ਪੰਜਾਬ: ਪੰਜਾਬ ਪੁਲਿਸ ਦੇ ਸਿਪਾਹੀ ਸਮੇਤ ਲੁਟੇਰੇ ਕਰਦੇ ਸਨ ਲੁੱਟ ਖੋਹ ਦੀਆਂ ਵਾਰਦਾਤਾਂ, ਸਥਾਨਕ ਲੋਕਾਂ ਨੇ ਕਾਬੂ ਕਰ ਕੀਤੀ ਛਿੱਤਰ ਪਰੇਡ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਲਗਾਤਾਰ ਵਧ ਰਹੀਆਂ ਲੁੱਟਾ ਖੋਹਾ ਦੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਜਿੱਥੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋਇਆ ਹੈ ਉੱਥੇ ਹੀ ਅਜਿਹੀਆਂ ਘਟਨਾਵਾਂ ਦਾ ਅਸਰ ਪੰਜਾਬ ਦੇ ਹਲਾਤਾਂ ਤੇ ਵੀ ਹੋ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਅਜਿਹੇ ਗੈਰ ਸਮਾਜਿਕ ਅਨਸਰਾਂ ਨੂੰ ਠੱਲ੍ਹ ਪਾਉਣ ਵਾਸਤੇ ਪੁਲਸ ਪ੍ਰਸ਼ਾਸਨ ਨੂੰ ਚੌਕਸੀ ਵਰਤਣ ਦੇ ਆਦੇਸ਼ ਜਾਰੀ ਕੀਤੇ ਜਾ ਰਹੇ ਹਨ ਪਰ ਅਜਿਹੇ ਮਾਮਲਿਆਂ ਵਿਚ ਪੁਲਿਸ ਦੀ ਮੌਜੂਦਗੀ ਕਈ ਤਰ੍ਹਾਂ ਦੇ ਸਵਾਲ ਖੜੇ ਕਰਦੀ ਹੈ। ਆਏ ਦਿਨ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਜਿੱਥੇ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਹੋ ਰਿਹਾ ਹੈ।

ਉਥੇ ਹੀ ਲੋਕਾਂ ਦਾ ਆਪਣੇ ਘਰ ਤੋਂ ਬਾਹਰ ਜਾਣਾ ਵੀ ਖ਼ਤਰੇ ਤੋਂ ਖਾਲੀ ਨਹੀਂ ਹੈ। ਹੁਣ ਪੰਜਾਬ ਪੁਲਿਸ ਦੇ ਸਿਪਾਹੀ ਸਮੇਤ ਲੁਟੇਰੇ ਕਰਦੇ ਸਨ ਲੁੱਟ-ਖੋਹ ਦੀਆਂ ਵਾਰਦਾਤਾਂ ਸਥਾਨਕ ਲੋਕਾਂ ਵੱਲੋਂ ਕਾਬੂ ਕਰ ਕੀਤੀ ਛਿੱਤਰ ਪਰੇਡ, ਜਿਸ ਬਾਰੇ ਤਾਜਾ ਵਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮਹਾਂਨਗਰ ਲੁਧਿਆਣਾ ਤੋਂ ਸਾਹਮਣੇ ਆਇਆ ਹੈ ਜਿਥੇ ਪਿਛਲੇ ਕਈ ਦਿਨਾਂ ਤੋਂ ਇਕ ਗਿਰੋਹ ਵੱਲੋਂ ਲਗਾਤਾਰ ਲੁੱਟ-ਖੋਹ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਸੀ। ਬੀਤੇ ਦਿਨੀਂ ਜਿੱਥੇ ਪ੍ਰਵਾਸੀਆਂ ਨੂੰ ਤੇਜ਼ਧਾਰ ਹਥਿਆਰਾਂ ਦੀ ਨੋਕ ਤੇ ਲੁੱਟਿਆ ਜਾ ਰਿਹਾ ਸੀ।

ਉਥੇ ਹੀ ਇਨ੍ਹਾਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਦੋਸ਼ੀ ਮੋਤੀ ਨਗਰ ਇਲਾਕੇ ਵਿੱਚ ਲੋਕਾਂ ਵੱਲੋਂ ਕਾਬੂ ਕਰ ਲਏ ਗਏ ਹਨ। ਜਿੱਥੇ ਲੋਕਾਂ ਵੱਲੋਂ ਘਟਨਾ ਸਥਾਨ ਤੇ ਹੀ ਕੁਝ ਲੋਕਾਂ ਨੂੰ ਕਾਬੂ ਕੀਤਾ ਗਿਆ ਹੈ ਜਿਨ੍ਹਾਂ ਵਿੱਚ ਇੱਕ ਨੌਜਵਾਨ ਪੁਲਿਸ ਦੀ ਵਰਦੀ ਵਿੱਚ ਮੌਜੂਦ ਸੀ।

ਉਥੇ ਹੀ ਲੋਕਾਂ ਵੱਲੋਂ ਦੱਸਣ ਅਨੁਸਾਰ ਇਕ ਨੌਜਵਾਨ ਜਿਸ ਨੇ ਪੁਲਿਸ ਦੀ ਵਰਦੀ ਪਹਿਨੀ ਹੋਈ ਸੀ ਭੱਜਣ ਵਿਚ ਕਾਮਯਾਬ ਹੋ ਗਿਆ ਹੈ। ਲੋਕਾਂ ਵੱਲੋਂ ਜਿਥੇ ਇਨਾਂ ਨੂੰ ਮੌਕੇ ਤੋਂ ਫੜਿਆ ਗਿਆ ਜੋ ਕੇ ਲੁੱਟ-ਖੋਹ ਕਰਨ ਦੀ ਵਾਰਦਾਤ ਕਰਨ ਵਾਲੇ ਸਨ। ਤੇ ਜਿਨ੍ਹਾਂ ਨੂੰ ਪੁਲੀਸ ਦੇ ਹਵਾਲੇ ਕੀਤਾ ਗਿਆ ਹੈ ਉਥੇ ਹੀ ਪੁਲਿਸ ਵੱਲੋਂ ਇਨ੍ਹਾਂ ਦੇ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਫਰਾਰ ਹੋਣ ਵਾਲੇ ਸਾਥੀ ਦੀ ਭਾਲ ਵੀ ਕੀਤੀ ਜਾ ਰਹੀ ਹੈ।