ਜਿਸ ਨੂੰ ਲੈ ਕੇ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਵੱਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਪੱਤਰ ਜਾਰੀ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਹੈ। ਜਾਣਕਾਰੀ ਦੇ ਲਈ ਦੱਸ ਦਈਏ ਕਿ ਪਹਿਲਾਂ ਸਕੂਲਾਂ ਦਾ ਸਮਾਂ 8 ਵਜੇ ਤੋਂ ਲੈ ਕੇ ਦੁਪਹਿਰ ਦੇ 2 ਵਜੇ ਤੱਕ ਹੁੰਦਾ ਸੀ ਪਰ ਬਦਲ ਰਹੇ ਮੌਸਮ ਦੇ ਚੱਲਦੇ ਹੁਣ ਸਕੂਲਾਂ ਦੇ ਸਮੇਂ ਦੇ ਵਿੱਚ ਤਬਦੀਲੀ ਕੀਤੀ ਗਈ l ਇਹ ਜਾਣਕਾਰੀ ਲਗਭਗ ਸਾਰੇ ਸਕੂਲਾਂ ਦੇ ਵਿੱਚ ਭੇਜ ਦਿੱਤੀ ਗਈ ਹੈ ਤਾਂ, ਜੋ ਬੱਚਿਆਂ ਨੂੰ ਤੇ ਮਾਪਿਆਂ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ ਜਾ ਸਕੇ ਕਿ ਹੁਣ ਬੱਚਿਆਂ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ l ਜ਼ਿਕਰਯੋਗ ਹੈ ਕਿ ਜਿਸ ਤਰੀਕੇ ਦੇ ਨਾਲ ਮੌਸਮ ਦੇ ਵਿੱਚ ਤਬਦੀਲੀ ਆਉਂਦੀ ਹੈ ਤੇ ਸਥਾਨਕ ਸਰਕਾਰਾਂ ਦੇ ਵੱਲੋਂ ਉਸੇ ਅਨੁਸਾਰ ਸਕੂਲਾਂ ਤੇ ਕਾਲਜਾਂ ਦੇ ਸਮੇਂ ਦੇ ਵਿੱਚ ਤਬਦੀਲੀ ਕੀਤੀ ਜਾਂਦੀ ਹੈ ਤੇ ਇਸੇ ਵਿਚਾਲੇ ਹੁਣ ਪੰਜਾਬ ਦੇ ਜਿੰਨੇ ਵੀ ਸਰਕਾਰੀ ਤੇ ਗੈਰ ਸਰਕਾਰੀ ਸਕੂਲ ਹਨ ਸਾਰੇ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ।