ਆਈ ਤਾਜ਼ਾ ਵੱਡੀ ਖਬਰ
ਆਮ ਆਦਮੀ ਪਾਰਟੀ ਦੀ ਸਰਕਾਰ ਤੇ ਸੱਤਾ ਵਿੱਚ ਆਉਂਦੇ ਹੀ ਜਿੱਥੇ ਬਹੁਤ ਸਾਰਾ ਬਦਲਾਅ ਦੇਖਿਆ ਗਿਆ ਹੈ ਅਤੇ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਵੀ ਇਕ ਤੋਂ ਬਾਅਦ ਇਕ ਪੂਰੇ ਕੀਤਾ ਜਾ ਰਿਹਾ ਹੈ। ਉਥੇ ਹੀ ਲੋਕਾਂ ਨੂੰ ਭ੍ਰਿਸ਼ਟਾਚਾਰ ਤੋਂ ਬਚਾਉਣ ਵਾਸਤੇ ਵੀ ਬਹੁਤ ਸਾਰੇ ਕਦਮ ਚੁੱਕੇ ਗਏ ਹਨ ਜਿੱਥੇ ਇਸ ਭਰਿਸ਼ਟਾਚਾਰ ਨੂੰ ਰੋਕਣ ਵਾਸਤੇ ਹੈਲਪ ਲਾਈਨ ਨੰਬਰ ਵੀ ਜਾਰੀ ਕੀਤਾ ਗਿਆ ਸੀ। ਜਿਸ ਉੱਪਰ ਭ੍ਰਿਸਟਾਚਾਰ ਨੂੰ ਲੈ ਕੇ ਬਹੁਤ ਸਾਰੀਆਂ ਸ਼ਿਕਾਇਤਾਂ ਵੀ ਦਰਜ ਕਰਵਾ ਦਿੱਤੀਆਂ ਗਈਆਂ ਹਨ ਅਤੇ ਅਜਿਹੇ ਕਦਮ ਚੁੱਕੇ ਗਏ ਹਨ ਜਿਨ੍ਹਾਂ ਵੱਲੋਂ ਰਿਸ਼ਵਤ ਲੈ ਕੇ ਕੰਮ ਕੀਤੇ ਜਾ ਰਹੇ ਸਨ। ਹੁਣ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਵੀ ਇਕ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਇਸ ਦੇ ਲਈ ਜ਼ਮੀਨ ਪੰਚਾਇਤ ਵਿਭਾਗ ਨੇ ਰੱਦ ਕਰ ਦਿੱਤੀ ਹੈ।
ਇਸ ਸਮੇਂ ਜਿਥੇ ਸਾਬਕਾ ਵਿਧਾਇਕ ਅਤੇ ਮੰਤਰੀ ਕਈ ਮਾਮਲਿਆਂ ਦੇ ਦੋਸ਼ਾਂ ਦੇ ਤਹਿਤ ਇਸ ਸਮੇਂ ਜੇਲ੍ਹਾਂ ਵਿੱਚ ਬੰਦ ਹਨ। ਉਥੇ ਹੀ ਪੰਜਾਬ ਸਰਕਾਰ ਵੱਲੋਂ ਬਹੁਤ ਸਾਰੇ ਲੋਕਾਂ ਉੱਪਰ ਸ਼ਿਕੰਜ਼ਾ ਕੱਸਿਆ ਜਾ ਰਿਹਾ ਹੈ ਜਿਨ੍ਹਾਂ ਵੱਲੋਂ ਧੋਖਾਧੜੀ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਜਿਥੇ 33 ਸਾਲਾਂ ਲਈ ਪੰਚਾਇਤੀ ਜ਼ਮੀਨ ਲੀਜ਼ ਤੇ ਲਈ ਗਈ ਸੀ। ਜੋ ਕਿ ਬਾਲ ਗੋਪਾਲ ਗਊ ਬਸੇਰਾ ਟਰੱਸਟ ਦੇ ਨਾਂ ਤੇ ਪਿੰਡ ਬਲੌਂਗੀ ਵਿਚ ਸਰਕਾਰ ਵੱਲੋਂ ਦਿੱਤੀ ਗਈ ਸੀ।
