ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਚੁੱਕੀ ਹੈ ਤੇ ਲਗਾਤਾਰ ਵਿਰੋਧੀਆਂ ਦੇ ਵੱਲੋਂ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਦਾ ਘਿਰਾਓ ਕੀਤਾ ਜਾ ਰਿਹਾ ਹੈ । ਗੱਲ ਕੀਤੀ ਜਾਵੇ ਜੇਕਰ ਪੰਜਾਬ ਕਾਂਗਰਸ ਪਾਰਟੀ ਦੀ ਤਾਂ , ਇਸ ਪਾਰਟੀ ਦੇ ਵਿਚ ਕਾਫੀ ਲੰਬੇ ਸਮੇਂ ਤੋਂ ਕਾਟੋ ਕਲੇਸ਼ ਚੱਲ ਰਹੀ ਹੈ ,ਇਸ ਕਾਟੋ ਕਲੇਸ਼ ਸਦਕਾ ਪੰਜਾਬ ਕਾਂਗਰਸ ਨੂੰ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ । ਇਸ ਪਾਰਟੀ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੁਝ ਇਸ ਤਰ੍ਹਾਂ ਬਿਖਰਾਪਣ ਆਇਆ ਕਿਸ ਪਾਰਟੀ ਦੇ ਕਈ ਲੀਡਰ ਇਸ ਪਾਰਟੀ ਤੋਂ ਹੀ ਵੱਖ ਹੋ ਗਏ । ਜਿਨ੍ਹਾਂ ਵਿੱਚ ਸਭ ਤੋਂ ਉੱਪਰ ਨਾਮ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਆਉਂਦਾ ਹੈ ।
ਇਸ ਵਿਚਕਾਰ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਅਜਿਹਾ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਦੀ ਚਰਚਾ ਚਾਰੇ ਪਾਸੇ ਤੇਜ਼ੀ ਨਾਲ ਛਿੜ ਚੁੱਕੀ ਹੈ । ਦੱਸ ਦੇਈਏ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ 2024 ਦੀਆਂ ਆਮ ਚੋਣਾਂ ਦੇਸ਼ ਲਈ ਅਹਿਮ ਹਨ , ਕਿਉਂਕਿ ਇੱਥੇ ਸਥਿਰ ਅਤੇ ਮਜ਼ਬੂਤ ਸਰਕਾਰ ਦੀ ਲੋੜ ਹੈ। ਕੈਪਟਨ ਅਮਰਿੰਦਰ ਸਿੰਘ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਲੜਨ ਵਾਲੇ ਪੀਐਲਸੀ ਉਮੀਦਵਾਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਆਖਿਆ ।
ਇਸ ਮੌਕੇ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਕਿਹਾ ਕਿ ਵਿਸ਼ਵ ਵਿੱਚ ਮੌਜੂਦਾ ਭੂ ਰਾਜਨੀਤਕ ਸਥਿਤੀ ਦੇ ਚਲਦੇ ਜੋ ਰੂਸ ਅਤੇ ਯੂਕਰੇਨ ਵਿੱਚ ਯੁੱਧ ਚੱਲ ਰਿਹਾ ਹੈ ਉਸ ਲਈ ਇਕ ਦੇਸ਼ ਨੂੰ ਸਥਿਰ ਅਤੇ ਮਜ਼ਬੂਤ ਲੀਡਰਸ਼ਿਪ ਦੀ ਜ਼ਰੂਰਤ ਸੀ ਜੋ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਵੱਲੋਂ ਪ੍ਰਦਾਨ ਕੀਤੀ ਗਈ । ਉੱਥੇ ਹੀ ਇਸ ਮੀਟਿੰਗ ਵਿੱਚ ਪ੍ਰਦੇਸ਼ ਭਾਜਪਾ ਦੇ ਜਨਰਲ ਸਕੱਤਰ ਸੁਭਾਸ਼ ਸ਼ਰਮਾ ਨੇ ਵੀ ਸ਼ਿਰਕਤ ਕੀਤੀ ਤੇ ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਗੱਲਬਾਤ ਕਰਦਿਆਂ ਹੋਇਆ ਕਿਹਾ ਹਾਲਾਂਕਿ ਤੁਰੰਤ ਧਿਆਨ ਨਿਸ਼ਚਤ ਤੌਰ ‘ਤੇ ਮਿਉਂਸਪਲ ਚੋਣਾਂ ‘ਤੇ ਹੋਵੇਗਾ ਜੋ ਹੁਣ ਇੱਕ ਸਾਲ ਤੋਂ ਵੀ ਘੱਟ ਸਮੇਂ ਵਿੱਚ ਹੋਣ ਵਾਲੀਆਂ ਹਨ, ਪਰ ਗਠਜੋੜ 2024 ਦੀਆਂ ਆਮ ਚੋਣਾਂ ਵਿੱਚ ਇੱਕ ਮਜ਼ਬੂਤ ਤਾਕਤ ਹੋਵੇਗਾ।
ਉਨ੍ਹਾਂ ਨੇ ਭਵਿੱਖਬਾਣੀ ਕੀਤੀ ਕਿ ਪੰਜਾਬ ਵਿੱਚ 2024 ਦੀਆਂ ਚੋਣਾਂ ਮੁੱਖ ਤੌਰ ‘ਤੇ ਭਾਜਪਾ-ਪੀਐਲਸੀ ਗਠਜੋੜ ਅਤੇ ‘ਆਪ’ ਦੇ ਵਿੱਚ ਹੀ ਹੋਣਗੀਆਂ। ਫਿਲਹਾਲ ਕੈਪਟਨ ਅਮਰਿੰਦਰ ਸਿੰਘ ਵੱਲੋਂ ਹੁਣ ਤੋਂ ਹੀ ਆਉਣ ਵਾਲੀਆਂ ਚੋਣਾਂ ਸਬੰਧੀ ਤਿਆਰੀ ਕੱਸ ਲਈ ਗਈ ਹੈ। ਸੋ ਆਉਣ ਵਾਲੀਆਂ ਚੋਣਾਂ ਦੇ ਕੀ ਚੋਣ ਨਤੀਜੇ ਸਾਹਮਣੇ ਆਉਂਦੇ ਨੇ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ ।
Previous Postਯੂਕ੍ਰੇਨ ਰੂਸ ਜੰਗ ਵਿਚਾਲੇ ਹੁਣ ਰੂਸ ਲਈ ਆ ਗਈ ਵੱਡੀ ਮਾੜੀ ਖਬਰ, ਲਗਿਆ ਵੱਡਾ ਝਟਕਾ
Next Postਪੰਜਾਬ ਚ ਇਥੇ ਵੱਡੇ ਭਰਾ ਦੀ ਮੌਤ ਦਾ ਦੁੱਖ ਨਾ ਸਹਾਰ ਦੇ ਹੋਏ ਕੁਝ ਪਲਾਂ ਦੇ ਬਾਅਦ ਛੋਟੇ ਭਰਾ ਦੀ ਹੋ ਗਈ ਮੌਤ