ਆਈ ਤਾਜ਼ਾ ਵੱਡੀ ਖਬਰ
ਪੰਜਾਬ ਸਰਕਾਰ ਵੱਲੋਂ ਵਿਦਿਅਕ ਢਾਂਚੇ ਨੂੰ ਮਜਬੂਤ ਕਰਨ ਵਾਸਤੇ ਬਹੁਤ ਸਾਰੇ ਸ਼ਲਾਘਾਯੋਗ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਪੰਜਾਬ ਦੇ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਹਾਸਲ ਹੋ ਸਕੇ। ਸਰਕਾਰ ਵੱਲੋਂ ਜਿਥੇ ਵਿਦਿਅਕ ਅਦਾਰਿਆਂ ਦੇ ਵਿੱਚ ਬਹੁਤ ਸਾਰੇ ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ। ਉਥੇ ਹੀ ਪਹਿਲਾਂ ਤੋਂ ਪੱਕੇ ਕੀਤੇ ਜਾਣ ਵਾਲੇ ਕੱਚੇ ਅਧਿਆਪਕਾਂ ਨੂੰ ਪੱਕੇ ਕੀਤਾ ਗਿਆ ਹੈ। ਸਾਰੇ ਅਧਿਆਪਕਾਂ ਦੀਆਂ ਮੰਗਾਂ ਨੂੰ ਵੀ ਮੰਨਿਆ ਗਿਆ ਹੈ। ਬਹੁਤ ਸਾਰੇ ਸਕੂਲਾਂ ਦਾ ਨਵੀਨੀਕਰਨ ਵੀ ਕੀਤਾ ਗਿਆ ਹੈ ਅਤੇ ਸਾਰੇ ਪੰਜਾਬ ਦੇ ਸਕੂਲਾਂ ਨੂੰ ਸਮੇਂ ਦੇ ਹਾਣੀ ਬਣਾਇਆ ਜਾ ਰਿਹਾ ਹੈ ਅਤੇ ਬੱਚਿਆਂ ਵਾਸਤੇ ਬਿਹਤਰ ਸਹੂਲਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ।
ਪੰਜਾਬ ਸਰਕਾਰ ਵੱਲੋਂ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਪੂਰੀ ਤਰ੍ਹਾਂ ਧਿਆਨ ਰੱਖਿਆ ਜਾ ਰਿਹਾ ਹੈ ਅਤੇ ਇਨ੍ਹਾਂ ਦੋਹਾਂ ਖੇਤਰਾਂ ਦੇ ਵਿਚ ਅੱਗੇ-ਅੱਗੇ ਵਧਣ ਦੀ ਉਮੀਦ ਕੀਤੀ ਹੈ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਸਕੂਲਾਂ ਲਈ ਵੱਡਾ ਐਲਾਨ ਕੀਤਾ ਗਿਆ ਹੈ ਜਿਥੇ ਹੁਣ ਗਾਰਡ ਤਾਇਨਾਤ ਹੋਣਗੇ। ਹੁਣ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਅਤੇ ਸਿੱਖਿਆ ਦੇ ਖੇਤਰ ਵਿੱਚ ਬਹੁਤ ਸਾਰੀਆਂ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਦਿੱਲੀ ਮਾਡਲ ਨੂੰ ਸਰਕਾਰ ਵੱਲੋਂ ਲਾਗੂ ਕੀਤੇ ਜਾਣ ਦੇ ਦਾਅਵੇ ਵੀ ਕੀਤੇ ਜਾ ਰਹੇ ਹਨ।
ਜਿੱਥੇ ਪੰਜਾਬ ਅੰਦਰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਦੇ ਸਕੂਲਾਂ ਬਾਰੇ ਜਾਣਕਾਰੀ ਦਿੰਦੇ ਹੋਏ ਟਵੀਟ ਕੀਤਾ ਗਿਆ ਹੈ। ਜਿੱਥੇ ਉਨ੍ਹਾਂ ਦੱਸਿਆ ਹੈ ਕਿ ਪੰਜਾਬ ਦੇ ਸਕੂਲਾਂ ਵਿੱਚ ਹੁਣ ਗਾਰਡ ਤਾਇਨਾਤ ਕੀਤੇ ਜਾਣਗੇ, ਉਸਦੇ ਨਾਲ ਹੀ ਕੈਂਪਸ ਪ੍ਰਬੰਧਕ ਵੀ ਤੈਨਾਤ ਕੀਤੇ ਜਾਣਗੇ ਜਿਸ ਨਾਲ ਬੱਚਿਆਂ ਦੀ ਸੁਰੱਖਿਆ ਦਾ ਧਿਆਨ ਰੱਖਿਆ ਜਾ ਸਕੇ। ਇਸ ਤਰਾਂ ਹੀ ਸਾਫ ਸਫਾਈ ਦਾ ਵੀ ਸਕੂਲਾਂ ਵਿੱਚ ਪੂਰੀ ਤਰ੍ਹਾਂ ਧਿਆਨ ਰੱਖਿਆ ਜਾਵੇਗਾ ਜਿਸ ਬਾਬਤ ਪੰਜਾਬ ਦੇ ਸਾਰੇ ਸੀਨੀਅਰ ਸੈਕੰਡਰੀ ਸਕੂਲਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਮਹੀਨਾ ਗ੍ਰਾਂਟ ਵੀ ਦਿੱਤੀ ਜਾਵੇਗੀ।
ਜਿੱਥੇ ਪੰਜਾਬ ਅੰਦਰ ਸਰਕਾਰ ਵੱਲੋਂ 6 ਮਹੀਨਿਆਂ ਦੇ ਅੰਦਰ ਕਾਫੀ ਤਬਦੀਲੀਆਂ ਕੀਤੀਆਂ ਗਈਆਂ ਹਨ ਉਥੇ ਹੀ ਸਿੱਖਿਆ ਦੇ ਖੇਤਰ ਵਿੱਚ ਇਹ ਕਦਮ ਚੁੱਕਣ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਵੀ ਦਿੱਲੀ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਵੱਲੋਂ ਮੁਬਾਰਕਬਾਦ ਦਿੱਤੀ ਗਈ ਹੈ। ਜਿਨ੍ਹਾਂ ਵੱਲੋਂ ਪੰਜਾਬ ਦੇ ਸਕੂਲਾਂ ਨੂੰ ਬੇਹਤਰ ਬਣਾਉਣ ਵਾਸਤੇ ਇਹ ਸ਼ਾਨਦਾਰ ਕਦਮ ਚੁੱਕਿਆ ਜਾ ਰਿਹਾ ਹੈ।
Previous Postਪੰਜਾਬ ਚ ਇਥੇ 2 ਨੌਜਵਾਨਾਂ ਦਾ ਤੇਜਧਾਰ ਹਥਿਆਰਾਂ ਨਾਲ ਕੀਤਾ ਗਿਆ ਕਤਲ, ਵਾਰਦਾਤ ਨੂੰ ਲੈਕੇ ਇਲਾਕੇ ਚ ਪਈ ਦਹਿਸ਼ਤ
Next Postਵਿਦਿਆਰਥੀਆਂ ਦੀ ਭਰੀ ਬੱਸ ਨਾਲ ਵਾਪਰਿਆ ਭਿਆਨਕ ਹਾਦਸਾ, ਹੋਈ 1 ਵਿਦਿਆਰਥੀ ਦੀ ਮੌਤ