ਪੰਜਾਬ ਦੇ ਸਕੂਲਾਂ ਲਈ 14 ਜਨਵਰੀ ਤੱਕ ਜਾਰੀ ਹੋਇਆ ਸਖ਼ਤ ਹੁਕਮ

ਸਿੱਖਿਆ ਵਿਭਾਗ ਵੱਲੋਂ ਜਿੱਥੇ ਸਰਦੀ ਦੀਆਂ ਛੁੱਟੀਆਂ ਵਿੱਚ ਵਾਧਾ ਨਹੀਂ ਕੀਤਾ ਗਿਆ ਉੱਥੇ ਹੀ ਮੁੜ ਤੋਂ ਸਕੂਲ ਖੋਲ ਦਿੱਤੇ ਗਏ ਹਨ ਅਤੇ ਵਧੇਰੇ ਸਰਦੀ ਅਤੇ ਧੁੰਦ ਦੇ ਚਲਦਿਆਂ ਹੋਇਆਂ ਜਿੱਥੇ ਮਾਪੇ ਅਤੇ ਬੱਚੇ ਵੀ ਪਰੇਸ਼ਾਨ ਹੋ ਰਹੇ ਹਨ ਉੱਥੇ ਹੀ ਸਿੱਖਿਆ ਵਿਭਾਗ ਵੱਲੋਂ ਬੱਚਿਆਂ ਨੂੰ ਲੈ ਕੇ ਕਈ ਤਰ੍ਹਾਂ ਦੇ ਫੈਸਲੇ ਲਏ ਜਾ ਰਹੇ ਹਨ। ਜਿਸ ਸਬੰਧੀ ਸਕੂਲਾਂ ਨੂੰ ਵੀ ਇਸ ਬਾਰੇ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਹੁਣ ਪੰਜਾਬ ਦੇ ਸਕੂਲਾਂ ਲਈ 14 ਜਨਵਰੀ ਤੱਕ ਸਖ਼ਤ ਹੁਕਮ ਜਾਰੀ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਡਾਇਰੈਕਟੋਰੇਟ ਆਫ ਸਕੂਲ ਸਿੱਖਿਆ (ਸੈਕੰਡਰੀ) ਪੰਜਾਬ ਨੇ ਈ-ਪੰਜਾਬ ਸਕੂਲ ਪੋਰਟਲ ’ਤੇ ਅਸਾਮੀਆਂ ਦਾ ਡਾਟਾ ਅਪਡੇਟ ਕਰਨ ਸਬੰਧੀ ਪਹਿਲਾਂ ਕੁਝ ਜਾਣਕਾਰੀ ਸਾਂਝੀ ਕੀਤੀ ਹੈ, ਜਿੱਥੇ ਕਿ ਉਨਾਂ ਵੱਲੋਂ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਸਖ਼ਤ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਗਈਆਂ ਹਨ। ਜਿੱਥੇ 14 ਜਨਵਰੀ ਤੱਕ ਵਿਦਿਆਰਥੀਆਂ ਦਾ ਸਾਰਾ ਡਾਟਾ ਅਪਡੇਟ ਕਰਨ ਸਬੰਧੀ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਜਿੱਥੇ ਸਕੂਲ ਅਧਿਆਪਕਾਂ ਨੂੰ ਜਾਰੀ ਕੀਤੇ ਗਏ ਪੱਤਰ ਵਿੱਚ ਆਖਿਆ ਗਿਆ ਹੈ ਕਿ ਬਹੁਤ ਸਾਰੇ ਸਕੂਲ ਮੁਖੀਆਂ/ਡੀ. ਡੀ. ਓਜ਼ ਵਲੋਂ ਪੋਰਟਲ ’ਤੇ ਪ੍ਰਵਾਨਿਤ, ਭਰੀਆਂ ਅਤੇ ਖ਼ਾਲੀ ਅਸਾਮੀਆਂ ਦਾ ਡਾਟਾ ਹੈਡ ਕੁਾਰਟਰ ਪੱਧਰ ਤੇ ਸਮੇਂ ਸਿਰ ਜਾਰੀ ਨਹੀਂ ਕੀਤਾ ਗਿਆ ਜਿਸ ਕਾਰਨ ਬਹੁਤ ਸਾਰੀਆਂ ਸਮੱਸਿਆਵਾਂ ਹੈਡ ਕੁਆਰਟਰ ਪੱਧਰ ਤੇ ਸਹੀ ਡਾਟਾ ਸ਼ਾਮਿਲ ਨਾ ਹੋਣ ਕਾਰਨ ਹੋ ਰਹੀਆਂ ਹਨ। ਜਾਰੀ ਕੀਤੇ ਗਏ ਪੱਤਰ ਤੇ ਅਧਾਰ ਤੇ 14 ਜਨਵਰੀ ਤੱਕ ਈ-ਪੰਜਾਬ ਸਕੂਲ ਪੋਰਟਲ ’ਤੇ ਵਿਦਿਆਰਥੀਆਂ ਦਾ ਸਾਰਾ ਡਾਟਾ ਅਪਡੇਟ ਕਰਨ ਤੇ ਇਸ ਦਾ ਸਰਟੀਫਿਕੇਟ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਨੂੰ ਲਾਜ਼ਮੀ ਤੌਰ ’ਤੇ ਭੇਜਣ ਦੀ ਸਾਰੇ ਸਕੂਲ ਮੁਖੀਆਂ ਨੂੰ ਹਦਾਇਤ ਜਾਰੀ ਕੀਤੀ ਗਈ ਹੈ। ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆ ਨੂੰ ਇਹ ਯਕੀਨੀ ਬਣਾਉਣ ਸਬੰਧੀ ਡੀ. ਐੱਸ. ਈ. ਨੇ ਹੁਕਮ ਦਿੱਤੇ ਹਨ ਕਿ ਈ-ਪੰਜਾਬ ਪੋਰਟਲ ’ਤੇ ਸਾਰੇ ਸਕੂਲਾਂ ਦਾ ਡਾਟਾ ਅਪਡੇਟ ਕੀਤਾ ਜਾਵੇ। ਇਸ ਸਬੰਧਿਤ ਸਰਟੀਫਿਕੇਟ 15 ਜਨਵਰੀ ਤੱਕ ਮੁੱਖ ਦਫ਼ਤਰ ਨੂੰ ਭੇਜੇ ਜਾਣ ਸੰਬੰਧੀ ਵੀ ਹਦਾਇਤ ਜਾਰੀ ਕੀਤੀ ਗਈ ਹੈ। ਜਾਰੀ ਕੀਤੀਆਂ ਗਈਆਂ ਹਦਾਇਤਾਂ ਦੇ ਤਹਿਤ 15 ਜਨਵਰੀ ਤੱਕ ਵਿਦਿਆਰਥੀਆਂ ਦਾ ਸਾਰਾ ਡਾਟਾ ਅਪਡੇਟ ਕਰਨ ਸੰਬੰਧੀ ਸਖਤ ਆਦੇਸ਼ ਦਿੱਤੇ ਗਏ ਹਨ।