ਆਈ ਤਾਜਾ ਵੱਡੀ ਖਬਰ
ਅੱਜ ਪੰਜਾਬ ਵਿਚ ਜਿੱਥੇ ਲੁੱਟ-ਖੋਹ ,ਚੋਰੀ ਠਗੀ ਦੀਆਂ ਘਟਨਾਵਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ ਉੱਥੇ ਹੀ ਨੌਜਵਾਨ ਪੀੜ੍ਹੀ ਵੱਲੋਂ ਆਪਸੀ ਰੰਜਿਸ਼ ਦੇ ਚਲਦੇ ਹੋਏ ਵੀ ਇਸ ਤਰ੍ਹਾਂ ਦੀ ਘਟਨਾ ਨੂੰ ਅੰਜਾਮ ਦੇ ਦਿੱਤਾ ਜਾਂਦਾ ਹੈ, ਜਿੱਥੇ ਕਈ ਜਗ੍ਹਾ ਤੇ ਭਾਰੀ ਜਾਨੀ-ਮਾਲੀ ਨੁਕਸਾਨ ਹੋ ਜਾਂਦਾ ਹੈ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਜਿਥੇ ਮਾਹੌਲ ਨੂੰ ਤਨਾਅਪੂਰਣ ਬਣਾ ਦਿੰਦੀਆਂ ਹਨ ਉਥੇ ਹੀ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਜਾਂਦਾ ਹੈ। ਅਜਿਹੀਆਂ ਘਟਨਾਵਾਂ ਦੇ ਵਾਪਰਨ ਨਾਲ ਪੁਲਸ ਪ੍ਰਸ਼ਾਸਨ ਲਈ ਸੁਰੱਖਿਆ ਉੱਪਰ ਵੀ ਕਈ ਸਵਾਲ ਖੜੇ ਹੋ ਜਾਂਦੇ ਹਨ। ਕੁਝ ਮਨਚਲੇ ਨੌਜਵਾਨਾਂ ਵੱਲੋਂ ਜਿੱਥੇ ਦੇਰ ਰਾਤ ਤੱਕ ਘਰ ਤੋਂ ਬਾਹਰ ਰਹਿ ਕੇ ਪਾਰਟੀਆਂ ਕੀਤੀਆਂ ਜਾਂਦੀਆਂ ਹਨ ਉਥੇ ਹੀ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ।
ਹੁਣ ਪੰਜਾਬ ਵਿੱਚ ਇੱਥੇ ਜਨਮ ਦਿਨ ਦੀ ਪਾਰਟੀ ਦੌਰਾਨ ਅਜਿਹਾ ਕਾਂਡ ਵਾਪਰਿਆ ਹੈ ਜਿੱਥੇ ਅੱਗ ਲੱਗਣ ਕਾਰਨ ਹੜਕੰਪ ਮਚ ਗਿਆ ਹੈ, ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜਲੰਧਰ ਦੇ ਸਥਾਨਕ ਖਿੰਗਰਾ ਗੇਟ ਤੋਂ ਸਾਹਮਣੇ ਆਈ ਹੈ। ਜਿੱਥੇ ਦੋ ਧੜਿਆਂ ਵਿਚਕਾਰ ਜਨਮ ਦਿਨ ਦੀ ਪਾਰਟੀ ਦੌਰਾਨ ਲੜਾਈ ਹੋਣ ਕਾਰਨ ਕਾਫੀ ਵਿਵਾਦ ਹੋਇਆ ਹੈ। ਇਸ ਘਟਨਾ ਵਿੱਚ ਜ਼ਖ਼ਮੀ ਹੋਏ ਦੋ ਨੌਜਵਾਨਾਂ ਨੂੰ ਸਿਵਲ ਹਸਪਤਾਲ ਵਿਖੇ ਦਾਖਲ ਕਰਾਇਆ ਗਿਆ ਹੈ। ਜਿਨ੍ਹਾਂ ਦੀ ਪਹਿਚਾਣ ਤੇਜਿੰਦਰ ਅਤੇ ਰਾਹੁਲ ਵਜੋਂ ਹੋਈ ਹੈ।
ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਤਜਿੰਦਰ ਨੇ ਦੱਸਿਆ ਹੈ ਕਿ ਉਨ੍ਹਾਂ ਦੇ ਇੱਕ ਦੋਸਤ ਵੱਲੋਂ ਕਿੰਗਰਾ ਗੇਟ ਦੇ ਨੇੜੇ ਇਕ ਹੁੱਕਾ-ਬਾਰ ਵਿੱਚ ਜਨਮ ਦਿਨ ਦੀ ਪਾਰਟੀ ਤੇ ਬੁਲਾਇਆ ਗਿਆ ਸੀ। ਅਤੇ ਉਸ ਵੱਲੋਂ ਕਦੇ ਹੁੱਕਾ ਨਹੀਂ ਪੀਤਾ ਗਿਆ ਸੀ ਅਤੇ ਇਸ ਪਾਰਟੀ ਦੌਰਾਨ ਹੀ ਉਹ ਹੁੱਕੇ ਦਾ ਫਲੇਵਰ ਦੇਖ ਰਿਹਾ ਸੀ। ਉਸ ਮੌਕੇ ਤੇ ਹੋਰ ਧੜੇ ਦੇ ਇਕ ਨੌਜਵਾਨ ਵੱਲੋਂ ਉਸ ਤੇ ਚੋਰੀ ਦਾ ਦੋਸ਼ ਲਗਾਇਆ ਗਿਆ, ਜਿਸ ਤੇ ਤਜਿੰਦਰ ਵੱਲੋਂ ਵਿਰੋਧ ਕੀਤੇ ਜਾਣ ਤੇ ਦੂਜੀ ਧਿਰ ਵੱਲੋਂ ਉਸ ਨਾਲ ਗਾਲੀ-ਗਲੋਚ ਅਤੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਗਈ।
ਅਤੇ ਉਸ ਦੇ ਦੋਸਤ ਵੱਲੋਂ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ , ਜਿਸ ਕਾਰਨ ਉਸਦੀ ਵੀ ਕੁੱਟਮਾਰ ਕੀਤੀ ਗਈ। ਇਸ ਘਟਨਾ ਦੇ ਵਿੱਚ ਜਿੱਥੇ ਨੌਜਵਾਨਾਂ ਵੱਲੋਂ ਗੁੰਡਾਗਰਦੀ ਦਾ ਨੰਗਾ ਨਾਚ ਕਰਦੇ ਹੋਏ ਦੋ ਮੋਟਰਸਾਈਕਲ ਨੂੰ ਵੀ ਅੱਗ ਲਗਾ ਦਿਤੀ ਗਈ ਜਿਸ ਕਾਰਨ ਸਥਿਤੀ ਕਾਫੀ ਗੰਭੀਰ ਹੋ ਗਈ ਅਤੇ ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Previous Postਵਿਦਿਆਰਥੀਆਂ ਨੂੰ ਟੈਬ ਦੇ ਨਾਲ 2GB ਡਾਟਾ ਮੁਫ਼ਤ ਦੇਣ ਦਾ ਹੋ ਗਿਆ ਇਥੇ ਐਲਾਨ – ਤਾਜਾ ਵੱਡੀ ਖਬਰ
Next Postਪੰਜਾਬ ਵਾਸੀਆਂ ਲਈ ਖੁਸ਼ਖਬਰੀ ਏਨੇ ਪੈਸੇ ਦੇਕੇ ਲਵੋ ਹੈਲੀਕਾਪਟਰ ਤੇ ਝੂਟੇ