ਪੰਜਾਬ ਦੇ ਸਾਰੇ ਸਕੂਲਾਂ ਲਈ ਸਰਕਾਰ ਵਲੋਂ ਏਨੀਆਂ ਛੁਟੀਆਂ ਦਾ ਹੋ ਗਿਆ ਐਲਾਨ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਪਿਛਲੇ ਕੁਝ ਦਿਨਾਂ ਤੋਂ ਜਿੱਥੇ ਸਰਦੀ ਦਾ ਪ੍ਰਕੋਪ ਵਧਦਾ ਹੀ ਜਾ ਰਿਹਾ ਹੈ ਉਥੇ ਹੀ ਬਹੁਤ ਸਾਰੇ ਲੋਕਾਂ ਨੂੰ ਆਪਣੀ ਮੰਜ਼ਲ ਤਕ ਪਹੁੰਚਣ ਵਿਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿੱਥੇ ਸੰਘਣੀ ਧੁੰਦ ਛਾਈ ਰਹਿਣ ਕਾਰਨ ਆਵਾਜਾਈ ਵਿਚ ਭਾਰੀ ਰੁਕਾਵਟ ਪੈਦਾ ਹੋ ਰਹੀ ਹੈ ਅਤੇ ਲੋਕਾਂ ਨੂੰ ਆਪਣੇ ਕੰਮ ਤੇ ਪਹੁੰਚਣ ਵਿੱਚ ਜਿੱਥੇ ਦੇਰੀ ਹੋ ਜਾਂਦੀ ਹੈ ਉਥੇ ਹੀ ਲੋਕਾਂ ਨੂੰ ਭਾਰੀ ਧੁੰਦ ਦੇ ਵਿਚ ਵਾਹਨ ਚਲਾਉਣਾ ਵੀ ਮੁਸ਼ਕਿਲ ਹੋ ਰਹੀ ਹੈ। ਉਥੇ ਹੀ ਅਜਿਹੇ ਧੁੰਦ ਵਾਲੇ ਮੌਸਮ ਦੇ ਵਿੱਚ ਬੱਚਿਆਂ ਦੇ ਸਕੂਲ ਜਾਣ ਨੂੰ ਲੈ ਕੇ ਵੀ ਮਾਪਿਆਂ ਵਿੱਚ ਡਰ ਵੇਖਿਆ ਜਾ ਰਿਹਾ ਹੈ।

ਕਿਉਂਕਿ ਇਸ ਧੁੰਦ ਦੇ ਕਾਰਨ ਹੀ ਬਹੁਤ ਸਾਰੇ ਹਾਦਸੇ ਵਾਪਰਣ ਦਾ ਡਰ ਵੀ ਬਣਿਆ ਰਹਿੰਦਾ ਹੈ। ਠੰਡ ਅਤੇ ਧੁੰਦ ਦੇ ਕਾਰਨ ਮਾਪਿਆਂ ਵਿੱਚ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਪਹਿਲਾਂ ਦੇ ਮੁਕਾਬਲੇ ਹੁਣ ਵਧੇਰੇ ਚਿੰਤਾ ਵੇਖੀ ਜਾ ਰਹੀ ਹੈ। ਉਥੇ ਹੀ ਸਰਕਾਰ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਕਈ ਅਹਿਮ ਫੈਸਲੇ ਵੀ ਲਏ ਜਾ ਰਹੇ ਹਨ। ਹੁਣ ਪੰਜਾਬ ਦੇ ਸਾਰੇ ਸਕੂਲਾਂ ਲਈ ਸਰਕਾਰ ਵੱਲੋਂ ਏਨੀਆਂ ਛੁੱਟੀਆਂ ਦਿੱਤੇ ਜਾਣ ਦਾ ਐਲਾਨ ਹੋ ਗਿਆ ਹੈ। ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਸੁ-ਰੱ-ਖਿ-ਆ ਲਈ ਇਹ ਫੈਸਲਾ ਲਿਆ ਗਿਆ ਹੈ ਜਿੱਥੇ ਸਰਦੀ ਦੇ ਵਧ ਜਾਣ ਕਾਰਨ ਸਰਕਾਰ ਵੱਲੋਂ ਸਰਦੀ ਦੀਆਂ ਕੀਤੀਆਂ ਜਾਣ ਵਾਲੀਆਂ ਛੁੱਟੀਆਂ 24 ਦਸੰਬਰ ਤੋਂ ਕੀਤੇ ਜਾਣ ਦਾ ਐਲਾਨ ਕਰ ਦਿੱਤਾ ਹੈ। ਕਿਉਂਕਿ ਕੜਾਕੇ ਦੀ ਪੈ ਰਹੀ ਇਸ ਠੰਡ ਵਿੱਚ ਬੱਚਿਆਂ ਨੂੰ ਸਕੂਲ ਆਉਣ-ਜਾਣ ਵਿਚ ਭਾਰੀ ਮੁਸ਼ਕਲ ਹੋ ਰਹੀ ਹੈ। ਉਥੇ ਹੀ ਸਰਕਾਰ ਵੱਲੋਂ ਛੁੱਟੀ ਦਾ 24 ਦਿਸੰਬਰ ਤੋਂ ਲੈ ਕੇ 31 ਦਸੰਬਰ ਤੱਕ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ।

8 ਦਿਨਾਂ ਦੀਆਂ ਛੁਟੀਆਂ ਪੰਜਾਬ ਦੇ ਸਾਰੇ ਸਰਕਾਰੀ, ਗ਼ੈਰ ਸਰਕਾਰੀ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਕੀਤੀਆਂ ਜਾਣ ਵਾਲੀਆਂ ਇਹ ਅੱਠ ਦਿਨ ਦੀਆਂ ਛੁੱਟੀਆਂ ਬਾਰੇ ਸਾਰੇ ਜਿਲਿਆਂ ਦੇ ਸਿੱਖਿਆ ਅਫਸਰਾਂ ਅਤੇ ਸਮੂਹ ਸਕੂਲ ਮੁਖੀਆਂ ਨੂੰ ਸੂਚਿਤ ਕੀਤਾ ਗਿਆ ਹੈ ਜਿਸ ਬਾਰੇ ਉਨ੍ਹਾਂ ਨੂੰ ਪੱਤਰ ਜਾਰੀ ਕੀਤੇ ਗਏ ਹਨ।