ਆਈ ਤਾਜ਼ਾ ਵੱਡੀ ਖਬਰ
ਪੰਜਾਬ ਦੀ ਰਾਜਨੀਤੀ ਨਾਲ ਜੁੜੀਆਂ ਹੋਈਆਂ ਜਿੱਥੇ ਬਹੁਤ ਸਾਰੀਆਂ ਅਜਿਹੀਆਂ ਖ਼ਬਰਾਂ ਸਾਹਮਣੇ ਆਈਆਂ ਹਨ, ਜੋ ਕਿ ਸਾਰੇ ਲੋਕਾਂ ਨੂੰ ਹੈਰਾਨ ਪ੍ਰੇਸ਼ਾਨ ਕਰ ਦਿੰਦੀਆਂ ਹਨ। ਫਰਵਰੀ ਵਿੱਚ ਵਿਧਾਨ ਸਭਾ ਚੋਣਾਂ ਦੇ ਵਿਚ ਬਹੁਤ ਸਾਰੀਆਂ ਰਾਜਨੀਤਕ ਪਾਰਟੀਆਂ ਦੇ ਵਿਧਾਇਕਾਂ ਅਤੇ ਪਾਰਟੀ ਵਰਕਰਾਂ ਵੱਲੋਂ ਪਾਰਟੀ ਨੂੰ ਛੱਡ ਕੇ ਦੂਜੀ ਪਾਰਟੀ ਵਿਚ ਸ਼ਾਮਲ ਹੋਣ ਦਾ ਸਿਲਸਿਲਾ ਜਾਰੀ ਸੀ। ਉੱਥੇ ਹੀ ਬਹੁਤ ਸਾਰੇ ਵਿਧਾਇਕ ਕਈ ਵਿਵਾਦਾਂ ਦੇ ਵਿਚ ਵੀ ਫਸੇ ਹੋਏ ਹਨ। ਬੀਤੇ ਦਿਨੀਂ ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੂੰ 33 ਸਾਲ ਪੁਰਾਣੇ ਕੇਸ ਦੇ ਵਿਚ ਦੋਸ਼ੀ ਠਹਿਰਾਉਂਦੇ ਹੋਏ ਇਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ।
ਉਥੇ ਹੀ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਝਟਕਾ ਦਿੰਦੇ ਹੋਏ ਉਨ੍ਹਾਂ ਨੂੰ ਦਿੱਤੀ ਗਈ ਸਕਿਉਰਟੀ ਵੀ ਵਾਪਸ ਲੈ ਲਈ ਗਈ ਹੈ। ਇਸ ਤਰਾਂ ਹੀ ਹੋਰ ਵੀ ਬਹੁਤ ਸਾਰੇ ਸਾਬਕਾ ਵਿਧਾਇਕ ਅਤੇ ਵੱਖ-ਵੱਖ ਮਾਮਲਿਆਂ ਦੇ ਵਿਚ ਵਿਵਾਦਾਂ ਚ ਫਸੇ ਹੋਏ ਹਨ ਜਿਸ ਕਾਰਨ ਉਹ ਸਭ ਪਾਸੇ ਚਰਚਾ ਚ ਹਨ। ਹੁਣ ਪੰਜਾਬ ਦੇ ਸਾਬਕਾ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਬਾਰੇ ਕੋਰਟ ਵਿੱਚੋਂ ਇਹ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਜਿੱਥੇ ਲੁਧਿਆਣਾ ਤੋਂ ਲੋਕ ਇਨਸਾਫ ਪਾਰਟੀ ਦੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੇ ਖਿਲਾਫ ਜਬਰ ਜਨਾਹ ਦੇ ਮਾਮਲੇ ਵਿੱਚ ਸ਼ਿਕਾਇਤ ਦਰਜ ਕੀਤੀ ਗਈ ਸੀ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਵੀ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਸਨ। ਉਥੇ ਹੀ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਵੱਲੋਂ ਵੀ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਰਜ ਕੀਤੀ ਗਈ ਸੀ। ਜਿਸ ਦੀ ਸੁਣਵਾਈ ਅੱਜ ਸੋਮਵਾਰ ਨੂੰ ਹੋਈ ਹੈ। ਇਸ ਪਟੀਸ਼ਨ ਵਿੱਚ ਜਿੱਥੇ ਜਬਰ-ਜ਼ਨਾਹ ਦੇ ਮਾਮਲੇ ਵਿੱਚ ਉਨ੍ਹਾਂ ਨੂੰ ਭਗੌੜਾ ਕਰਾਰ ਦੇਣ ਨੂੰ ਲੈ ਕੇ ਚੈਲੰਜ ਕੀਤਾ ਗਿਆ ਸੀ।
ਉਥੇ ਹੀ ਪੰਜਾਬ ਸਰਕਾਰ ਨੂੰ ਹੁਣ ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਸੁਣਵਾਈ ਤੋਂ ਬਾਅਦ ਇਕ ਨੋਟਿਸ ਜਾਰੀ ਕਰ ਦਿਤਾ ਗਿਆ ਹੈ। ਜਿੱਥੇ ਲੁਧਿਆਣਾ ਅਦਾਲਤ ਵੱਲੋਂ ਉਸ ਨੂੰ ਅਦਾਲਤ ਵਿਚ ਪੇਸ਼ ਨਾ ਹੋਣ ਤੇ ਭਗੌੜਾ ਕਰਾਰ ਦਿੱਤਾ ਗਿਆ ਸੀ। ਉਥੇ ਹੀ ਸਿਮਰਨਜੀਤਸਿੰਘ ਬੈਂਸ ਵੱਲੋਂ ਵੀ ਸੀਬੀਆਈ ਜਾਂਚ ਆਪਣੇ ਤੇ ਕੇਸ ਦਰਜ ਦੇ ਦੌਰਾਨ ਕਰਵਾਏ ਜਾਣ ਦੀ ਮੰਗ ਕੀਤੀ ਗਈ ਹੈ।
Previous Postਪੰਜਾਬ ਦੇ ਇਹਨਾਂ ਸਕੂਲੀ ਵਿੱਦਿਆਰਥੀਆਂ ਲਈ ਆਈ ਵੱਡੀ ਤਾਜਾ ਖਬਰ ਸਿੱਖਿਆ ਬੋਰਡ ਨੇ ਅਚਾਨਕ ਲਿਆ ਇਹ ਫੈਸਲਾ
Next Postਬੋਰਵੈਲ ਚ ਡਿੱਗੇ ਰਿਤਿਕ ਦੀ ਗਈ ਸੀ ਜਾਨ, ਹੁਣ ਇਸ ਮਾਮਲੇ ਚ ਹੋਈ ਇਹ ਵੱਡੀ ਕਾਰਵਾਈ- ਤਾਜਾ ਵੱਡੀ ਖਬਰ