ਉੱਥੇ ਹੀ ਇਸ ਪੰਚਾਇਤੀ 10 ਏਕੜ ਚਾਰ ਕਨਾਲ, 1 ਮਰਲਾ ਜਮੀਨ ਨੂੰ ਲੈ ਕੇ ਪੰਚਾਇਤੀ ਵਿਭਾਗ ਵੱਲੋਂ ਇਸ ਨੂੰ ਇਸ ਦੇ ਦਿੱਤੇ ਜਾਣ ਵਾਲੇ ਫ਼ੈਸਲੇ ਨੂੰ ਰੱਦ ਕਰ ਦਿੱਤਾ ਗਿਆ ਹੈ। ਜਿੱਥੇ ਸਰਕਾਰ ਵੱਲੋਂ ਪਹਿਲਾਂ ਹੀ ਪੰਚਾਇਤੀ ਜ਼ਮੀਨ ਉੱਪਰ ਕਰਵਾਏ ਗਏ ਕਬਜ਼ਿਆਂ ਨੂੰ ਹਟਾਇਆ ਗਿਆ ਹੈ। ਉਥੇ ਹੀ 250 ਕਰੋੜ ਰੁਪਏ ਦੀ ਇਹ ਜ਼ਮੀਨਾਂ ਨਾਜਾਇਜ਼ ਤੌਰ ਤੇ ਸਿਹਤ ਮੰਤਰੀ ਨੇ ਆਪਣੇ ਨਾਲ ਕਰਵਾਈ ਹੋਈ ਸੀ। ਜਿਸ ਵੱਲੋਂ ਇਹ ਸਭ ਕੁਝ ਕਾਂਗਰਸ ਸਰਕਾਰ ਦੌਰਾਨ ਸੱਤਾ ਦੇ ਨਸ਼ੇ ਵਿੱਚ ਧੁੱਤ ਹੋ ਕੇ ਕੀਤਾ ਗਿਆ ਸੀ।
ਉੱਥੇ ਹੀ ਹੁਣ ਇਸ ਜ਼ਮੀਨ ਦੀ ਲੀਜ਼ ਨੂੰ ਰੱਦ ਕਰਨ ਦਾ ਫੈਸਲਾ ਮਨੀ ਦਾ ਸਹੀ ਭੁਗਤਾਨ ਨਾ ਹੋਣਾ ਦੱਸਿਆ ਗਿਆ ਹੈ। ਦੱਸਣਯੋਗ ਹੈ ਕਿ ਜਿੱਥੇ ਟਰੱਸਟ ਲਈ ਜ਼ਮੀਨ ਅਲਾਟ ਹੋਈ ਸੀ ਉਥੇ ਹੀ ਇਸ ਜ਼ਮੀਨ ਨੂੰ ਲੈ ਕੇ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ ਸੀ।
Home ਤਾਜਾ ਖ਼ਬਰਾਂ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੱਧੂ ਲਈ ਆਈ ਮਾੜੀ ਖਬਰ, ਲੀਜ ਤੇ ਲਈ ਜਮੀਨ ਪੰਚਾਇਤ ਵਿਭਾਗ ਨੇ ਕੀਤੀ ਰੱਦ
ਤਾਜਾ ਖ਼ਬਰਾਂ
ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੱਧੂ ਲਈ ਆਈ ਮਾੜੀ ਖਬਰ, ਲੀਜ ਤੇ ਲਈ ਜਮੀਨ ਪੰਚਾਇਤ ਵਿਭਾਗ ਨੇ ਕੀਤੀ ਰੱਦ
Previous Postਪੰਜਾਬ ਪੁਲਿਸ ਦੇ ਹੋਲਦਾਰ ਨੇ ਕੀਤੀ ਬਜ਼ੁਰਗ ਵਿਅਕਤੀ ਦੀ ਕੁੱਟਮਾਰ, ਮੌਕੇ ਤੇ ਮੌਜੂਦ ਲੋਕਾਂ ਨੇ ਕੀਤਾ ਵਿਰੋਧ
Next Postਪੰਜਾਬ ਸਰਕਾਰ ਵਲੋਂ ਰਾਘਵ ਚੱਢਾ ਨੂੰ ਸਲਾਹਕਾਰ ਕਮੇਟੀ ਦਾ ਚੇਅਰਮੈਨ ਲਾਇਆ ਗਿਆ- ਦਿੱਤੀ ਵੱਡੀ ਜਿੰਮੇਵਾਰੀ